Share on Facebook Share on Twitter Share on Google+ Share on Pinterest Share on Linkedin ਦਸਵੀਂ ਅਤੇ ਸੀਨੀਅਰ ਸੈਕੰਡਰੀ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੇ ਦਾਖ਼ਲਿਆਂ ਲਈ ਸ਼ਡਿਊਲ ਜਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸਕੂਲਾਂ ਨੂੰ ਐਕਰੀਡਿਟੇਸ਼ਨ ਫੀਸ ਤੋਂ ਦਿੱਤੀ ਛੋਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜਨਵਰੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2020-21 ਲਈ ਪੰਜਾਬ ਓਪਨ ਸਕੂਲ ਦੀਆਂ ਦਸਵੀਂ ਅਤੇ ਸੀਨੀਅਰ ਸੈਕੰਡਰੀ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੇ ਦਾਖ਼ਲਿਆਂ ਲਈ ਸਰਕਾਰੀ, ਗੈਰ ਸਰਕਾਰੀ, ਮਾਨਤਾ ਪ੍ਰਾਪਤ ਅਤੇ ਸਿੱਖਿਆ ਬੋਰਡ ਨਾਲ ਸਬੰਧਤ ਐਫ਼ੀਲੀਏਟਿਡ ਸਕੂਲਾਂ ਤੋਂ ਨਵੀਂ ਐਕਰੀਡਿਟੇਸ਼ਨ ਦੇਣ/ਰਿਨਿਊ ਕਰਨ ਲਈ ਆਨਲਾਈਨ ਪ੍ਰਤੀ ਬੇਨਤੀਆਂ ਅਪਲਾਈ ਕਰਨ ਲਈ ਸ਼ਡਿਊਲ ਨਿਰਧਾਰਿਤ ਕੀਤਾ ਗਿਆ ਹੈ। ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਦੱਸਿਆ ਕਿ ਗ਼ੈਰ ਸਰਕਾਰੀ, ਮਾਨਤਾ ਪ੍ਰਾਪਤ ਅਤੇ ਬੋਰਡ ਨਾਲ ਐਫੀਲੀਏਟਿਡ ਸਕੂਲਾਂ ਤੋਂ ਨਵੀਂ ਐਕਰੀਡਿਟੇਸ਼ਨ ਫ਼ੀਸ ਦਸਵੀਂ ਲਈ 3 ਹਜ਼ਾਰ ਰੁਪਏ ਅਤੇ ਸੀਨੀਅਰ ਸੈਕੰਡਰੀ ਲਈ 4 ਹਜ਼ਾਰ ਰੁਪਏ ਪ੍ਰਤੀ ਗਰੁੱਪ ਹੋਵੇਗੀ। ਐਕਰੀਡਿਟੇਸ਼ਨ ਰੀਨਿਊਅਲ ਫ਼ੀਸ ਦਸਵੀਂ ਲਈ 1500 ਰੁਪਏ ਅਤੇ ਸੀਨੀਅਰ ਸੈਕੰਡਰੀ ਲਈ 500 ਰੁਪਏ ਪ੍ਰਤੀ ਸ਼੍ਰੇਣੀ ਨਿਰਧਾਰਿਤ ਕੀਤੀ ਗਈ ਹੈ। ਵੇਰਵਿਆਂ ਅਨੁਸਾਰ ਬਿਨਾਂ ਕਿਸੇ ਲੇਟ ਫ਼ੀਸ ਤੋਂ 30 ਜਨਵਰੀ ਤੱਕ ਚਲਾਨ ਜੈਨਰੇਟ ਕੀਤੇ ਜਾ ਸਕਦੇ ਹਨ ਅਤੇ ਬੈਂਕ/ਆਨਲਾਈਨ ਫ਼ੀਸ ਜਮ੍ਹਾਂ ਕਰਨ ਲਈ ਆਖ਼ਰੀ ਮਿਤੀ 6 ਫਰਵਰੀ ਹੋਵੇਗੀ। ਇਸ ਉਪਰੰਤ 1 ਹਜ਼ਾਰ ਰੁਪਏ ਲੇਟ ਫੀਸ ਨਾਲ 5 ਮਾਰਚ ਤੱਕ ਚਲਾਨ ਜੈਨਰੇਟ ਕਰਵਾ ਕੇ 12 ਮਾਰਚ ਤੱਕ ਬੈਂਕ/ਆਨਲਾਈਨ ਫੀਸ ਜਮ੍ਹਾਂ ਕਰਵਾਈ ਜਾ ਸਕੇਗੀ। ਜੇਕਰ ਫਿਰ ਵੀ ਕੋਈ ਸੰਸਥਾ ਐਕਰੀਡਿਟੇਸ਼ਨ ਲੈਣ ਜਾਂ ਰੀਨਿਊ ਕਰਵਾਉਣ ਤੋਂ ਵਾਂਝੀ ਰਹਿ ਜਾਂਦੀ ਹੈ ਤਾਂ ਉਹ 2 ਹਜ਼ਾਰ ਰੁਪਏ ਲੇਟ ਫੀਸ ਨਾਲ 23 ਮਾਰਚ ਤੱਕ ਚਲਾਨ ਜੈਨਰੇਟ ਕਰਵਾ ਕੇ 31 ਮਾਰਚ ਤੱਕ ਬੈਂਕ/ਆਨਲਾਈਨ ਫੀਸ ਜਮ੍ਹਾਂ ਕਰਵਾ ਸਕਦੀ ਹੈ। ਜਦੋਂਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸਕੂਲਾਂ ਨੂੰ ਐਕਰੀਡਿਟੇਸ਼ਨ ਫੀਸ ਤੋਂ ਛੋਟ ਦਿੱਤੀ ਗਈ ਹੈ। ਵਾਈਸ ਚੇਅਰਮੈਨ ਬਲਦੇਵ ਸਚਦੇਵਾ ਅਨੁਸਾਰ ਆਨਲਾਈਨ ਐਕਰੀਡਿਟੇਸ਼ਨ ਅਪਲਾਈ ਕਰਨ ਉਪਰੰਤ ਆਨਲਾਈਨ ਫਾਰਮ ਅਤੇ ਫੀਸ ਦੀ ਹਾਰਡ ਕਾਪੀ ਇੰਚਾਰਜ (ਓਪਨ ਸਕੂਲ), ਸਿੱਖਿਆ ਬੋਰਡ ਦੇ ਨਾਂ ’ਤੇ ਭੇਜੀ ਜਾਵੇ। ਐਕਰੀਡਿਟੇਸ਼ਨ ਲਈ ਫਾਰਮ ਸਕੂਲਾਂ ਦੀ ਲੌਗਇਨ ਆਈਡੀ ਅਤੇ ਓਪਨ ਸਕੂਲ ਪੋਰਟਲ ’ਤੇ ਉਪਲਬਧ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ