Share on Facebook Share on Twitter Share on Google+ Share on Pinterest Share on Linkedin ਸਮਰ ਕੈਂਪ ਵਿੱਚ ਸਕੂਲੀ ਬੱਚਿਆਂ ਨੇ ਨੱਚ ਨੱਚ ਕੇ ਖੂਬ ਧਮਾਲ ਮਚਾਈ: ਸੁਧਾ ਜੈਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ: ਇੱਥੋਂ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ ਵਿਖੇ ਚੱਲ ਰਹੇ ਸਮਰ ਕੈਂਪ ਦੇ ਪੰਜਵੇਂ ਦਿਨ ਵਿਦਿਆਰਥਣਾਂ ਦੀ ਆਨਲਾਈਨ ਡਾਂਸ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਵਿਦਿਆਰਥਣਾਂ ਵੱਲੋਂ ਤਿਆਰ ਕੀਤੀਆਂ ਗਈਆਂ ਡਾਂਸ ਵੀਡੀਓਜ਼ ਸਮਰ ਕੈਂਪ ਦੀ ਆਯੋਜਕ ਸਟੇਟ ਐਵਾਰਡੀ ਹਿੰਦੀ ਅਧਿਆਪਕਾ ਸੁਧਾ ਜੈਨ ਨਾਲ ਸਾਂਝੀਆਂ ਕੀਤੀਆਂ ਗਈਆਂ। ਜਿਨ੍ਹਾਂ ’ਚੋਂ ਵਿਸ਼ੇਸ਼ ਵੀਡੀਓਜ਼ ਆਨਲਾਈਨ ਸ਼ੇਅਰ ਕੀਤੀਆਂ ਗਈਆਂ। ਸ੍ਰੀਮਤੀ ਸੁਧਾ ਜੈਨ ਨੇ ਦੱਸਿਆ ਕਿ ਆਨਲਾਈਨ ਪ੍ਰਤੀਯੋਗਤਾ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀਆਂ ਡਾਂਸ ਵੀਡੀਓਜ਼ ਵਾਰੋ-ਵਾਰੀ ਦਿਖਾਈਆਂ ਗਈਆਂ। ਸਾਰੇ ਬੱਚਿਆਂ ਨੇ ਨ੍ਰਿਤ ਪ੍ਰਤੀਯੋਗਤਾ ਨੂੰ ਬੜੇ ਚਾਅ ਨਾਲ ਦੇਖਿਆ ਅਤੇ ਪੁਰਾ ਆਨੰਦ ਮਾਣਿਆ। ਉਨ੍ਹਾਂ ਦੱਸਿਆ ਕਿ ਅੱਜ ਸਮਰ ਕੈਂਪ ਦੇ ਪੰਜਵੇਂ ਦਿਨ ਦੋ ਘੰਟੇ ਪ੍ਰਤੀਯੋਗਤਾ ਜਾਰੀ ਰਹੀ। ਇਸ ਦੌਰਾਨ ਬੱਚਿਆਂ ਨੇ ਮੰਗ ਕੀਤੀ ਕਿ ਸਕੂਲ ਵੱਲੋਂ ਚਲਾਇਆ ਜਾ ਰਿਹਾ ਸਮਰ ਕੈਂਪ ਦਾ ਸਮਾਂ ਹੋਰ ਅੱਗੇ ਵਧਾਇਆ ਜਾਵੇ। ਉਨ੍ਹਾਂ ਦੱਸਿਆ ਕਿ ਭਲਕੇ ਸਮਰ ਕੈਂਪ ਦੇ ਛੇਵੇਂ ਦਿਨ ਮੈਡਮ ਮਿਸ ਨੈਨਾ ਓਸਵਾਲ ਕੌਂਸਲਰ ਨਾਲ ਮੁਲਾਕਾਤ ਕਰਵਾਈ ਜਾਵੇਗੀ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਊਸ਼ਾ ਮਹਾਜਨ ਨੇ ਦੱਸਿਆ ਕਿ ਇਸ ਵਿਸ਼ੇਸ਼ ਆਨਲਾਈਨ ਸਮਰ ਕੈਂਪ ਦਾ ਆਯੋਜਨ ਹਿੰਦੀ ਅਧਿਆਪਕਾ ਸੁਧਾ ਜੈਨ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਹੀ ਸਾਰੀਆਂ ਗਤੀਵਿਧੀਆਂ ਆਪਣੇ ਤੌਰ ’ਤੇ ਅਰੰਭੀਆਂ ਗਈਆਂ ਹਨ। ਸੁਧਾ ਜੈਨ ਨੇ ਦੱਸਿਆ ਕਿ ਆਨਲਾਈਨ ਸਮਰ ਕੈਂਪ ਦੀ ਰਜਿਸਟਰੇਸ਼ਨ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਮੁਫ਼ਤ ਹੈ। ਆਨਲਾਈਨ ਸਮਰ ਕੈਂਪ ਵਿੱਚ ਲਗਭਗ 12 ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਜਿਸ ਵਿੱਚ 35 ਵਿਦਿਆਰਥੀ ਹਿੱਸਾ ਲੈ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ