Share on Facebook Share on Twitter Share on Google+ Share on Pinterest Share on Linkedin ਐਸਡੀਐਮ ਤੇ ਤਹਿਸੀਲ ਕੰਪਲੈਕਸ ਦੇ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 5 ਸਤੰਬਰ: ਕਰਮਚਾਰੀਆਂ ਦੀਆਂ ਮੰਗਾਂ ਦੀ ਪੂਰਤੀ ਲਈ ਪੰਜਾਬ ਰਾਜ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਮੰਗਾਂ ਸਬੰਧੀ ਦੋ ਦਿਨਾਂ ਦੀ ਹੜਤਾਲ ਲਈ ਦਿੱਤੇ ਗਏ ਸੱਦੇ ਤੇ ਅੱਜ ਐਸ.ਡੀ.ਐਮ. ਤੇ ਤਹਿਸੀਲ ਦਫਤਰ ਖਰੜ ਦੇ ਸਮੂਹ ਕਰਮਚਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਤਹਿਸੀਲ ਪ੍ਰਧਾਨ ਰਣਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਕਾਲੇ ਬਿਲੇ ਲਗਾ ਕੇ ਰੋਸ ਪ੍ਰਦਰਸ਼ਨ ਤੇ 6 ਸਤੰਬਰ ਨੂੰ ਗੇਟ ਰੈਲੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬਾ ਕਮੇਟੀ ਵਲੋਂ ਸਰਕਾਰ ਨਾਲ ਮੀਟਿੰਗਾਂ ਕਰਕੇ ਮੰਗਾਂ ਲਈ ਵਿਚਾਰਾਂ ਕੀਤੀਆਂ ਗਈਆਂ ਪਰ ਅਜੇ ਤੱਕ ਕਰਮਚਾਰੀਆਂ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਗਈਆਂ। ਜਿਸ ਕਾਰਨ ਕਰਮਚਾਰੀਆਂ ਨੇ ਅੱਜ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਰਦਸ਼ਨ ਕੀਤਾ ਤੇ ਕੱਲ 6 ਸਤੰਬਰ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਰਣਵਿੰਦਰ ਸਿੰਘ, ਪਿਆਰਾ ਸਿੰਘ, ਦਵਿੰਦਰ ਸਿੰਘ, ਮਨੋਜ਼ ਕੁਮਾਰ, ਬਲਜੀਤ ਕੌਰ, ਕੁਲਵਿੰਦਰ ਸਿੰਘ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ