Share on Facebook Share on Twitter Share on Google+ Share on Pinterest Share on Linkedin ਛੇੜਛਾੜ ਦੇ ਦੋਸ਼ਾਂ ਹੇਠ ਮੈਰੀਟੋਰੀਅਸ ਸਕੂਲ ਸੰਗਰੂਰ ਦੇ ਪ੍ਰਿੰਸੀਪਲ ਨੂੰ ਕੀਤਾ ਅਹੁਦੇ ਤੋਂ ਲਾਂਭੇ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 20 ਨਵੰਬਰ: ਸਰਕਾਰੀ ਮੈਰੀਟੋਰੀਅਲ ਸਕੂਲ ਘਾਬਦਾ ਜ਼ਿਲ੍ਹਾ ਸੰਗਰੂਰ ਦੇ ਪ੍ਰਿੰਸੀਪਲ ਨੂੰ ਤੁਰੰਤ ਪ੍ਰਭਾਵ ਨਾਲ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਮੁੱਖ ਮੰਤਰੀ ਦਫਤਰ ਵਿਖੇ ਪੇਸ਼ ਕੀਤੀ ਰਿਪੋਰਟ ਵਿੱਚ ਸਰੀਰਕ ਛੇੜਛਾੜ ਦੇ ਦੋਸ਼ਾਂ ਦੇ ਸੰਕੇਤ ਮਿਲਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਵਿੰਗ ਕਮਾਂਡਰ ਸੀ. ਦੀਪਕ ਡੋਗਰਾ (ਸੇਵਾ ਮੁਕਤ) ਵਿਰੁੱਧ ਦੋਸ਼ਾਂ ਦੀ ਜਾਂਚ ਕਰਨ ਲਈ ਨਿਰਦੇਸ਼ ਦਿੱਤੇ ਸਨ। ਆਪਣੀ ਰਿਪੋਰਟ ਵਿੱਚ ਡਿਪਟੀ ਕਮਿਸ਼ਨਰ ਨੂੰ ਬਾਰਵੀਂ ਜਮਾਤ ਦੀਆਂ ਦੋ ਲੜਕੀਆਂ ਵੱਲੋਂ ਪ੍ਰਿੰਸੀਪਲ ਦੇ ਖ਼ਿਲਾਫ਼ ਲਾਏ ਗਏ ਛੇੜਛਾੜ ਦੇ ਦੋਸ਼ਾਂ ਦੇ ਸਬੰਧ ਵਿੱਚ ਸਬੂਤ ਪ੍ਰਾਪਤ ਹੋਏ ਹਨ। ਇਹ ਰਿਪੋਰਟ ਪੇਸ਼ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਇਸ ’ਤੇ ਕਾਰਵਾਈ ਕਰਦੇ ਹੋਏ ਸੋਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟ ਆਫ ਪੰਜਾਬ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਪ੍ਰਭਾਵ ਤੋਂ ਡੋਗਰਾ ਨੂੰ ਪ੍ਰਿੰਸੀਪਲ ਦੇ ਚਾਰਜ ਤੋਂ ਲਾਂਭੇ ਕਰੇ। ਉਸ ਨੂੰ ਆਪਣਾ ਚਾਰਜ ਵਾਇਸ ਪ੍ਰਿੰਸੀਪਲ ਦੀਪਕਾ ਰਾਣੀ ਹਵਾਲੇ ਕਰਨ ਲਈ ਆਖਿਆ ਗਿਆ ਹੈ ਅਤੇ ਉਸ ਨੂੰ ਪ੍ਰੋਜੈਕਟ ਡਾਇਰੈਕਟਰ, ਸੋਸਾਇਟੀ ਫਾਰ ਪ੍ਰਮੋਸ਼ਨ ਆਫ਼ ਕੁਆਲਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟ ਦਫਤਰ ਵਿੱਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਮੁਲਜ਼ਮ ਪ੍ਰਿੰਸੀਪਲ ਵਿਰੁੱਧ ਇੰਡੀਅਨ ਪੀਨਲ ਕੋਡ ਦੀ ਧਾਰਾ 354-ਏ (ਸਰੀਰਕ ਛੇੜਛਾੜ) ਅਤੇ ਪ੍ਰੋਟੈਕਸ਼ਨ ਆਫ਼ ਚਿਲਡਰਨ ਫਾਰ ਸੈਕਸੂਅਲ ਓਫੈਂਸ ਐਕਟ (ਪੋਕਸੋ) ਦੇ ਹੇਠ ਕਾਰਵਾਈ ਕੀਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ