Share on Facebook Share on Twitter Share on Google+ Share on Pinterest Share on Linkedin ਪੰਜਾਬ ਭਰ ਵਿੱਚ ਸਕੂਲ ਲਾਇਬ੍ਰੇਰੀਆਂ ਦੀਆਂ ਕਿਤਾਬਾਂ ਬੱਚਿਆਂ ਦੇ ਹੱਥਾਂ ਵਿੱਚ ਹੋਣ: ਕ੍ਰਿਸ਼ਨ ਕੁਮਾਰ ਵਿਦਿਆਰਥੀਆਂ ਨੂੰ ਨਵਾਂ ਗਿਆਨ ਦਿੰਦੀਆਂ ਹਨ ਲਾਇਬ੍ਰੇਰੀ ਦੀਆਂ ਕਿਤਾਬਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜੁਲਾਈ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ ਨਾਲ ਉਨ੍ਹਾਂ ਨੂੰ ਲਾਇਬ੍ਰੇਰੀਆਂ ਵਿੱਚ ਕਿਤਾਬਾਂ ਪੜ੍ਹਨ ਲਈ ਪਤਿਆਉਣ ’ਤੇ ਜ਼ੋਰ ਦਿੰਦਿਆਂ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਖ਼ਤੀ ਨਾਲ ਆਖਿਆ ਕਿ ਵਿਦਿਆਰਥੀਆਂ ਦੇ ਹੱਥਾਂ ਵਿੱਚ ਹੋਣ ਅਤੇ ਵੱਧ ਤੋਂ ਵੱਧ ਵਿਦਿਆਰਥੀਆਂ ਵੱਲੋਂ ਕਿਤਾਬਾਂ ਪੜ੍ਹੀਆਂ ਜਾਣ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਸੀ ਕਿ ਹਰੇਕ ਵਿਦਿਆਰਥੀ ਤੇ ਅਧਿਆਪਕ ਆਪਣੇ ਸਕੂਲ ਦੀ ਲਾਇਬ੍ਰੇਰੀ ’ਚੋਂ ਘੱਟੋ ਘੱਟ ਇਕ-ਇਕ ਕਿਤਾਬ ਜਾਰੀ ਕਰਵਾਉਣਗੇ ਅਤੇ ਕਿਤਾਬ ਨੂੰ ਪੜ੍ਹ ਕੇ ਉਸ ਵਿਚਲੇ ਵਿਸ਼ੇਸ਼ ਅੰਸ਼ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਜਾਣਗੇ ਤਾਂ ਜੋ ਬਾਕੀ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਲਈ ਪ੍ਰੇਰਿਆ ਜਾ ਸਕੇ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ, ਜ਼ਿਲ੍ਹਾ ਸੁਧਾਰ ਟੀਮਾਂ, ਜ਼ਿਲ੍ਹਾ ਬਲਾਕ ਮਾਸਟਰ ਟਰੇਨਰਾਂ ਨੂੰ ਕਿਹਾ ਗਿਆ ਕਿ ਜਦੋਂ ਵੀ ਉਹ ਸਕੂਲ ਵਿੱਚ ਦੌਰਾ ਕਰਨ ਲਈ ਜਾਣ ਤਾਂ ਉਹ ਇਹ ਨਿਸ਼ਚਿਤ ਕਰਨ ਕਿ ਲਾਇਬ੍ਰੇਰੀ ’ਚੋਂ ਵਿਦਿਆਰਥੀਆਂ ਨੂੰ ਇਕ-ਇਕ ਕਿਤਾਬ ਜ਼ਰੂਰ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਦੀਆਂ ਕਿਤਾਬਾਂ ਲਾਇਬ੍ਰੇਰੀ ਵਿਚਲੀ ਅਲਮਾਰੀਆਂ ਦੇ ਰੈਕਾਂ ਵਿੱਚ ਬੰਦ ਹੋਣ ਦੀ ਬਜਾਏ ਵਿਦਿਆਰਥੀਆਂ ਦੇ ਹੱਥਾਂ ਜਾਂ ਸਕੂਲ ਬੈਗਾਂ ਵਿੱਚ ਹੋਣਗੀਆਂ ਤਾਂ ਇਸਦੇ ਨਤੀਜੇ ਚੰਗੇ ਮਿਲਣਗੇ। ਉਨ੍ਹਾਂ ਕਿਹਾ ਕਿ ਸਕੂਲ ਲਾਇਬ੍ਰੇਰੀਆਂ ਵਿੱਚ ਬਹੁਤ ਹੀ ਮਹੱਤਵਪੂਰਨ ਤੇ ਰੌਚਿਕ ਕਿਤਾਬਾਂ ਪਈਆਂ ਹਨ ਜੋ ਕਿ ਕੁਝ ਸਾਲ ਪੁਰਾਣੀਆਂ ਅਤੇ ਮਹੱਤਵਪੂਰਨ ਹਨ। ਜਿਨ੍ਹਾਂ ਨੂੰ ਸੰਭਾਲ ਕੇ ਰੱਖਣ ਦੀ ਬਜਾਏ ਵਿਦਿਆਰਥੀਆਂ ਦੇ ਹੱਥਾਂ ਵਿੱਚ ਪੜ੍ਹਨ ਲਈ ਦਿੱਤੀਆਂ ਜਾਣ। ਕਿਤਾਬਾਂ ਦੇ ਫਟ ਜਾਣ ਜਾਂ ਖਸਤਾ ਹਾਲਤ ਵਿੱਚ ਹੋਣ ਉਪਰੰਤ ਉਹ ਕਿਸੇ ਕੰਮ ਦੀਆਂ ਨਹੀਂ ਰਹਿੰਦੀਆਂ। ਇਸ ਲਈ ਕਿਤਾਬਾਂ ਨੂੰ ਪੜ੍ਹਿਆ ਜਾਣਾ ਬਿਹਤਰ ਹੈ। ਸਿੱਖਿਆ ਸਕੱਤਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਮਾਤ ਭਾਸ਼ਾ ਭਾਵੇਂ ਕੋਈ ਵੀ ਹੋਵੇ ਅਸੀਂ ਜੇਕਰ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਦੀਆਂ ਕਿਤਾਬਾਂ ਪੜ੍ਹਨ ਲਈ ਦਿਆਂਗੇ ਤਾਂ ਉਹ ਕਿਤਾਬਾਂ ਵਿਦਿਆਰਥੀਆਂ ਨੂੰ ਨਵਾਂ ਗਿਆਨ ਦਿੰਦੀਆਂ ਹਨ। ਇਸ ਨਾਲ ਵਿਦਿਆਰਥੀਆਂ ਦੇ ਸ਼ਬਦ ਭੰਡਾਰ ਵਿੱਚ ਜਿੱਥੇ ਵਾਧਾ ਹੁੰਦਾ ਹੈ ਨਾਲ ਹੀ ਵਿਦਿਆਰਥੀਆਂ ਦੀ ਭਾਸ਼ਾ ਪ੍ਰਤੀ ਪਕੜ ਮਜ਼ਬੂਤ ਹੋਵੇਗੀ ਵਿਦਿਆਰਥੀਆਂ ਵਿੱਚ ਲਿਖਣ ਕਲਾ ਦਾ ਵਿਕਾਸ ਹੋਵੇਗਾ। ਇਸਦਾ ਫਾਇਦਾ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਨੂੰ ਵੀ ਹੋਵੇਗਾ। ਅਜੋਕੇ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੀਆਂ ਲਾਇਬ੍ਰੇਰੀਆਂ ਨੂੰ ਰੌਚਿਕ ਅਤੇ ਤਰਕਸੰਗਤ ਬਣਾਈਏ ਤਾਂ ਜੋ ਵਿਦਿਆਰਥੀਆਂ ਦੀ ਰੁਚੀ ਲਾਇਬ੍ਰੇਰੀ ਵੱਲ ਨੂੰ ਵਧੇ ਅਤੇ ਉਹ ਵੱਧ ਤੋਂ ਵੱਧ ਕਿਤਾਬਾਂ ਲਾਇਬ੍ਰੇਰੀ ’ਚੋਂ ਜਾਰੀ ਕਰਵਾ ਕੇ ਪੜ੍ਹ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ