Share on Facebook Share on Twitter Share on Google+ Share on Pinterest Share on Linkedin ਸਰਕਾਰੀ ਹਾਈ ਸਕੂਲ ਫੇਜ਼-5 ਵਿੱਚ ਲੱਗਿਆ ਸਾਇੰਸ ਮੇਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ: ਇੱਥੋਂ ਦੇ ਸਰਕਾਰੀ ਹਾਈ ਸਕੂਲ ਫੇਜ਼-5 ਵਿੱਚ ਅੱਜ ਸਾਇੰਸ ਮੇਲਾ ਲਗਾਇਆ ਗਿਆ। ਜਿਸ ਦਾ ਉਦਘਾਟਨ ਇਲਾਕੇ ਦੇ ਭਾਜਪਾ ਕੌਂਸਲਰ ਅਰੁਣ ਸ਼ਰਮਾ ਨੇ ਕੀਤਾ। ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਭਵਿੱਖ ਵਿੱਚ ਬੁਲੰਦੀਆਂ ਨੂੰ ਛੂਹਣ ਲਈ ਪੂਰੀ ਲਗਨ ਤੇ ਤਨਦੇਹੀ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਦਾ ਪਾਠ ਵੀ ਪੜ੍ਹਾਇਆ। ਇਸ ਮੇਲੇ ਵਿੱਚ ਵਿਦਿਆਰਥੀਆਂ ਵੱਲੋਂ ਸਾਇੰਸ ਵਿਸ਼ੇ ਨਾਲ ਸਬੰਧਤ ਵੱਖ ਵੱਖ ਪ੍ਰਾਜੈਕਟ ਤਿਆਰ ਕੀਤੇ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਰਪਿੰਦਰ ਕੌਰ ਨੇ ਦੱਸਿਆ ਕਿ ਸਕੂਲ ਵੱਲੋਂ ਸਮੇਂ ਸਮੇਂ ਸਿਰ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਵਿੱਚ ਅੱਗੇ ਵਧਣ ਦੀ ਪ੍ਰੇਰਣਾ ਮਿਲਦੀ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਸਾਹਿਬਵਾੜਾ ਦੇ ਪ੍ਰਧਾਨ ਕਰਨੈਲ ਸਿੰਘ, ਹਾਊਸ ਓਨਰਜ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਧਾਵਾ ਸਿੰਘ, ਮੇਅਰ ਧੜੇ ਦੇ ਕੌਂਸਲਰ ਰਜਿੰਦਰ ਪਾਲ ਸ਼ਰਮਾ ਅਤੇ ਸਾਬਕਾ ਕੌਂਸਲਰ ਅਲਬੇਲ ਸਿੰਘ ਸਿਆਣ ਹਾਜ਼ਰ ਸਨ। ਅਖੀਰ ਵਿੱਚ ਸਾਇੰਸ ਅਧਿਆਪਕਾ ਕਮਲਜੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ