Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਨਵੇਂ ਵਿੱਦਿਅਕ ਸੈਸ਼ਨ ਵਿੱਚ 1 ਅਪਰੈਲ ਤੋਂ ਸਕੂਲਾਂ ਦੇ ਸਮੇਂ ’ਚ ਤਬਦੀਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ: ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਵਿੱਚ ਸਾਰੇ ਸਰਕਾਰੀ, ਮਾਨਤਾ ਪ੍ਰਾਪਤ ਅਤੇ ਏਡਿਡ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਡੀਪੀਆਈ (ਸੀਨੀਅਰ ਸੈਕੰਡਰੀ) ਸੁਖਜੀਤਪਾਲ ਸਿੰਘ ਵੱਲੋਂ ਅੱਜ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਨਵੇਂ ਸਿੱਖਿਆ ਸੈਸ਼ਨ ਵਿੱਚ 1 ਅਪਰੈਲ ਤੋਂ ਬਦਲਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਡੀਪੀਆਈ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਸਾਰੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਤਾਜ਼ਾ ਫੈਸਲੇ ਅਨੁਸਾਰ 1 ਅਪਰੈਲ ਤੋਂ ਸਮੂਹ ਪ੍ਰਾਇਮਰੀ, ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣਗੇ। ਸਿੱਖਿਆ ਵਿਭਾਗ ਨੇ ਇਹ ਜਾਣਕਾਰੀ ਵੈਬਸਾਈਟ ’ਤੇ ਅਪਲੋਡ ਕਰ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ