ਗੁਰਦੁਆਰਾ ਸ਼੍ਰੀ ਹਰਗੋਬਿੰਦਗੜ੍ਹ ਸਾਹਿਬ ਵਿੱਚ ਸਕੂਲੀ ਬੱਚਿਆਂ ਦਾ ਮੁਕਾਬਲੇ ਕਰਵਾਏ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 6 ਨਵੰਬਰ:
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਥਾਨਕ ਸ਼ਹਿਰ ਦੇ ਮੋਰਿੰਡਾ ਸੜਕ ’ਤੇ ਸਥਿਤ ਗੁਰੂਦਵਾਰਾ ਸ਼੍ਰੀ ਹਰਗੋਬਿੰਦਗੜ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ ਦੀ ਦੇਖ ਰੇਖ ਵਿੱਚ ਗੁਰਮਤਿ ਪ੍ਰਸਾਰ ਪ੍ਰੋਗਰਾਮ ਤਹਿਤ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਵਿੱਚ ਪੰਜ ਸਾਲ ਦੀ ਉਮਰ ਤੋਂ ਲੈਕੇ 14 ਸਾਲ ਦੀ ਉਮਰ ਤੱਕ ਦੇ ਲਗਭਗ 150 ਬਚਿਆਂ ਨੇ ਪੂਰੇ ਉਤਸਾਹ ਨਾਲ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਬੱਚਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਧਾਰਮਿਕ ਗੀਤ, ਕਵਿਤਾਵਾਂ, ਸ਼ਬਦ ਅਤੇ ਮੂਲ ਮੰਤਰ ਦਾ ਪਾਠ ਪੜਕੇ ਸੁਣਾਇਆ। ਇਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਬਚਿਆਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ ’ਤੇ ਤਜਿੰਦਰ ਸਿੰਘ (ਵੀਰ ਜੀ) ਵੱਲੋਂ ਬਚਿਆਂ ਨੂੰ ਵਿਸ਼ੇਸ਼ ਤੋਰ ਤੇ ਨਗਦ ਇਨਾਮ ਦਿਤੇ ਗਏ । ਇਸ ਮੌਕੇ ਗਿਆਨੀ ਨੋਰੰਗ ਸਿੰਘ, ਅਰਵਿੰਦਰ ਸਿੰਘ ਪੈਂਟਾ, ਇੰਦਰਵੀਰ ਸਿੰਘ, ਲਖਵੀਰ ਸਿੰਘ ਲੱਕੀ ਕਲਸੀ, ਮਨਕਰਨ ਸਿੰਘ ਕਲਸੀ, ਪਰਮਜੀਤ ਸਿੰਘ, ਸ਼ਮਸ਼ੇਰ ਸਿੰਘ, ਪ੍ਰਭਦੀਪ ਸਿੰਘ, ਅਵਤਾਰ ਸਿੰਘ ਤਿੱਖਾ, ਨਰਿੰਦਰਨੂਰ ਸਿੰਘ, ਗੁਰਪ੍ਰੀਤ ਸਿੰਘ ਦੁਬਈ, ਗੁਰਇੰਦਰ ਸਿੰਘ ਬਾਲੀ ਆਦਿ ਭਾਰੀ ਗਿਣਤੀ ਵਿੱਚ ਪਤਵੰਤੇ ਤੇ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…