Share on Facebook Share on Twitter Share on Google+ Share on Pinterest Share on Linkedin ਵਿਦਿਆਰਥੀਆਂ ਵਿੱਚ ਸਾਇੰਸ ਵਿਸ਼ੇ ਦੀ ਰੁਚੀ ਪੈਦਾ ਕਰਨ ਲਈ ਸਾਇੰਸ ਮੇਲਾ ਆਯੋਜਿਤ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਦਸੰਬਰ: ਇੱਥੋਂ ਦੇ ਨੇੜਲੇ ਪਿੰਡ ਬਮਨਾੜਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਵਿੱਚ ਸਾਇੰਸ ਪ੍ਰਤੀ ਰੁੱਚੀ ਪੈਦਾ ਕਰਨ ਲਈ ਸਾਇੰਸ ਮੇਲਾ ਕਰਵਾਇਆ ਗਿਆ । ਇਸ ਸਾਇੰਸ ਮੇਲੇ ਵਿੱਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਧ ਚੜ੍ਹਕੇ ਹਿੱਸਾ ਲਿਆ ਗਿਆ ਤੇ ਵਿਦਿਆਰਥੀਆਂ ਵੱਲੋਂ ਸਾਇੰਸ ਵਿਸ਼ੇ ਨਾਲ ਸਬਂਧਿਤ ਵੱਖ ਵੱਖ ਕਿਰਿਆਵਾਂ ਅਤੇ ਪਰੋਜੈਕਟਾਂ ਰਾਹੀਂ ਸਾਥੀ ਵਿਦਿਆਰਥੀਆਂ ਨੂੰ ਸਾਇੰਸ ਵਿਸ਼ੇ ਨੂੰ ਆਸਾਨੀ ਨਾਲ ਸਮਝਣ ਦੇ ਢੰਗ ਸਿਖਾਏ ਗਏ । ਇਸ ਮੇਲੇ ਵਿੱਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਾਇੰਸ (ਵਿਗਿਆਨ) ਦੇ ਵੱਖ ਵੱਖ ਵਿਸ਼ਿਆਂ ਤੇ ਸਬੰਧਿਤ ਕਈ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ ਤੇ ਇਨਾਂ ਮਾਡਲਾਂ ਰਾਹੀਂ ਪ੍ਰਯੋਗ ਕਰਕੇ ਦਿਖਾਏ ਗਏ । ਇਸ ਸਾਇੰਸ ਮੇਲੇ ਵਿੱਚ ਡੀ.ਐਮ ਫੌਰਨ ਚੰਦ ਰੋਪੜ ਅਤੇ ਬੀ.ਐਮ ਗੁਰਿੰਦਰ ਸਿੰਘ ਕਲਸੀ ਮੋਰਿੰਡਾ ਵੱਲੋਂ ਵਿਸ਼ੇਸ਼ ਤੋਰ ਤੇ ਪਹੁੰਚਕੇ ਵਿਦਿਆਰਥੀਆਂ ਦੀ ਹੋਸਲਾ ਅਫਜਾਈ ਕੀਤੀ ਗਈ ਤੇ ਵਿਦਿਆਰਥੀਆਂ ਵੱਲੋਂ ਸਾਇੰਸ ਵਿਸ਼ੇ ਤੇ ਲਗਾਈ ਪ੍ਰਦਰਸ਼ਨੀ ਅਤੇ ਸਾਇੰਸ ਵਿਸ਼ੇ ਤੇ ਵਿਦਿਆਰਥੀਆਂ ਦੀ ਪਕੜ ਨੂੰ ਦੇਖਕੇ ਉਨਾਂ ਦੀ ਪ੍ਰਸੰਸਾ ਕੀਤੀ । ਇਸ ਮੇਲੇ ਵਿੱਚ ਆਏ ਐਮ.ਐਮ.ਸੀ ਕਮੇਟੀ ਮੈਂਬਰ ਅਤੇ ਹੋਰ ਪਤਵੰਤਿਆਂ ਨੇ ਇਸ ਮੇਲੇ ਵਿੱਚ ਹਿੱਸਾ ਲੈਣ ਵਾਲੇ ਬੱਚਿਆ ਦੀ ਹੋਸਲਾ ਅਫਜਾਈ ਕੀਤੀ । ਇਸ ਮੌਕੇ ਸਮੂਹ ਸਕੂਲ ਸਟਾਫ ਮੈਂਬਰ ਸਾਇੰਸ ਮਾਸਟਰ ਅਤੇ ਇੰਚਾਰਜ ਸੰਜੀਵ ਕੁਮਾਰ, ਕੰਵਲਜੀਤ ਕੌਰ, ਰੂਬਨੀਸ਼ ਕੌਰ, ਜੈ ਪ੍ਰਕਾਸ਼, ਗੁਰਚਰਨ ਸਿੰਘ ਅਤੇ ਸਕੂਲ ਦੇ ਸੇਵਾਦਾਰ ਨੰਦ ਸਿੰਘ ਆਦਿ ਹਾਜ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ