‘ਸਰਕਾਰ ਆਪ ਦੇ ਦੁਆਰ’ ਤਹਿਤ ਜਨਤਕ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਕੈਂਪਾਂ ਦਾ ਸ਼ਡਿਊਲ ਜਾਰੀ

6 ਫਰਵਰੀ ਤੋਂ ਰੋਜ਼ਾਨਾ ਚਾਰ-ਚਾਰ ਪਿੰਡਾਂ/ਵਾਰਡਾਂ ਵਿੱਚ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਗਰਗ

ਨਬਜ਼-ਏ-ਪੰਜਾਬ, ਮੁਹਾਲੀ, 4 ਫਰਵਰੀ:
ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫਰਵਰੀ ਤੋਂ ਸ਼ੁਰੂ ਕੀਤੇ ਜਾ ਰਹੇ ‘ਸਰਕਾਰ ਆਪ ਦੇ ਦੁਆਰ’ ਤਹਿਤ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਮੁਹਾਲੀ ਸਬ ਡਵੀਜ਼ਨ ਵਿੱਚ ਪਿੰਡ/ਵਾਰਡ ਪੱਧਰ ’ਤੇ ਕੈਂਪਾਂ ਦੀ ਸਮਾਂ-ਸਾਰਣੀ ਜਾਰੀ ਕੀਤੀ ਗਈ। ਮੁਹਾਲੀ ਦੇ ਐਸਡੀਐਮ ਦੀਪਾਂਕਰ ਗਰਗ ਨੇ ਐਤਵਾਰ ਨੂੰ ਸ਼ਡਿਊਲ ਜਾਰੀ ਕਰਦਿਆਂ ਦੱਸਿਆ ਕਿ ਰੋਜ਼ਾਨਾ ਚਾਰ ਪਿੰਡਾਂ/ਵਾਰਡਾਂ ਵਿੱਚ ਕੈਂਪ ਲਾਏ ਜਾਣਗੇ। ਜਿਨ੍ਹਾਂ ਵਿੱਚ ਮੌਕੇ ’ਤੇ ਹੀ ਸਬੰਧਤ ਅਧਿਕਾਰੀ/ਕਰਮਚਾਰੀ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨਗੇ। ਉਨ੍ਹਾਂ ਲੋਕਾਂ ਨੂੰ ਆਪਣੇ ਪਿੰਡ/ਵਾਰਡ ਵਿੱਚ ਲੱਗਣ ਵਾਲੇ ਕੈਂਪ ਵਿੱਚ ਮਿਥੀ ਤਰੀਕ ਨੂੰ ਪਹੁੰਚਣ ਦੀ ਅਪੀਲ ਕੀਤੀ।
ਗਰਗ ਨੇ ਦੱਸਿਆ ਕਿ 6 ਫਰਵਰੀ ਨੂੰ ਮੁਹਾਲੀ ਦੀ ਜੂਹ ਵਿੱਚ ਕੰਡਾਲਾ ਤੇ ਜਗਤਪੁਰਾ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਅਤੇ ਧਰਮਗੜ੍ਹ ਤੇ ਝਿਊਰਹੇੜੀ ਵਿੱਚ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਕੈਂਪ ਲਾਏ ਜਾਣਗੇ। 7 ਫਰਵਰੀ ਨੂੰ ਚਾਉ ਮਾਜਰਾ ਤੇ ਮਨੌਲੀ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਅਤੇ ਦੁਰਾਲੀ ਤੇ ਸੈਣੀ ਮਾਜਰਾ ਵਿੱਚ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ, 8 ਫਰਵਰੀ ਨੂੰ ਬੜੀ ਤੇ ਮਟਰਾਂ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ, ਬਾਕਰਪੁਰ ਤੇ ਸਫੀਪੁਰ ਵਿੱ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ, 9 ਫਰਵਰੀ ਨੂੰ ਅਲੀਪੁਰ ਤੇ ਰੁੜਕਾ ਵਿੱਚ ਸਵੇਰੇ 10 ਤੋਂ ਦੁਪਹਿਰ 1 ਵਜੇ, ਚਾਚੂ ਮਾਜਰਾ ਤੇ ਨੰਡਿਆਲੀ ਵਿੱਚ ਬਾਅਦ ਦੁਪਹਿਰ 2 ਤੋਂ ਸ਼ਾਮ 5 ਵਜੇ ਤੱਕ, 10 ਫਰਵਰੀ ਨੂੰ ਚੱਪੜਚਿੜੀ ਕਲਾਂ ਤੇ ਬਰਿਆਲੀ ਵਿੱਚ ਸਵੇਰੇ 10 ਤੋਂ ਦੁਪਹਿਰ 1 ਵਜੇ, ਚੱਪੜਚਿੜੀ ਖੁਰਦ ਤੇ ਬੱਲੋਮਾਜਰਾ ਵਿੱਚ ਬਾਅਦ ਦੁਪਹਿਰ 2 ਤੋਂ ਸ਼ਾਮ 5 ਵਜੇ, 11 ਫਰਵਰੀ ਨੂੰ ਸ਼ਾਮਪੁਰ ਤੇ ਤੜੌਲੀ ਵਿੱਚ ਸਵੇਰੇ 10 ਤੋਂ ਦੁਪਹਿਰ 1 ਵਜੇ, ਠਸਕਾ ਤੇ ਮਨਾਣਾ ਵਿੱਚ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਕੈਂਪ ਲਗਾਏ ਜਾਣਗੇ।
ਇੰਜ ਹੀ 12 ਫਰਵਰੀ ਨੂੰ ਤੰਗੋਰੀ ਤੇ ਮਾਣਕਪੁਰ ਕੱਲਰ ਵਿੱਚ ਸਵੇਰੇ 10 ਤੋਂ 1 ਵਜੇ, ਮੋਟੇ ਮਾਜਰਾ ਅਤੇ ਬਨੂੜ ਦੇ ਵਾਰਡ ਨੰਬਰ 10, 11, 12, 13 ਅਤੇ 1 ਤੇ 2 ਵਿੱਚ ਬਾਅਦ ਦੁਪਹਿਰ 2 ਤੋਂ ਸ਼ਾਮ 5 ਵਜੇ, 13 ਫਰਵਰੀ ਨੂੰ ਹਸਨਪੁਰ ਤੇ ਰਾਏਪੁਰ ਵਿੱਚ ਸਵੇਰੇ 10 ਤੋਂ 1 ਵਜੇ, ਹੁਸੈਨਪੁਰ ਅਤੇ ਦਾਊਂ ਵਿੱਚ ਬਾਅਦ ਦੁਪਹਿਰ 2 ਤੋਂ ਸ਼ਾਮ 5 ਵਜੇ ਤੱਕ ਕੈਂਪ ਲਗਾਏ ਜਾਣਗੇ। ਐਸਡੀਐਗ ਗਰਗ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਟੀਚਾ ਲੋਕਾਂ ਨੂੰ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪੰਹੁਚਾਉਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਕੇ ਜਲਦ ਨਿਪਟਾਰਾ ਯਕੀਨੀ ਬਣਾਉਣਾ ਹੈ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ।

Load More Related Articles
Load More By Nabaz-e-Punjab
Load More In General News

Check Also

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ 1 ਨਵੰਬਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ…