ਖਰੜ ਵਿੱਚ ਐਸਡੀਐਮ ਅਮਨਿੰਦਰ ਕੌਰ ਬਰਾੜ ਨੇ ਵਰ੍ਹਦੇ ਮੀਂਹ ਵਿੱਚ ਲਹਿਰਾਇਆ ਕੌਮੀ ਤਿਰੰਗਾ

ਨਬਜ਼-ਏ-ਪੰਜਾਬ ਬਿਊਰੋ, ਖਰੜ, 27 ਜਨਵਰੀ:
ਖਰੜ ਪ੍ਰਸ਼ਾਸਨ ਵੱਲੋਂ ਸਥਾਨਕ ਦਾਨਾ ਮੰਡੀ ਵਿੱਚ ਸਬ ਡਿਵੀਜ਼ਨ ਪੱਧਰ ਦਾ ਗਣਤੰਤਰ ਦਿਵਸ ਬੜੀ ਧੂਮਧਾਮ ਮਨਾਇਆ ਗਿਆ। ਇਸ ਮੌਕੇ ਖਰੜ ਦੇ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਅਮਨਿੰਦਰ ਕੌਰ ਬਰਾੜ ਨੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪੁਲੀਸ ਦੀ ਟੁਕੜੀ ਤੋਂ ਸਲਾਮੀ ਲਈ। ਗਣਤੰਤਰ ਦਿਵਸ ਮੌਕੇ ਲਾਇਨਜ਼ ਕਲੱਬ ਖਰੜ ਸਿਟੀ ਵੱਲੋਂ ਚੋਣਾਂ ਸਬੰਧੀ, ਰੋਟਰੀ ਕਲੱਬ ਖਰੜ ਵੱਲੋਂ ‘ਬੇਟੀ ਬਚਾਓ ਬੇਟੀ ਪੜਾਓ’ ਬਾਰੇ ਝਾਂਕੀਆਂ ਪੇਸ਼ ਕੀਤੀਆਂ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਪੀ.ਟੀ.ਸੋਅ, ਸਭਿਆਚਾਰਕ, ਦੇਸ਼ ਭਗਤੀ ਪ੍ਰੋਗਰਾਮ ਪੇਸ਼ ਕੀਤੇ।
ਸ੍ਰੀਮਤੀ ਬਰਾੜ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹਾਦਤਾਂ ਦਾ ਜਾਮ ਪੀਣ ਵਾਲੇ ਸੂਰਬੀਰ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਪੰਜਾਬ ਦੇ ਲੋਕਾਂ ਖਾਸਕਰ ਨੌਜਵਾਨ ਵਰਗ ਨੂੰ ਸੱਦਾ ਦਿੱਤਾ ਹੈ ਕਿ ਉਹ ਸਮਾਜਿਕ ਬੁਰਾਈਆਂ ਨੂੰ ਜੜੋਂ ਪੁੱਟਣ ਲਈ ਇੱਕਮੁਠ ਹੋ ਕੇ ਕੰਮ ਕਰਨ ਅਤੇ ਭਾਰਤ ਨੂੰ ਸਹੀ ਮਾਅਨਿਆਂ ਵਿੱਚ ਧਰਮ ਨਿਰਪੱਖ, ਸਮਾਜਿਕ ’ਤੇ ਲੋਕਤੰਤਰਿਕ ਤੌਰ ’ਤੇ ਮਜ਼ਬੂਤ ਕਰਨ ਲਈ ਅੱਗੇ ਆਉਣ। ਉਨ੍ਹਾਂ ਸੁਤੰਤਰਤਾ ਸੈਨਾਨੀ, ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ, ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ, ਸਕਲਾਂ ਦੇ ਬੱਚਿਆਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਤਹਿਸੀਲਦਾਰ ਗੁਰਮੰਦਰ ਸਿੰਘ, ਹਰਿੰਦਰਜੀਤ ਸਿੰਘ ਤੇ ਵਰਿੰਦਰ ਸਿੰਘ ਧੂਤ ਦੋਵੇਂ ਨਾਇਬ ਤਹਿਸੀਲਦਾਰ, ਡੀਐਸਪੀ ਲਖਵੀਰ ਸਿੰਘ ਟਿਵਾਣਾ, ਕੁਲਭੂਸ਼ਨ ਗੋਇਲ, ਹਰਜੀਤ ਸਿੰਘ ਦੋਵੇਂ ਈ.ਓ, ਮਲਕੀਤ ਸਿੰਘ ਅਤੇ ਮਲਕੀਅਤ ਸਿੰਘ ਦੋਵੇਂ ਸਕੱਤਰ ਮਾਰਕੀਟ ਕਮੇਟੀ, ਸਿਫਾਲੀ ਚੋਪੜਾ ਡੀਐਫਐਸਓ, ਪਿੰ੍ਰਸੀਪਲ ਭੁਪਿੰਦਰ ਸਿੰਘ, ਹਰਮੀਤ ਕੌਰ ਸੀਡੀਪੀਓ, ਐਸਐਮਓ ਡਾ. ਹਰਪ੍ਰੀਤ ਸਿੰਘ ਓਬਰਾਏ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।

Load More Related Articles

Check Also

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਭਗਤ ਆਸਾ ਰਾਮ ਜੀ ਦ…