Share on Facebook Share on Twitter Share on Google+ Share on Pinterest Share on Linkedin ਸ੍ਰੀ ਹੇਮਕੁੰਟ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਸਕੂਲ ਸਥਾਪਨਾ ਦਿਵਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਪਰੈਲ: ਸਥਾਨਕ ਸੈਕਟਰ-71 ਵਿੱਚ ਸਥਿਤ ਸ੍ਰੀ ਹੇਮਕੁੰਟ ਪਬਲਿਕ ਸਕੂਲ ਵਿੱਚ ਅੱਜ ਸਕੂਲ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਜੀ.ਐਸ. ਭੱਲਾ ਨੇ ਬੱਚਿਆਂ ਨੂੰ ਸਿੱਖਿਆ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗ ਅਤੇ ਮੁਫ਼ਤ ਕਿਤਾਬਾਂ ਦਿੱਤੀਆਂ ਅਤੇ ਸਕੂਲ ਦੇ ਜਰੂਰਤਮੰਦ ਵਿਦਿਅਰਥੀਆਂ ਦੀ ਦਾਖਲਾ ਫੀਸ ਅੱਧੀ ਲੈਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜਾਈ ਦੇ ਖੇਤਰ ਵਿੱਚ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਸਮੇਂ ਵਿੱਚ ਬੱਚਿਆਂ ਦੇ ਪੜਨ ਲਈ ਆਧੁਨਿਕ ਸਹੂਲਤਾਂ ਮੌਜੂਦ ਨਹੀਂ ਸਨ। ਪ੍ਰੰਤੂ ਅੱਜ ਦੇ ਵਿਦਿਆਰਥੀ ਕੋਲ ਹਰ ਸਹੂਲਤ ਮੌਜੂਦ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਕੂਲ ਵਿੱਚ ਵੀ ਹਾਈਟੈੱਕ ਕਲਾਸਰੂਮ,ਪ੍ਰੋਜੇਕਟਰ ਅਤੇ ਕੰਪਿਊਟਰ ਤੇ ਪੜਾਈ, ਸੰਗੀਤ, ਗਾਣਾ, ਡਾਂਸ, ਸਕੇਟਿੰਗ ਅਤੇ ਕਰਾਟੇ ਆਦਿ ਦੀ ਕਲਾਸਾਂ, ਅੰਗਰੇਜੀ ਭਾਸ਼ਾ ਦਾ ਗਿਆਨ, ਧਾਰਮਿਕ ਵਿੱਦਿਆ ਦੀ ਪ੍ਰਾਪਤੀ, ਤਜਰਬੇਕਾਰ ਅਧਿਆਪਕ ਅਤੇ ਬੱਸ ਸੁਵਿਧਾ ਜਿਹੀਆਂ ਸੁਵੀਧਾਵਾਂ ਮੌਜੂਦ ਹਨ। ਜਿਸ ਦਾ ਵਿਦਿਆਰਥੀਆਂ ਨੂੰ ਲਾਹਾ ਲੈਣਾ ਚਾਹੀਦਾ ਹੈ। ਇਸ ਦੋਰਾਨ ਸਕੂਲ ਦੇ ਬੱਚਿਆ ਵੱਲੋਂ ਰੰਗਾਂ-ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਇਕਬਾਲ ਕੌਰ ਭੱਲਾ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਸਕੂਲ ਵਿੱਚ ਮਿਠਾਈ ਵੰਡੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ