Share on Facebook Share on Twitter Share on Google+ Share on Pinterest Share on Linkedin ਈਚ ਵਨ ਬਰਿੰਗ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਨ ਸਕੂਲ ਮੁਖੀ ਨਵੇਂ ਸਿੱਖਿਆ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਵੱਧ ਤੋਂ ਵੱਧ ਦਾਖ਼ਲਿਆਂ ਸਬੰਧੀ ਕੀਤੀ ਯੋਜਨਾਬੰਦੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਦਾਖ਼ਲਾ ਮੁਹਿੰਮ ਸਬੰਧੀ ਸਿੱਖਿਆ ਅਫ਼ਸਰਾਂ ਨਾਲ ਕੀਤੀ ਅਹਿਮ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜਨਵਰੀ: ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਤੇ ਐਲੀਮੈਂਟਰੀ), ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਡਾਈਟ ਪ੍ਰਿੰਸੀਪਲਾਂ ਨਾਲ ਸੋਮਵਾਰ ਨੂੰ ਮੁੱਖ ਦਫ਼ਤਰ ਦੇ ਆਡੀਟੋਰੀਅਮ ਵਿੱਚ ਵਿਸ਼ੇਸ਼ ਮੀਟਿੰਗ-ਕਮ-ਵਰਕਸ਼ਾਪ ਕੀਤੀ ਗਈ। ਇਸ ਮੌਕੇ ਡੀਪੀਆਈ ਇੰਦਰਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਦਾ ਮੁੱਖ ਏਜੰਡਾ 1 ਅਪਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸਿੱਖਿਆ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਵੱਧ ਤੋਂ ਵੱਧ ਦਾਖ਼ਲਿਆਂ ਸਬੰਧੀ ਯੋਜਨਾਬੰਦੀ ਕੀਤੀ ਗਈ। ਇਸ ਮੌਕੇ ਸਿੱਖਿਆ ਸਕੱਤਰ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪਿਛਲੇ ਸਾਲ ਦੀ ਤਰ੍ਹਾਂ ਸ਼ੈਸ਼ਨ 2020-21 ਲਈ ਦਾਖ਼ਲਾ ਵਧਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਸ਼ੈਸ਼ਨ 2019-20 ਦੇ ਦਾਖਲਿਆਂ ਵਿੱਚ ਹੋਏ ਵਾਧੇ ਲਈ ਸਮੂਹ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ, ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਸਹਿਯੋਗੀ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਉੱਥੇ ਉਨ੍ਹਾਂ ਕਿਹਾ ਕਿ ਇਸ ਸਾਲ ਹੁਣ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦੇ ਪਝਚਾਰ ਲਈ ਕੁਝ ਨਿਵੇਕਲਾ ਸੋਚਣ ਤੇ ਕਰਨ ਦੀ ਲੋੜ ਹੈ। ਉਨ੍ਹਾਂ ਪਿਛਲੇ ਸਾਲ ਦਾਖ਼ਲਾ ਵਧਾਉਣ ਵਾਲੇ ਸਕੂਲਾਂ ਨੂੰ ਪ੍ਰਸ਼ੰਸਾ ਪੱਤਰ ਦੇਣ ਦੀ ਗੱਲ ਕੀਤੀ ਤਾਂ ਜੋ ਇਸ ਵਾਰ ਸਕੂਲ ਮੁਖੀਆਂ ਵਿੱਚ ਭਾਰੀ ਉਤਸ਼ਾਹ ਬਣਿਆ ਰਹੇ। ਸਿੱਖਿਆ ਸਕੱਤਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਸਫ਼ਲਤਾ ਦੇ ਪਝਚਾਰ ਲਈ ਸਕੂਲ ਮੁਖੀ ਸੋਸ਼ਲ ਮੀਡੀਆ ਦੀ ਸੁਚੱਜੀ ਵਰਤੋਂ ਕਰ ਰਹੇ ਹਨ। ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਡਾਈਟ ਪ੍ਰਿੰਸੀਪਲ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਸਮਾਜ ਵਿੱਚ ਪ੍ਰਚਾਰਿਤ ਕਰਨ ਤਾਂ ਕਿ ਸਰਕਾਰੀ ਸਕੂਲਾਂ ਵਿੱਚ ਇਸ ਸੈਸ਼ਨ ਵਿੱਚ ਪਿਛਲੇ ਸੈਸ਼ਨ ਦੇ ਮੁਕਾਬਲਤਨ ਦਾਖ਼ਲਾ ਮੁਹਿੰਮ ਨੂੰ ਹੋਰ ਵੀ ਸਫ਼ਲ ਬਣਾਇਆ ਜਾ ਸਕੇ। ਇਸ ਮੌਕੇ ਸਮੂਹ ਜ਼ਿਲ੍ਹਿਆਂ ਦੁਆਰਾ ਆਪਣੇ-ਆਪਣੇ ਜ਼ਿਲ੍ਹੇ ਦੇ ਸਕੂਲਾਂ ਵਿੱਚ ਦਾਖ਼ਲੇ ਸਬੰਧੀ ਰਿਪੋਰਟ ਪੇਸ਼ ਕਰਕੇ ਭਵਿੱਖ ਦੀ ਉਲੀਕੀ ਯੋਜਨਾਬੰਦੀ ਵੀ ਸਾਂਝੀ ਕੀਤੀ ਗਈ ਜਿਸ ਵਿੱਚ ਜਿਲ੍ਹੇ ਦੇ ਵੱਲੋਂ ਕੀਤੇ ਜਾ ਰਹੇ ਪਝਚਾਰ ਕਾਰਜਾਂ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਉਪਰਾਲਿਆਂ ‘ਤੇ ਚਰਚਾ ਕੀਤੀ ਗਈ. ਮੀਟਿੰਗ ਵਿੱਚ ਡਾ. ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਟ੍ਰੇਨਿੰਗਾਂ, ਸੰਜੀਵ ਸ਼ਰਮਾ ਡਿਪਟੀ ਐੱਸਪੀਡੀ, ਡਾ. ਦਵਿੰਦਰ ਬੋਹਾ ਸਟੇਟ ਪ੍ਰੋਜੈਕਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਰਾਜਿੰਦਰ ਸਿੰਘ ਚਾਨੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡਿਪਟੀ ਐੱਸਪੀਡੀ ਮਨੋਜ ਕੁਮਾਰ, ਸਹਾਇਕ ਡਾਇਰੈਕਟਰ ਸੈਕੰਡਰੀ ਸਿੱਖਿਆ, ਸਮੂਹ ਜਿਲ੍ਹਿਆਂ ਦੇ ਨੋਡਲ ਅਫ਼ਸਰ, ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਤੇ ਐਲੀਮੈਂਟਰੀ ਸਿੱਖਿਆ, ਉਪ ਜਿਲ੍ਹਾ ਸਿੱਖਿਆ ਅਫ਼ਸਰ, ਪ੍ਰਿੰਸੀਪਲ ਡਾਇਟ, ਸਮੂਹ ਜਿਲ੍ਹਿਆਂ ਤੋਂ ਸ਼ੋਸ਼ਲ ਮੀਡੀਆ ਇੰਚਾਰਜ ਅਤੇ ਸਿੱਖਿਆ ਵਿਭਾਗ ਦੇ ਆਹਲਾ ਅਧਿਕਾਰੀ ਵੀ ਮੌਜੂਦ ਰਹੇ.
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ