nabaz-e-punjab.com

ਸਕੂਲ ਲੈਕਚਰਾਰ ਯੂਨੀਅਨ ਦੀ ਮੀਟਿੰਗ ਵਿੱਚ ਚਲੰਤ ਮਾਮਲਿਆਂ ’ਤੇ ਚਰਚਾ

ਸਿੱਖਿਆ ਸਕੱਤਰ ਤੋਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ:
ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਇੱਥੇ ਸੂਬਾ ਪ੍ਰਧਾਨ ਹਾਕਮ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਅਤੇ ਚਲੰਤ ਮਾਮਲਿਆਂ ’ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਵਜ਼ੀਫ਼ਿਆਂ ਲਈ ਆਨਲਾਈਨ ਅਰਜ਼ੀਆਂ ਭੇਜਣ ਸਮੇਂ ਅਪਲੋਡ ਕਰਨ ਉਪਰੰਤ ਵੱਖ-ਵੱਖ ਦਸਤਾਵੇਜ਼ਾਂ ਜਿਵੇਂ ਆਮਦਨ ਸਰਟੀਫੀਕੇਟ ਸਬੰਧੀ ਹਲਫ਼ੀਆ ਬਿਆਨ ਨੋਰਟੀ ਤੋਂ ਤਸਦੀਕ ਕਰਾਉਣ ਵਿੱਚ ਦਿੱਕਤਾਂ ਆ ਰਹੀਆਂ ਹਨ ਜਦੋਂ ਕਿ ਪੰਜਾਬ ਸਰਕਾਰ ਵੱਲੋਂ ਸਵੈ ਘੋਸ਼ਣਾ ਪੱਤਰ ਨੂੰ ਅਹਿਮ ਦਸਤਾਵੇਜ਼ ਮੰਨਿਆਂ ਜਾਂਦਾ ਹੈ ਪ੍ਰੰਤੂ ਮੌਜੂਦਾ ਸਮੇਂ ਵਿੱਚ ਗ਼ਰੀਬ ਵਿਦਿਆਰਥੀਆਂ ਲਈ ਪੈਸੇ ਦੀ ਬਰਬਾਦੀ ਹੋਣ ਦੇ ਨਾਲ ਨਾਲ ਸਕੂਲ ਮੁਖੀ ਅਤੇ ਸਬੰਧਤ ਲੈਕਚਰਾਰ ਆਪਣੀ ਕਲਾਸਾਂ ਵਿੱਚ ਬੱਚਿਆਂ ਨੂੰ ਪੜ੍ਹਾਉਣ ਦੀ ਥਾਂ ਅਜਿਹੇ ਗ਼ੈਰ ਸਿੱਖਿਅਕ ਕੰਮਾਂ ਵਿੱਚ ਰੁਝੇ ਰਹਿੰਦੇ ਹਨ। ਜਿਸ ਦਾ ਬੱਚਿਆਂ ਦੀ ਪੜ੍ਹਾਈ ’ਤੇ ਅਸਰ ਪੈ ਰਿਹਾ ਹੈ।
ਜਥੇਬੰਦੀ ਨੇ ਸਿੱਖਿਆ ਵਿਭਾਗ ਦੇ ਸਕੱਤਰ ਤੋਂ ਮੰਗ ਕੀਤੀ ਕਿ ਸਕੂਲਾਂ ਵਿੱਚ ਆਨਲਾਈਨ ਕੰਮ ਕਰਨ ਸਬੰਧੀ ਕੰਮ ਕੰਪਿਊਟਰ ਫੈਕਲਟੀ ਅਤੇ ਅਧਿਆਪਕਾਂ ਨੂੰ ਮਿਲ ਕੇ ਕੰਮ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਸਿੱਖਿਆ ਸਕੱਤਰ ਵੱਲੋਂ ਜਥੇਬੰਦੀ ਦੀ ਮੁੱਖ ਮੰਗ ਸਕੂਲਾਂ ਵਿੱਚ ਕੰਮ ਕਰਦੇ ਲੈਕਚਰਾਰਾਂ ਨੂੰ ਪ੍ਰਿੰਸੀਪਲ ਪਦਉਨਤ ਕਰਨ ਲਈ ਕੇਸਾਂ ਦਾ ਜਲਦੀ ਨਿਬੇੜਾ ਕਰਨ ਲਈ ਪੱਤਰ ਜਾਰੀ ਕਰਨ ’ਤੇ ਜਥੇਬੰਦੀ ਨੇ ਸਕੱਤਰ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਸੀਨੀਆਰਤਾ ਨੰਬਰ 2450 ਤੱਕ ਦੇ ਕੇਸਾਂ ਦੀ ਜੋ ਡੀਪੀਸੀ ਵਿੱਚ ਪਾਸ ਕੀਤੇ ਗਏ ਹਨ। ਉਨ੍ਹਾਂ ਪ੍ਰਿੰਸੀਪਲਾਂ ਦੀ ਨਿਯੁਕਤੀ ਜਲਦੀ ਕੀਤੀ ਜਾਵੇ ਤਾਂ ਕਿ ਕੋਈ ਵੀ ਸਕੂਲ ਮੁਖੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪਦਉਨਤ ਹੋਣ ਨਾਲ ਖਾਲੀ ਹੋਣ ਵਾਲੀਆਂ ਅਸਾਮੀਆਂ ’ਤੇ ਮਾਸਟਰ ਕਾਡਰ ਵਿੱਚ ਕੰਮ ਕਰਦੇ ਪੋਸਟ ਗਰੈਜੂਏਟ ਮੁਲਾਜ਼ਮਾਂ ਨੂੰ ਪਦਉਨਤ ਕੀਤਾ ਜਾਵੇ ਤਾਂ ਵਿਦਿਆਰਥੀਆਂ ਦੀ ਪੜਾਈ ਦਾ ਨੁਕਸਾਨ ਨਾ ਹੋਵੇ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਗੋਸਲ, ਸੁਖਦੇਵ ਲਾਲ, ਅਮਨ ਸ਼ਰਮਾ, ਅਮਰੀਕ ਸਿੰਘ ਨਵਾਂਸ਼ਹਿਰ, ਅਮਰੀਕ ਸਿੰਘ ਕਪੂਰਥਲਾ, ਮੇਜਰ ਸਿੰਘ, ਸੰਜੀਵ ਸ਼ਰਮਾ ਫਤਹਿਗੜ੍ਹ ਸਾਹਿਬ, ਇਕਬਾਲ ਸਿੰਘ ਬਠਿੰਡਾ, ਅਵਤਾਰ ਸਿੰਘ ਮੋਗਾ, ਅਮਰਜੀਤ ਵਾਲੀਆ ਪਟਿਆਲਾ, ਕਰਮਜੀਤ ਸਿੰਘ ਬਰਨਾਲਾ, ਅਜੀਤ ਪਾਲ ਸਿੰਘ ਮੋਗਾ, ਰਣਬੀਰ ਸਿੰਘ ਹੁਸ਼ਿਆਰਪੁਰ, ਅਮਰਜੀਤ ਵਾਲੀਆ ਪਟਿਆਲਾ ਅਤੇ ਸੁਰਿੰਦਰ ਸਿੰਘ ਸੰਗਰੂਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…