Share on Facebook Share on Twitter Share on Google+ Share on Pinterest Share on Linkedin ਪੈਰਾਗਾਨ ਸੀਨੀਅਰ ਸਕੈਡੰਰੀ ਸਕੂਲ ਸੈਕਟਰ-71 ਵਿੱਚ ਵਿਗਿਆਨ ਪ੍ਰਦਰਸ਼ਨੀ ਲਗਾਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਕਤੂਬਰ: ਪੈਰਾਗਾਨ ਸੀਨੀਅਰ ਸਕੈਡੰਰੀ ਸਕੂਲ ਸੈਕਟਰ-71 ਮੁਹਾਲੀ ਦੇ ਵਿਗਿਆਨ, ਸਮਾਜਿਕ ਵਿਗਿਆਨ, ਗਣਿਤ ਤੇ ਕਲਾ ਵਿਭਾਗਾਂ ਵੱਲੋਂ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੇ ਵੱਖੋ-ਵੱਖਰੇ ਵਿਸ਼ਿਆਂ ਤੇ ਮਾਡਲ ਤਿਆਰ ਕੀਤੇ। ਕਲਾ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਮੁੱਖ ਦੁਆਰ ਤੇ ਮਨਮੋਹਕ ਰੰਗੋਲੀ ਬਣਾਈ ਗਈ। ਵਿਦਿਆਰਥੀਆਂ ਨੇ ਆਪ ਪੇਂਟ ਕੀਤੀਆਂ ਟੀ-ਸ਼ਰਟਾਂ ਪ੍ਰਦਰਸ਼ਨੀ ਵਿੱਚ ਪੇਸ਼ ਕੀਤੀਆਂ। ਵਿਗਿਆਨ ਵਿਭਾਗ ਵੱਲੋਂ ਕਈ ਪ੍ਰਮੁੱਖ ਵਿਸ਼ਿਆਂ ’ਤੇ ਮਾਡਲ ਜਿਵੇਂ ਕਿ ਆਮ ਵਰਤੋਂ ਵਿੱਚ ਆਉਣ ਵਾਲੀਆਂ ਚੀਜਾਂ ਵਿੱਚ ਮਿਲਾਵਟ. ਬਾਰਿਸ਼ ਦੇ ਪਾਣੀ ਦੀ ਸੰਭਾਲ ਆਦਿ ਬਣਾਏ ਗਏ। ਵੱਖ-ਵੱਖ ਕੁਦਰਤੀ ਜੜ੍ਹੀ-ਬੂਟੀਆਂ ਦੀ ਵਰਤੋਂ ਦੇ ਨਾਲ ਬਿਮਾਰੀਆਂ ਦੇ ਇਲਾਜ ਬਾਰੇ ਜਾਗਰੂਕ ਕੀਤਾ ਗਿਆ। ਖਾਸ ਹਰਬਲ ਚਾਹ ਆਉਣ ਵਾਲੇ ਦਰਸ਼ਕਾਂ ਨੂੰ ਦਿੱਤੀ ਗਈ। ਛੋਟੇ-ਛੋਟੇ ਬੱਚਿਆ ਨੇ 7-ਡੀ ਸਿਨੇਮਾ ਦਾ ਖੂਬ ਆਨੰਦ ਮਾਣਿਆ। ਸਮਾਜਿਕ ਵਿਭਾਗ ਨੇ ਵੀ ਗਲੇਸ਼ੀਅਰਾਂ ਦਾ ਪਿਗਲਣਾ, ਜੰਗਲਾਂ ਦੀ ਸਾਂਭ-ਸੰਭਾਲ ਉੱਪਰ ਮਾਡਲ ਬਂਣਾਏ। ਬੱਚਿਆਂ ਨੇ ਆਪਣੇ ਮਾਡਲ ਪ੍ਰਦਰਸ਼ਿਤ ਕਰਕੇ ਮਾਪਿਆਂ ਨੂੰ ਜਾਗਰੂਕ ਕੀਤਾ। ਗਣਿਤ ਵਿਭਾਗ ਨੇ ਵੀ ਵੱਖ-ਵੱਖ ਵਿਸ਼ਿਆਂ ’ਤੇ ਮਾਡਲ ਤਿਆਰ ਕੀਤੇ ਜਿਨ੍ਹਾਂ ਨੂੰ ਬਹੁਤ ਸਲਾਹਿਆ ਗਿਆ। ਅੰਤ ਵਿੱਚ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨਿਰਮਲਾ ਸ਼ਰਮਾ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ