Nabaz-e-punjab.com

ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ਼ ਨੂੰ ਸਰਕਾਰੀ ਸਕੂਲਾਂ ਵਿੱਚ ਸ਼ਿਫ਼ਟ ਹੋਣ ਦੀ ਆਸ ਬੱਝੀ

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਤੁਰੰਤ ਫੈਸਲਾ ਲੈਣ ਦੇ ਆਦੇਸ਼

ਏਡਿਡ ਸਕੂਲ ਅਧਿਆਪਕ ਯੂਨੀਅਨ ਤੇ ਸਕੂਲ ਮੈਨੇਜਮੈਂਟ ਐਸੋਸੀਏਸ਼ਨ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੁਲਾਈ:
ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਅਤੇ ਪੰਜਾਬ ਏਡਿਡ ਸਕੂਲ ਮੈਨੇਜਮੈਂਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਅੱਜ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ ਅਤੇ ਡੀਪੀਆਈ (ਐਲੀਮੈਂਟਰੀ) ਇੰਦਰਜੀਤ ਸਿੰਘ ਵੀ ਹਾਜ਼ਰ ਸਨ। ਮੰਤਰੀ ਨੇ ਏਡਿਡ ਸਕੂਲਾਂ ਦੇ ਅਧਿਆਪਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਮੌਕੇ ’ਤੇ ਹੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਤੁਰੰਤ ਫੈਸਲਾ ਲੈਣ ਦੇ ਆਦੇਸ਼ ਦਿੱਤੇ ਗਏ। ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਛੇਤੀ ਹੀ ਵਿੱਤ ਵਿਭਾਗ ਦੇ ਸਕੱਤਰ ਨਾਲ ਵੀ ਗੱਲ ਕਰਨਗੇ।
ਯੂਨੀਅਨ ਦੇ ਸਰਪ੍ਰਸਤ ਗੁਰਚਰਨ ਸਿੰਘ ਚਾਹਲ, ਪ੍ਰਧਾਨ ਐਨਐਨ ਸੈਣੀ ਅਤੇ ਸਕੱਤਰ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਨਾਲ ਏਡਿਡ ਸਕੂਲਾਂ ਵਿੱਚ ਕੰਮ ਕਰਦੇ ਕਰੀਬ 2300 ਅਧਿਆਪਕਾਂ ਤੇ ਹੋਰ ਸਟਾਫ਼ ਨੂੰ ਸਰਕਾਰੀ ਸਕੂਲਾਂ ਵਿੱਚ ਸ਼ਿਫ਼ਟ ਕਰਨ ਬਾਰੇ ਚਰਚਾ ਕੀਤੀ ਗਈ। ਪੰਜਾਬ ਏਡਿਡ ਸਕੂਲ ਮੈਨੇਜਮੈਂਟ ਐਸੋਸੀਏਸ਼ਨ ਦੇ ਸਰਪ੍ਰਸਤ ਬਾਲ ਕ੍ਰਿਸ਼ਨ ਸਿੰਗਲਾ ਨੇ ਸ੍ਰੀ ਸਿੰਗਲਾ ਨੂੰ ਏਡਿਡ ਸਕੂਲਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਏਡਿਡ ਸਟਾਫ਼ ਦੇ ਅਧਿਆਪਕਾਂ ਤੇ ਬਾਕੀ ਸਟਾਫ਼ ਨੂੰ ਸਰਕਾਰੀ ਸਕੂਲਾਂ ਵਿੱਚ ਸ਼ਿਫ਼ਟ ਕਰਨ ਨਾਲ ਜਿੱਥੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਖ਼ਤਮ ਹੋਵੇਗੀ, ਉੱਥੇ ਏਡਿਡ ਸਕੂਲਾਂ ਨੂੰ ਗਰਾਂਟ ਇਨ ਏਡ ਰਾਹੀਂ ਹਰ ਸਾਲ ਦਿੱਤੀ ਜਾਣ ਵਾਲੀ ਕਰੋੜਾਂ ਰੁਪਏ ਦੀ ਦੇਣਦਾਰੀ ਵੀ ਹਮੇਸ਼ਾ ਲਈ ਖ਼ਤਮ ਹੋ ਜਾਵੇਗੀ।
ਆਗੂਆਂ ਨੇ ਕਿਹਾ ਕਿ ਏਡਿਡ ਸਕੂਲਾਂ ਦਾ ਸਟਾਫ਼ ਸਰਕਾਰੀ ਸਕੂਲਾਂ ਵਿੱਚ ਸ਼ਿਫ਼ਟ ਹੋਣ ਨਾਲ ਸਰਕਾਰ ਨੂੰ ਜਿੱਥੇ ਪ੍ਰਾਵੀਡੈਂਟ ਫੰਡ ਦਾ ਕਰੋੜਾਂ ਰੁਪਏ ਹਾਸਲ ਹੋਵੇਗਾ, ਉੱਥੇ ਸਰਕਾਰ ’ਤੇ ਕੋਈ ਵਿੱਤੀ ਬੋਝ ਨਹੀਂ ਪਵੇਗਾ। ਉਨ੍ਹਾਂ ਮੰਤਰੀ ਨੂੰ ਗੁਆਂਢੀ ਸੂਬਾ ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਸਰਕਾਰ ਵੱਲੋਂ ਏਡਿਡ ਸਟਾਫ਼ ਨੂੰ ਸਰਕਾਰੀ ਸਕੂਲਾਂ ਵਿੱਚ ਸ਼ਿਫ਼ਟ ਕਰਨ ਦੇ ਫੈਸਲੇੇ ਤੋਂ ਵੀ ਜਾਣੂ ਕਰਵਾਇਆ।
ਮੀਟਿੰਗ ਵਿੱਚ ਮੈਨੇਜਮੈਂਟ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਚਮਕੌਰ ਸਿੰਘ, ਪ੍ਰੈੱਸ ਸਕੱਤਰ ਸਿੰਘ ਤਖ਼ਤਗੜ੍ਹ, ਪ੍ਰਦੀਪ ਸਰੀਨ, ਨੀਤੂ ਦੇਵਗਨ ਸਮਾਣਾ, ਜਗਦੀਸ਼ ਸਿੰਘ ਅੰਮ੍ਰਿਤਸਰ, ਰੁਪਿੰਦਰਜੀਤ ਸਿੰਘ ਹੁਸ਼ਿਆਰਪੁਰ, ਡਾ. ਗੁਰਮੀਤ ਸਿੰਘ ਨਵਾਂ ਸ਼ਹਿਰ, ਦਲਜੀਤ ਸਿੰਘ, ਅਮਰਜੀਤ ਸਿੰਘ ਭੁੱਲਰ ਰੂਪਨਗਰ, ਗਣੇਸ਼ ਦੱਤ ਗੁਰਦਾਸਪੁਰ, ਜਗਮੋਹਨ ਨਾਭਾ, ਰਣਜੀਤ ਸਿੰਘ ਅਨੰਦਪੁਰ ਸਾਹਿਬ, ਸ਼ਰਨਜੀਤ ਸਿੰਘ ਮੁਹਾਲੀ, ਅਰਵਿੰਦ ਬੈਂਸ ਜਲੰਧਰ, ਰਾਜ ਕੁਮਾਰ ਮਿਸ਼ਰਾ, ਅਜੈ ਚੌਹਾਨ, ਚਰਨਜੀਤ ਸਿੰਘ ਫਰੀਦਕੋਟ, ਰਣਵੀਰ ਸਿੰਘ ਨੰਗਲ, ਸਤੀਸ਼ ਕੁਮਾਰ, ਸ਼ਾਸਤਰੀ ਭਨੁਪਲੀ ਅਤੇ ਕ੍ਰਿਸ਼ਨ ਕੁਮਾਰ ਫਰੀਦਕੋਟ ਸਮੇਤ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…