ਮਿਸ਼ਨ ਸਲਾਮਤੀ: ਸਕੂਲੀ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਮਿਸ਼ਨ ਸਲਾਮਤੀ ਦੇ ਤਹਿਤ ਇੱਥੋਂ ਦੇ ਸੈਕਟਰ-70 ਸਥਿਤ ਵਿਵੇਕ ਹਾਈ ਸਕੂਲ ਅਤੇ ਬ੍ਰਿਟਿਸ਼ ਸਕੂਲ ਵਿੱਚ ਟਰੈਫ਼ਿਕ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਮਿਸ਼ਨ ਸਲਾਮਤੀ ਦੀ ਜ਼ਿਲ੍ਹਾ ਕੋਆਰਡੀਨੇਟਰ ਮੈਡਮ ਅਮੋਲ ਕੌਰ ਨੇ ਸਕੂਲੀ ਬੱਚਿਆਂ ਅਤੇ ਨੌਜਵਾਨਾਂ ਨੂੰ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਾਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਹੋਰਨਾਂ ਨੂੰ ਨਿਯਮਾਂ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ।
ਇਸ ਦੌਰਾਨ ਉਨ੍ਹਾਂ ਨੇ ਪ੍ਰੋਜੈਕਟਰ ਉੱਤੇ ਫੋਟੋਆਂ ਅਤੇ ਵੀਡੀਓ ਰਾਹੀਂ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦੀ ਮੁੱਢਲੀ ਜਾਣਕਾਰੀ ਦੇਣ ਦੇ ਨਾਲ ਨਾਲ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਵਾਪਰ ਰਹੇ ਸੜਕੀਂ ਹਾਦਸਿਆਂ ’ਤੇ ਰੋਸ਼ਨੀ ਪਾਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਨਾ ਸੁਣਨ ਅਤੇ ਸ਼ਰਾਬ ਜਾਂ ਕੋਈ ਨਸ਼ਾ ਕਰਕੇ ਕਦੇ ਵੀ ਗੱਡੀ ਨਾ ਚਲਾਉਣ ਅਤੇ ਹਮੇਸ਼ਾਂ ਸੀਟ ਬੈਲਟ ਲਗਾ ਕੇ ਰੱਖਣ ਅਤੇ ਹੈਲਮਟ ਪਹਿਨਿਆ ਜਾਵੇ। ਉਨ੍ਹਾਂ ਕਿਹਾ ਕਿ ਲਾਲ ਬੱਤੀ ਦੀ ਉਲੰਘਣਾ ਅਤੇ ਤੇਜ ਰਫ਼ਤਾਰੀ ਕਰਨ ਹਮੇਸ਼ਾਂ ਹੀ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਹੀ ਜ਼ਿਆਦਾਤਰ ਹਾਦਸੇ ਵਾਪਰ ਰਹੇ ਹਨ।

Load More Related Articles

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…