<2>ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਐ: ਮਹਾਮਾਰੀ ਦੀ ਆੜ ਵਿੱਚ ਸਕੂਲ\ਕਾਲਜ ਬੰਦ ਤੇ ਸ਼ਰਾਬ ਦੇ ਠੇਕੇ ਖੋਲ੍ਹਣ ਦਾ ਫੈਸਲਾ: ਚੰਦੂਮਾਜਰਾ

ਪੰਜਾਬ ਸਰਕਾਰ ਦਾ ਮਿੰਨੀ-ਲੌਕਡਾਊਨ ਪੱਖਪਾਤੀ ਤੇ ਲੋਕ ਵਿਰੋਧੀ: ਪ੍ਰੇਮ ਸਿੰਘ ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਸੂਬੇ ਵਿੱਚ ਲਗਾਏ ਮਿੰਨੀ ਲੌਕਡਾਊਨ ’ਤੇ ਸਵਾਲ ਚੁੱਕਦਿਆਂ ਇਸ ਫੈਸਲੇ ਨੂੰ ਲੋਕ ਵਿਰੋਧੀ ਪੱਖਪਾਤੀ ਦੱਸਿਆ ਹੈ। ਅੱਜ ਆਪਣੇ ਨਿਵਾਸ ’ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਦੀ ਅਜਿਹੀ ਰਣਨੀਤੀ ਪੰਜਾਬ ਦੇ ਵਪਾਰੀ ਅਤੇ ਦੁਕਾਨਦਾਰ ਵਰਗ ਦਾ ਗਲਾ ਘੁੱਟਣ ਵਾਲੀ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਹਿ ’ਤੇ ਪ੍ਰਸ਼ਾਸਨ ਵੱਲੋਂ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਜਬਰੀ ਬੰਦ ਕਰਵਾਈਆਂ ਜਾ ਰਹੀਆਂ ਹਨ ਜਦੋਂਕਿ ਸ਼ਰਾਬ ਦੇ ਠੇਕਿਆਂ ਨੂੰ ਖੁੱਲ੍ਹ ਦੇ ਕੇ ਲੌਕਡਾਊਨ ਦਾ ਸਿਆਸੀਕਰਨ ਕੀਤਾ ਗਿਆ ਹੈ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਸਿਹਤ ਮੰਤਰੀ ਵੱਲੋਂ ਮੀਡੀਆ ਵਿੱਚ ਆ ਕੇ ਸ਼ਰੇਆਮ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਤਰਫ਼ਦਾਰੀ ਕਰਨਾ ਜਿੱਥੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੈ, ਉੱਥੇ ਕਰੋਨਾ ਦੇ ਨਿਯਮਾਂ ਦੀ ਉਲੰਘਣਾ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਨੂੰ ਰੋਜੀ ਰੋਟੀ ਲਈ ਦੁਕਾਨਾਂ ਅਤੇ ਵਪਾਰ ਨਾਲੋਂ ਸ਼ਰਾਬ ਦੇ ਠੇਕਿਆਂ ਦਾ ਵੱਧ ਫਿਕਰ ਹੈ। ਕਿਉਂਕਿ ਮੁਹਾਲੀ ਜ਼ਿਲ੍ਹੇ ਵਿੱਚ ਮੰਤਰੀ ਦੇ ਪਰਿਵਾਰਕ ਮੈਂਬਰ ਅਤੇ ਸੂਬੇ ਵਿੱਚ ਕਾਂਗਰਸੀ ਵਿਧਾਇਕ ਸ਼ਰਾਬ ਦਾ ਕਾਰੋਬਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਕਿ ਕਿਸੇ ਮਹਾਮਾਰੀ ਦੀ ਆੜ ਵਿੱਚ ਸਕੂਲ\ਕਾਲਜ ਬੰਦ ਅਤੇ ਸ਼ਰਾਬ ਦੇ ਠੇਕੇ ਖੋਲ੍ਹਣ ਦਾ ਫੈਸਲਾ ਲੋਕਤੰਤਰ ਦੇ ਖ਼ਿਲਾਫ਼ ਹੈ।
ਉਨ੍ਹਾਂ ਕਿਹਾ ਕਿ ਰਾਤਾਂ ਨੂੰ ਸ਼ਰਾਬ ਦੀ ਵਿੱਕਰੀ ਅਤੇ ਨਾਜਾਇਜ਼ ਮਾਈਨਿੰਗ ਦਾ ਧੰਦਾ ਪੂਰੀ ਸਿਖਰ ’ਤੇ ਚੱਲ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੌਕਡਾਊਨ ਦੇ ਬਹਾਨੇ ਆਪਣੇ ਚਹੇਤਿਆਂ ਨੂੰ ਮਾਈਨਿੰਗ ਅਤੇ ਸ਼ਰਾਬ ਦੀ ਖੁੱਲ੍ਹ ਦੇ ਕੇ ਵਿੱਤੀ ਲਾਭ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਿੰਨੀ ਜਾਂ ਸੰਪੂਰਨ ਲੌਕਡਾਊਨ ਆਮ ਲੋਕਾਂ, ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਹੀ ਲਗਾਇਆ ਜਾਵੇ। ਇਸ ਸਮੇਂ ਏਐੱਲਆਈਸੀ ਦੇ ਪ੍ਰਧਾਨ ਜਤਿੰਦਰ ਸਿੰਘ ਬੈਨੀਪਾਲ, ਸਿਮਰਨਜੀਤ ਸਿੰਘ ਚੰਦੂਮਾਜਰਾ, ਪਰਦੀਪ ਭਾਰਜ, ਸਰਬਜੀਤ ਸਿੰਘ ਪਾਰਸ, ਕੰਵਲਜੀਤ ਸਿੰਘ ਰੂਬੀ, ਹਰਮਨਪ੍ਰੀਤ ਸਿੰਘ ਪਿੰ੍ਰਸ, ਹਰਦੇਵ ਸਿੰਘ ਹਰਪਾਲਪੁਰ ਸਮੇਤ ਵਪਾਰ ਮੰਡਲ ਦੇ ਮੈਂਬਰ ਹਾਜ਼ਰ ਸਨ।

ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਸੂਬੇ ਵਿੱਚ ਆਕਸੀਜਨ, ਕੋਵਿਡ ਵੈਕਸੀਨ, ਵੈਂਟੀਲੇਟਰ, ਹਸਪਤਾਲਾਂ ਵਿੱਚ ਬੈੱਡਾਂ ਅਤੇ ਸਟਾਫ਼ ਦੀ ਘਾਟ ਬਾਰੇ ਬੋਲਦਿਆਂ ਕਿਹਾ ਕਿ ਕਰੋਨਾ ਦੇ ਲਗਾਤਾਰ ਵੱਧ ਰਹੇ ਪ੍ਰਭਾਵ ਤੋਂ ਸਰਕਾਰ ਬਿਲਕੁਲ ਅਵੇਸਲੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖਣ ਤੋਂ ਬਿਨਾਂ ਹੋਰ ਕੁੱਝ ਵੀ ਨਹੀਂ ਕੀਤਾ। ਉਨ੍ਹਾਂ ਸੁਝਾਅ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਨਾਲ ਮਿਲਕੇ ਪੰਜਾਬ ਵਿੱਚ ਆਕਸੀਜਨ ਅਤੇ ਵੈਕਸੀਨ ਦੀ ਕਿੱਲਤ ਦਾ ਛੇਤੀ ਹੱਲ ਕੀਤਾ ਜਾਵੇ।

Load More Related Articles
Load More By Nabaz-e-Punjab
Load More In Awareness/Campaigns

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…