Nabaz-e-punjab.com

ਸ੍ਰੀ ਹੇਮਕੁੰਟ ਪਬਲਿਕ ਸਕੂਲ ਮੁਹਾਲੀ ਵਿੱਚ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ

ਬੱਚਿਆਂ ਦੀ ਯਾਦ ਸ਼ਕਤੀ ਮਜ਼ਬੂਤ ਕਰਨ ਲਈ ਥਰੈਟੀਕਲ ਦੇ ਨਾਲ ਪ੍ਰੈਕਟੀਕਲ ਸਿੱਖਿਆ ਵੀ ਜ਼ਰੂਰੀ: ਡਾ. ਭੱਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਨਵੰਬਰ:
ਸ੍ਰੀ ਹੇਮਕੁੰਟ ਪਬਲਿਕ ਸਕੂਲ ਸੈਕਟਰ-71 ਮੁਹਾਲੀ ਵਿੱਚ ਵਿਗਿਆਨ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿਚ ਸਕੂਲ ਦੇ ਬੱਚਿਆਂ ਨੇ ਵਿਗਿਆਨ ਵਿਸ਼ੇ ’ਤੇ ਆਧਾਰਿਤ ਵੱਖ-ਵੱਖ ਕਿਸਮ ਦੇ ਮਾਡਲ,ਚਾਰਟ ਆਦਿ ਬਣਾਏ ਅਤੇ ਇਸਦੇ ਨਾਲ ਹੀ ਬੱਚਿਆਂ ਨੇ ਅਲੱਗ-ਅਲੱਗ ਪ੍ਰਯੋਗ ਵੀ ਕੀਤੇ। ਇਸ ਦੌਰਾਨ ਬੱਚਿਆਂ ਨੇ ਆਪਣਾ ਪ੍ਰਾਪਤ ਕੀਤਾ ਹੋਇਆ ਗਿਆਨ ਦੂਜੇ ਬੱਚਿਆਂ ਦੇ ਨਾਲ ਸਾਂਝਾ ਕੀਤਾ। ਇਸ ਮੌਕੇ ਸਕੂਲ ਦਾ ਡਾਇਰੈਕਟਰ ਡਾ. ਜੀਐਸ ਭੱਲਾ ਨੇ ਬੱਚਿਆਂ ਨੂੰ ਵਿਗਿਆਨ ਦੇ ਵਿਸ਼ੇ ਦੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਵਿਗਿਆਨ ਸਾਡੇ ਜੀਵਨ ਦੇ ਵਿਚ ਬਹੁਤ ਮਹੱਤਵ ਰੱਖਦਾ ਹੈ। ਜਿਸਦੇ ਸਦਕਾ ਸਾਨੂੰ ਵਿਗਿਆਨ ਦਾ ਸਹੀ ਢੰਗ ਦੇ ਨਾਲ ਉਪਯੋਗ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੇ ਜੀਵਨ ਦੇ ਵਿੱਚ ਵੱਡੇ ਵੱਡੇ ਸਾਇੰਸਦਾਨਾਂ ਅਤੇ ਵਿਗਿਆਨੀਆਂ ਦੀ ਤਰਾਂ ਨਵੀਆਂ ਖੋਜਾਂ ਕਰ ਸਕੀਏ।
ਉਨ੍ਹਾਂ ਕਿਹਾ ਕਿ ਬੱਚਿਆਂ ਦੀ ਯਾਦ ਸ਼ਕਤੀ ਮਜ਼ਬੂਤ ਕਰਨ ਲਈ ਥਰੈਟੀਕਲ ਦੇ ਨਾਲ ਨਾਲ ਪ੍ਰੈਕਟੀਕਲ ਸਿੱਖਿਆ ’ਤੇ ਵੀ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਇਸ ਵਿਗਿਆਨ ਪ੍ਰਦਰਸ਼ਨੀ ਦੌਰਾਨ ਸਕੂਲ ਦੇ ਪ੍ਰਿੰਸੀਪਲ ਇਕਬਾਲ ਕੌਰ ਨੇ ਬੱਚਿਆਂ ਨਾਲ ਵਿਗਿਆਨ ਦੇ ਵਿਸ਼ੇ ’ਤੇ ਅਨੇਕਾਂ ਪ੍ਰਕਾਰ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਪ੍ਰਯੋਗ ਦੇ ਆਧਾਰ ਤੇ ਬੱਚਿਆਂ ਨੂੰ ਵਿਸ਼ੇ ਦੇ ਬਾਰੇ ਸਹੀ ਰੂਪ ਵਿੱਚ ਸਮਝਾਉਂਦੇ ਹੋਏ ਸਪੱਸ਼ਟ ਰੂਪ ਵਿੱਚ ਗਿਆਨ ਦਿੱਤਾ। ਉਨ੍ਹਾਂ ਬੱਚਿਆਂ ਨੂੰ ਅੱਜ ਦੇ ਵਿਗਿਆਨ ਦੇ ਪ੍ਰਤੀ ਜਾਗਰੂਕ ਕਰਦੇ ਹੋਏ ਸਹੀ ਰੂਪ ਵਿੱਚ ਪ੍ਰਯੋਗ ਕਰਨ ਬਾਰੇ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਬੱਚਿਆਂ ਨੂੰ ਵਿਗਿਆਨ ਦੇ ਵਿਸ਼ੇ ਦੇ ਵਿੱਚ ਰੁਚੀ ਵਧਾਉਣ ਲਈ ਵੀ ਉਤਸ਼ਾਹਿਤ ਕੀਤਾ। ਅੰਤ ਵਿਚ ਉਨ੍ਹਾਂ ਨੇ ਸਕੂਲ ਦੇ ਬੱਚਿਆਂ ਅਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…