nabaz-e-punjab.com

ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਮੁਫ਼ਤ ਦਿੱਤੀ ਜਾਵੇਗੀ ਮਸ਼ੀਨਰੀ/ਟੂਲਜ਼ ਕਿੱਟ

15 ਜਨਵਰੀ ਤੱਕ ਜ਼ਿਲ੍ਹਾ ਭਲਾਈ ਅਫ਼ਸਰ, ਸਬ ਡਵੀਜ਼ਨ ਪੱਧਰ ’ਤੇ ਭਲਾਈ ਦਫ਼ਤਰਾਂ ਨਾਲ ਕੀਤਾ ਜਾ ਸਕਦਾ ਹੈ ਤਾਲਮੇਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਸਮਾਜਿਕ ਨਿਆਂ/ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਅਨੁਸੂਚਿਤ ਜਾਤੀ ਦੇ ਵਿਅਕਤੀਆਂ ਨੂੰ ਆਪਣਾ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ 10 ਹਜ਼ਾਰ ਰੁਪਏ ਦੀ ਮਸ਼ੀਨਰੀ/ਟੂਲਜ਼ ਕਿੱਟ ਮੁਫ਼ਤ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਜਿਹੜੇ ਲੜਕੇ ਤੇ ਲੜਕੀ ਵੱਲੋਂ ਕਿਸੇ ਖੇਤਰ ਵਿੱਚ ਕੋਈ ਟਰੇਨਿੰਗ ਪ੍ਰਾਪਤ ਕੀਤੀ ਹੈ, ਪੰ੍ਰਤੂ ਮਸ਼ੀਨਰੀ/ਟੂਲਜ਼ ਕਿੱਟ ਨਾ ਹੋਣ ਕਾਰਨ ਉਹ ਆਪਣਾ ਰੁਜ਼ਗਾਰ ਸ਼ੁਰੂ ਨਹੀਂ ਕਰ ਸਕੇ, ਉਨ੍ਹਾਂ ਲਈ ਇਹ ਸਕੀਮ ਬੇਹੱਦ ਲਾਹੇਵੰਦ ਸਾਬਿਤ ਹੋਵੇਗੀ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਬੇਰੁਜ਼ਗਾਰ ਲੜਕੇ ਅਤੇ ਲੜਕੀਆਂ ਜਿਨ੍ਹਾਂ ਦੇ ਪਰਿਵਾਰ ਦੀ ਸਲਾਨਾ ਆਮਦਨ ਸ਼ਹਿਰੀ ਖੇਤਰ ਲਈ 88 ਹਜ਼ਾਰ 756 ਰੁਪਏ ਅਤੇ ਪੇਂਡੂ ਖੇਤਰ ਲਈ 67 ਹਜ਼ਾਰ 649 ਰੁਪਏ ਤੋਂ ਘੱਟ ਹੋਵੇ , ਉਹ ਇਸ ਸਕੀਮ ਦਾ ਲਾਭ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਕੋਈ ਵੀ ਚਾਹਵਾਨ ਵਿਅਕਤੀ 15 ਜਨਵਰੀ 2019 ਤੱਕ ਦਫਤਰ ਜ਼ਿਲ੍ਹਾ ਭਲਾਈ ਅਫ਼ਸਰ, ਕਮਰਾ ਨੰ: 439 ਤੀਜੀ ਮੰਜ਼ਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਐਸ.ਏ.ਐਸ. ਨਗਰ ਜਾਂ ਬੀ.ਡੀ.ਪੀ.ਓ. ਦਫ਼ਤਰ ਖਰੜ ਸਥਿਤ ਤਹਿਸੀਲ ਭਲਾਈ ਅਫ਼ਸਰ ਦੇ ਦਫ਼ਤਰ ਅਤੇ ਡੇਰਾਬਸੀ ਵਿੱਚ ਨਗਰ ਕੌਂਸਲ ਦੇ ਦਫ਼ਤਰ ਵਿੱਚ ਸਥਿਤ ਤਹਿਸੀਲ ਭਲਾਈ ਅਫ਼ਸਰ ਦੇ ਦਫਤਰ ਨਾਲ ਆਪਣੇ ਟਰੇਨਿੰਗ ਸਰਟੀਫਿਕੇਟ ਨਾਲ ਲੈ ਕੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਸੁਖਸਾਗਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …