ਸਕੂਲ ਵਿੰਚ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 15 ਫਰਵਰੀ:
ਇੱਥੋਂ ਦੇ ਨੇੜਲੇ ਪਿੰਡ ਭਾਗੋਮਾਜਰਾ ਦੇ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਮਿਡਲ ਸਕੂਲ ਵਿੰਚ ‘ਕੈਟਾਲਿਸਟ ਵਨ’ ਕੰਪਨੀ ਦੇ ਸਹਿਯੋਗ ਨਾਲ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿਚ ਗਿੱਧਾ, ਭੰਗੜਾ, ਸਕਿੱਟ, ਨਾਟਕ, ਕੋਰਿਗਰਾਫੀ ਨਾਲ ਵਿਦਿਆਰਥੀਆਂ ਨੇ ਸਮਾਜਿਕ ਬੁਰਾਈਆਂ ਖਿਲਾਫ ਡਟਣ ਦਾ ਹੋਕਾ ਦਿੱਤਾ। ਇਸ ਮੌਕੇ ਮੁਖ ਮਹਿਮਾਨ ਵੱਜੋਂ ਪਹੁੰਚੇ ਮੋਹਨ ਸਿੰਘ ਲੇਹਲ ਜਿਲ੍ਹਾ ਸਿਖਿਆ ਅਫਸਰ ਰੋਪੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂਲਈ ਮਿਲ ਰਹੀਆਂ ਸੁਵਿਧਾਵਾਂ ਅਤੇ ਸਿਖਿਆ ਦਾ ਮਿਆਰ ਕਾਫੀ ਉਚਾ ਹੋ ਗਿਆ ਹੈ ਇਸ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਇਆ ਜਾਵੇ। ਇਸ ਦੌਰਾਨ ਸਕੂਲ ਦੀ ਇੰਚਾਰਜ ਰੁਪਿੰਦਰ ਕੌਰ ਵੱਲੋਂ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ।
ਇਸ ਦੌਰਾਨ ਸਕੂਲ ਦੇ ਖੇਡਾਂ ਅਤੇ ਪੜਾਈ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਪ੍ਰੀਤ ਮੁਖੀ ਕੈਟਾਲਿਸਟ ਵਨ ਕੰਪਨੀ, ਮਹਿੰਦਰ ਸਿੰਘ ਸਾਬਕਾ ਸਰਪੰਚ, ਦਿਲਬਾਗ ਸਿੰਘ ਸਰਪੰਚ, ਪਾਲ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਪ੍ਰਧਾਨ ਗੁਰਦਵਾਰਾ ਸਾਹਿਬ, ਠੇਕੇਦਾਰ ਕਰਨੈਲ ਸਿੰਘ, ਜਸਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਮਾਪੇ ਅਤੇ ਸਕੂਲ ਸਟਾਫ ਹਾਜ਼ਰ ਸਨ।

Load More Related Articles

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…