ਸਕੂਲ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸਾਢੇ ਪੰਜ ਮਹੀਨੇ ਚੱਲਣ ਵਾਲੇ ਵਿਦਿਅਕ ਮੁਕਾਬਲਿਆਂ ਦੀ ਸੂਚੀ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 2 ਜੁਲਾਈ:
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸਾਢੇ ਪੰਜ ਮਹੀਨੇ ਚੱਲਣ ਵਾਲੇ ਵਿਦਿਅਕ ਮੁਕਾਬਲਿਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਵੱਲੋਂ ਜਾਰੀ ਕੀਤੇ ਕੈਲੰਡਰ ਵਿੱਚ ਕਿਹਾ ਗਿਆ ਹੈ ਕਿ ਇਹ ਮੁਕਾਬਲੇ 6 ਜੁਲਾਈ 2020 ਤੋਂ 21 ਦਸੰਬਰ 2020 ਤੱਕ ਚੱਲਣਗੇ। ਇਨ੍ਹਾਂ ਵਿੱਚ ਸ਼ਬਦ ਗਾਇਨ, ਗੀਤ, ਕਾਵਿ ਉਚਾਰਣ, ਭਾਸ਼ਣ, ਸੰਗੀਤ ਸਾਜੋ-ਸਾਜੋ ਸਮਾਨ ਵਜਾਉਣ (ਹਰਮੋਨੀਅਮ, ਤਬਲਾ, ਢੋਲਕ, ਤੂੰਬੀ, ਬੰਸਰੀ, ਸਾਰੰਗੀ, ਢੱਡ) ਪੋਸਟਰ ਬਨਾਉਣ, ਪੇਂਟਿੰਗ ਬਨਾਉਣ, ਸਲੋਗਨ ਲੇਖਣ, ਸੁੰਦਰ ਲਿਖਾਈ ਲਿਖਣ, ਪੀ.ਪੀ.ਟੀ. ਮੇਕਿੰਗ ਅਤੇ ਦਸਤਾਰਬੰਦੀ ਦੇ ਮੁਕਾਬਲੇ ਸ਼ਾਮਲ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕਾਬਲੇ ਸਿਰਫ਼ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫ਼ਲਸਫ਼ੇ, ਸਿੱਖਿਆਵਾਂ, ਬਾਣੀ ਅਤੇ ਕੁਰਬਾਨੀ ਨਾਲ ਸਬੰਧਿਤ ਹੋਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਸਿਰਫ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਹਿੱਸਾ ਲੈ ਸਕਣਗੇ। ਸਾਰੇ ਮੁਕਾਬਲੇ ਪ੍ਰਾਇਮਰੀ, ਮਿਡਲ, ਸੈਕੰਡਰੀ ਤਿੰਨ ਪੱਧਰਾਂ ’ਤੇ ਕਰਵਾਏ ਜਾਣਗੇ। ਇਸੇ ਤਰ੍ਹਾਂ ਹੀ ਸਪੈਸ਼ਲ ਨੀਡ (ਸੀ.ਡਬਲਯੂ.ਐਸ.ਐਨ) ਵਾਲੇ ਬੱਚਿਆਂ ਦੇ ਮੁਕਾਬਲੇ ਵੀ ਤਿੰਨ ਪੱਧਰਾਂ ’ਤੇ ਹੀ ਹੋਣਗੇ। ਇੱਕ ਵਿਦਿਆਰਥੀ ਵੱਧ ਤੋਂ ਵੱਧ ਦੋ ਆਈਟਮਾਂ ਵਿੱਚ ਹਿੱਸਾ ਲੈ ਸਕਦਾ ਹੈ।
ਬੁਲਾਰੇ ਅਨੁਸਾਰ ਇਹ ਮੁਕਾਬਲੇ ਮੌਜੂਦਾ ਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਨਲਾਈਨਜ਼ ਤੇ ਸੋਲੋ ਆਈਟਮਜ਼ ਦੇ ਰੂਪ ਵਿੱਚ ਕਰਵਾਏ ਜਾਣਗੇ। ਇਨ੍ਹਾਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਦੇਖ ਰੇਖ ਹੇਠ ਇੱਕ ਕਮੇਟੀ (ਪ੍ਰਾਇਮਰੀ ਤੇ ਸੈਕੰਡਰੀ ਪੱਧਰ ’ਤੇ ਵੱਖ ਵੱਖ) ਦਾ ਗਠਨ ਕੀਤਾ ਜਾਵੇਗਾ। ਇਸ ਕਮੇਟੀ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਚੇਅਰਮੈਨ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਂਬਰ ਸਕੱਤਰ ਹੋਣਗੇ।

Load More Related Articles

Check Also

ਪਟਿਆਲਾ ਹਿੰਸਾ: ਪੰਜਾਬ ਦੀ ‘ਆਪ’ ਸਰਕਾਰ ਦਾ ਵੱਡਾ ਐਕਸ਼ਨ

ਪਟਿਆਲਾ ਹਿੰਸਾ: ਪੰਜਾਬ ਦੀ ‘ਆਪ’ ਸਰਕਾਰ ਦਾ ਵੱਡਾ ਐਕਸ਼ਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਪਟਿਆਲਾ, 30 ਅਪਰੈ…