Share on Facebook Share on Twitter Share on Google+ Share on Pinterest Share on Linkedin ਸਰਕਾਰੀ ਮਿਡਲ ਸਕੂਲ ਬਠਲਾਣਾ ਦੇ ਬੱਚਿਆਂ ਨੂੰ ਸਕੂਲ ਬੈਗ ਵੰਡੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਾਰਚ: ਮਿਹਨਤ ਨੂੰ ਸਫਲਤਾ ਦੀ ਕੂੰਜੀ ਕਿਹਾ ਜਾਂਦਾ ਹੈ ਅਤੇ ਇਸ ਲਈ ਹਰੇਕ ਵਿਦਿਆਰਥੀ ਨੂੰ ਆਪਣੀ ਪੜ੍ਹਾਈ ਮਨ ਲਗਾ ਕੇ ਕਰਨੀ ਚਾਹੀਦੀ ਹੈ ਅਤੇ ਪੜ੍ਹਾਈ ਦੇ ਨਾਲ ਨਾਲ ਕੁੱਝ ਸਮਾਂ ਖੇਡਾਂ ਲਈ ਵੀ ਕੱਢਣਾ ਚਾਹੀਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਮੁਹਾਲੀ (ਦਿਹਾਤੀ) ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ ਨੇ ਸਰਕਾਰੀ ਮਿਡਲ ਸਕੂਲ ਪਿੰਡ ਬਠਲਾਣਾ ਦੇ ਬੱਚਿਆਂ ਨੂੰ ਸਕੂਲ ਬੈਗ ਵੰਡਣ ਮੌਕੇ ਕੀਤਾ। ਇਸ ਮੌਕੇ ਇਕੱਤਰ ਹੋਏ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਠੇਕੇਦਾਰ ਬਠਲਾਣਾ ਨੇ ਕਿਹਾ ਕਿ ਹੁਣ ਜਦੋਂ ਪ੍ਰੀਖਿਆਵਾਂ ਦਾ ਸਮਾਂ ਸ਼ੁਰੂ ਹੋ ਚੁਕਾ ਹੈ ਤਾਂ ਵਿਦਿਆਰਥੀਆਂ ਨੂੰ ਆਪਣਾ ਮਨ ਇਕਾਗਰ ਕਰਕੇ ਸਿਰਫ਼ ਅਤੇ ਸਿਰਫ਼ ਪੜ੍ਹਾਈ ਉਤੇ ਹੀ ਧਿਆਨ ਦੇਣਾ ਚਾਹੀਦਾ ਹੈ ਅਤੇ ਨਕਲ ਵਰਗੀਆਂ ਬੁਰੀਆਂ ਅਲਾਮਤਾਂ ਤੋਂ ਹਮੇਸ਼ਾ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਕਲ ਇਕ ਮਿੱਠਾ ਜ਼ਹਿਰ ਹੈ ਅਤੇ ਨਕਲ ਸਹਾਰੇ ਪ੍ਰਾਪਤ ਕੀਤੀ ਸਫਲਤਾ ਸਿਰਫ ਕੁੱਝ ਸਮੇਂ ਲਈ ਹੀ ਹੁੰਦੀ ਹੈ, ਜਦੋਂਕਿ ਮਿਹਨਤ ਨਾਲ ਪ੍ਰਾਪਤ ਕੀਤੀ ਸਫਲਤਾ ਚਿਰਸਥਾਈ ਬਣੀ ਰਹਿੰਦੀ ਹੈ। ਉਨ੍ਹਾਂ ਇਸ ਮੌਕੇ ਸਕੂਲ ਦੀਆਂ ਸਾਰੀਆਂ ਸਮੱਸਿਆਵਾਂ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਧਿਆਨ ਵਿੱਚ ਲਿਆਕੇ ਜਲਦ ਤੋੱ ਜਲਦ ਹੱਲ ਕਰਵਾਉਣ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਸਕੂਲ ਦੇ ਲਗਭਗ 100 ਵਿਦਿਆਰਥੀਆਂ ਨੂੰ ਬੈਗ ਤਕਸੀਮ ਕੀਤੇ ਗਏ। ਸਕੂਲ ਦੀ ਪ੍ਰਿੰਸੀਪਲ ਪੂਜਾ ਰਾਣੀ ਨੇ ਠੇਕੇਦਾਰ ਮੋਹਨ ਸਿੰਘ ਬਠਲਾਣਾ ਦੁਆਰਾ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਇਸ ਮੌਕੇ ਪਹੁੰਚੇ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹਰਵਿੰਦਰ ਸਿੰਘ ਬਠਲਾਣਾ, ਜਗੀਰ ਸਿੰਘ ਪੰਚ ਬਠਲਾਣਾ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੌਰੀ, ਗੁਰਮੇਲ ਸਿੰਘ ਨੰਬਰਦਾਰ ਚਾਓਮਾਜਰਾ, ਟਹਿਲ ਸਿੰਘ ਮਾਣਕਪੁਰ ਕੱਲਰ, ਸ਼ੇਰ ਸਿੰਘ ਦੈੜੀ, ਬੱਲਾ ਕੁਰੜੀ, ਹਰਕਰਨੈਲ ਸਿੰਘ, ਮਨਦੀਪ ਸਿੰਘ, ਚਰਨਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ