ਮੁਹਾਲੀ ਹਲਕੇ ਦਾ ਬਿਹਤਰੀਨ ਸਕੂਲ ਬਣੇਗਾ ਪਿੰਡ ਗੋਬਿੰਦਗੜ੍ਹ ਦਾ ਸਰਕਾਰੀ ਸਕੂਲ: ਬਲਬੀਰ ਸਿੱਧੂ

ਸਰਕਾਰੀ ਸਕੂਲ ਦੀ ਇਮਾਰਤ ਦੀ ਪੁਨਰ-ਉਸਾਰੀ ਲਈ ਦਿੱਤੀ 50 ਲੱਖ ਰੁਪਏ ਦੀ ਹੋਰ ਗਰਾਂਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਵਿਧਾਨ ਸਭਾ ਹਲਕਾ ਮੁਹਾਲੀ ਦੇ ਸਕੂਲਾਂ ਦੀ ਨੁਹਾਰ ਬਦਲਣ ਦਾ ਅਮਲ ਜਾਰੀ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਹਲਕਾ ਮੁਹਾਲੀ ਦੇ ਪਿੰਡ ਗੋਬਿੰਦਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਪੁਨਰ-ਉਸਾਰੀ ਲਈ ਸਕੂਲ ਦੇ ਪ੍ਰਿੰਸੀਪਲ ਅਤੇ ਪਿੰਡ ਦੀ ਪੰਚਾਇਤ ਨੂੰ ਹੋਰ 50 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸੌਂਪਿਆ।
ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਇਸ ਸਕੂਲ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਹਲਕੇ ਦਾ ਬਿਹਤਰੀਨ ਸਕੂਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਦੇ ਨਾਲ-ਨਾਲ ਸਕੂਲ ਦਾ ਪੂਰੀ ਤਰ੍ਹਾਂ ਮੂੰਹ-ਮੁਹਾਂਦਰਾ ਬਦਲ ਦਿੱਤਾ ਜਾਵੇਗਾ। ਉਨ੍ਹਾਂ ਦਸਿਆ ਕਿ ਇਸ ਸਕੂਲ ਦੀ ਮੁੜ-ਉਸਾਰੀ ਵਾਸਤੇ ਉਨ੍ਹਾਂ ਪਹਿਲਾਂ ਵੀ 50 ਲੱਖ ਰੁਪਏ ਦੀ ਗਰਾਂਟ ਦਿੱਤੀ ਹੈ।
ਸ੍ਰ. ਸਿੱਧੂ ਨੇ ਕਿਹਾ ਕਿ ਹਲਕੇ ਦੇ ਸਰਕਾਰੀ ਸਕੂਲਾਂ ਦਾ ਮਿਆਰ ਲਗਾਤਾਰ ਉਪਰ ਚੁੱਕਿਆ ਜਾ ਰਿਹਾ ਹੈ ਅਤੇ ਕਈ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਵਿਕਾਸ ਕੀਤਾ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਹਲਕਾ ਮੁਹਾਲੀ ਦੇ ਸਰਕਾਰੀ ਸਕੂਲਾਂ ਨੂੰ ਨਮੂਨੇ ਦੇ ਸਕੂਲ ਬਣਾਇਆ ਜਾਵੇ ਜਿਸ ਲਈ ਉਹ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਇਕੋ-ਇਕ ਟੀਚਾ ਹਰ ਪਿੰਡ, ਕਸਬੇ ਅਤੇ ਸ਼ਹਿਰ ਦਾ ਮੁਕੰਮਲ ਅਤੇ ਬਰਾਬਰ ਵਿਕਾਸ ਕਰਨਾ ਹੈ ਜਿਸ ਵਾਸਤੇ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਕੌਂਸਲਰ ਰਾਜਿੰਦਰ ਸਿੰਘ ਰਾਣਾ, ਪਿੰਡ ਦੀ ਸਰਪੰਚ ਪਰਮਜੀਤ, ਸਕੂਲ ਦੀ ਪ੍ਰਿੰਸੀਪਲ ਸੰਧਿਆ ਸ਼ਰਮਾ, ਚੌਧਰੀ ਰਾਮ ਇਸ਼ਵਰ, ਚੌਧਰੀ ਬਖ਼ਤੌਰਾ ਰਾਮ, ਮੇਜਰਪੁਰੀ, ਬਲਵਿੰਦਰ ਸਿੰਘ, ਨਾਜਰਪੁਰੀ, ਜਸਵੀਰ ਪੁਰੀ (ਸਾਰੇ ਪੰਚ) ਤੋਂ ਇਲਾਵਾ ਹੋਰ ਪਤਵੰਤੇ ਅਤੇ ਸਕੂਲ ਦਾ ਸਟਾਫ਼ ਮੌਜੂਦ ਸੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…