Share on Facebook Share on Twitter Share on Google+ Share on Pinterest Share on Linkedin ਸਰਕਾਰੀ ਮਿਡਲ ਸਕੂਲ ਸਿਆਊ ਵਿੱਚ ਵਿਗਿਆਨ ਮੇਲਾ ਲਗਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਦਸੰਬਰ: ਸਰਕਾਰੀ ਮਿਡਲ ਸਕੂਲ ਸਿਆਊ ਦੇ ਮੁਖੀ ਗੁਰਜੀਤ ਸਿੰਘ ਦੀ ਅਗਵਾਈ ਵਿੱਚ ਵਿਗਿਆਨ ਮੇਲਾ ਲਗਾਇਆ ਗਿਆ। ਵਿਗਿਆਨ ਮੇਲੇ ਦਾ ਉਦਘਾਟਨ ਪਿੰਡ ਦੇ ਨੌਜਵਾਨ ਆਗੂ ਗੁਰਵਿੰਦਰ ਸਿੰਘ ਪੰਚ ਦੀ ਪਤਨੀ ਸ਼੍ਰੀਮਤੀ ਸੁਖਵੀਰ ਕੌਰ ਵਾਈਸ ਚੇਅਰਮੈਨ ਸਕੂਲ ਪ੍ਰਬੰਧ ਕਮੇਟੀ ਨੇ ਕੀਤਾ। ਇਸ ਸਮੇਂ ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਨੰਬਰਦਾਰ ਮੋਹਨ ਸਿੰਘ, ਮੰਗਲ ਸਿੰਘ ਚੇਅਰਮੈਨ, ਮਲਕੀਤ ਸਿੰਘ ਪੰਚ, ਹਰਨੇਕ ਸਿੰਘ ਸਾਬਕਾ ਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ। ਮੇਲੇ ਦੇ ਸਬੰਧ ਵਿੱਚ ਤਿਆਰ ਕੀਤੀਆਂ ਕਿਰਿਆਵਾਂ ਅਤੇ ਪ੍ਰਬੰਧ ਤੋਂ ਖੁਸ਼ ਹੋ ਕੇ ਗੁਰਵਿੰਦਰ ਸਿੰਘ ਪੰਚ ਨੇ ਸਕੂਲ ਨੂੰ 5000/- ਰੁਪਏ ਦਾਨ ਵਜ਼ੋਂ ਦਿੱਤੇ। ਇਸ ਸਮੇਂ ਸਕੂਲ ਦੇ ਅਧਿਆਪਕ ਜਸਵਿੰਦਰ ਸਿੰਘ ਅੌਲਖ ਨੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਭਰਵੀ ਹਾਜ਼ਰੀ ਨਾਲ ਸਾਡੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਹੋਰ ਉਤਸ਼ਾਹ ਮਿਲਿਆ ਹੈ। ਉਨ੍ਹਾਂ ਕਿਹਾ ਅੱਜ ਦੇ ਵਿਗਿਆਨ ਮੇਲੇ ਦੀ ਸਫਲਤਾ ਇਸ ਗੱਲ ਦਾ ਪ੍ਰਤਖ ਸਬੂਤ ਹੈ ਕਿ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਨਾਲ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਹੈ। ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੇ ਸਕੂਲ ਦੇ ਸਰਵਪੱਖੀ ਵਿਕਾਸ ਲਈ ਪ੍ਰਣ ਕਰਦੇ ਹੋਏ ਸਮੂਹ ਪਿੰਡ ਵਾਸੀਆਂ ਤੋਂ ਹੋਰ ਸਹਿਯੋਗ ਦੀ ਮੰਗ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ