
ਸਰਕਾਰੀ ਸਕੂਲ ਪਿੰਡ ਬੰਨਮਾਜਰਾ ਵਿੱਚ ਸਾਇੰਸ ਮੇਲਾ ਆਯੋਜਿਤ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 22 ਨਵੰਬਰ:
ਇੱਥੋਂ ਦੇ ਨੇੜਲੇ ਪਿੰਡ ਬੰਨਮਾਜਰਾ ਦੇ ਸਰਕਾਰੀ ਸਕੂਲ ਵਿੱਚ ਪੜ੍ਹੋ ਪੰਜਾਬ ਪੜਾਓ ਪੰਜਾਬ ਸਿੱਖਿਆ ਨੀਤੀ ਦੇ ਤਹਿਤ ਛੇਵੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਗਿਆਨ ਚ ਵਾਧਾ ਕਰਨ ਦੇ ਮਕਸਦ ਨਾਲ ਵਿਗਿਆਨ ਮੇਲਾ ਕਰਵਾਇਆ ਗਿਆ। ਸਕੂਲ ਦੀ ਮੁਖੀ ਸ਼੍ਰੀਮਤੀ ਪੂਨਮ ਸ਼ਰਮਾ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਨਿਰਮਲ ਸਿੰਘ ਨੇ ਦੱਸਿਆ ਕਿ ਵਿਗਿਆਨ ਮੇਲਾ ਲਾਉਣ ਦਾ ਮੁਖ ਉਦੇਸ਼ ਵਿਦਿਆਰਥੀਆਂ ਅੰਦਰ ਹਾਥੀ ਕਿਰਿਆਵਾਂ ਨਾਲ ਵਿਗਿਆਨ ਵਿਸ਼ੇ ਵਿੱਚ ਵਧੇਰੇ ਰੁਚੀ ਪੈਦਾ ਕਰਨ ਹੈ। ਇਸ ਸਾਇੰਸ ਮੇਲੇ ਦੌਰਾਨ ਬੱਚਿਆਂ ਵੱਲੋਂ ਵੱਖ ਵੱਖ ਤਰ੍ਹਾਂ ਦੇ ਪ੍ਰੋਜੈਕਟ ਤਿਆਰ ਕੀਤੇ ਗਏ। ਇਸ ਸਾਇੰਸ ਮੇਲੇ ਦੌਰਾਨ ਬੱਚਿਆਂ ਵੱਲੋਂ ਵੱਡੇ ਭਾਰੀ ਉਤਸ਼ਾਹ ਨਾਲ ਭਾਗ ਲਿਆ ਗਿਆ। ਜਿਸ ਵਿੱਚ ਸਾਬਕਾ ਪ੍ਰਿੰਸੀਪਲ ਗੁਰਦਾਤ ਸਿੰਘ, ਅਮਰਜੀਤ ਸਿੰਘ ਸੰਧੂ ਅਤੇ ਜੱਸਾ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਮਜੂਦ ਸਨ ਸਕੂਲ ਦੇ ਮੁਖੀ ਸ਼੍ਰੀਮਤੀ ਪੂਨਮ ਸ਼ਰਮਾ ਵੱਲੋਂ ਭਗਹ ਲੈਣ ਵਾਲੇ ਬੱਚਿਆਂ ਅਤੇ ਉੱਤੇ ਦੇ ਮਾਪਿਆਂ ਦਾ ਧੰਨਵਾਦ ਕੀਤਾ।