nabaz-e-punjab.com

ਖਰੜ ਵਿੱਚ ਐਸਡੀਐਮ ਅਮਨਿੰਦਰ ਕੌਰ ਬਰਾੜ ਨੇ ਲਹਿਰਾਇਆ ਰਾਸ਼ਟਰੀ ਝੰਡਾ

ਐਸਡੀਐਮ ਨੇ ਆਜ਼ਾਦੀ ਦਿਹਾੜੇ ਮੌਕੇ ਖਰੜ ਨੂੰ ਹਰਿਆ ਭਰਿਆ ਬਣਾਉਣ ਲਈ ਉੱਘੀਆਂ ਸ਼ਖ਼ਸੀਅਤਾਂ ਨੂੰ ਪੌਦੇ ਵੰਡੇ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 16 ਅਗਸਤ:
ਖਰੜ ਪ੍ਰਸ਼ਾਸਨ ਵੱਲੋਂ ਬੀਤੇ ਦਿਨੀਂ ਸਥਾਨਕ ਅਨਾਜ ਮੰਡੀ ਵਿੱਚ ਸਬ ਡਿਵੀਜ਼ਨ ਪੱਧਰ ਦਾ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਪਰੇਡ ਦਾ ਮੁਆਇਨਾ ਕੀਤਾ ਅਤੇ ਇਸ ਤੋਂ ਉਪਰੰਤ ਐਸਡੀਐਮ ਨੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਆਜ਼ਾਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਬਰਾੜ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਤੇ ਉੱਦਮੀ ਲੋਕਾਂ ਨੇ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅਤੇ ਆਜ਼ਾਦੀ ਮਗਰੋਂ ਦੇਸ਼ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਵੱਡਾ ਯੋਗਦਾਨ ਪਾਇਆ ਹੈ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਸਾਨੂੰ ਹੁਣ ਵੀ ਹਰ ਕੁਰਬਾਨੀ ਦੇਣ ਲਈ ਤਿਆਰ-ਬਰ-ਤਿਆਰ ਰਹਿਣਾ ਚਾਹੀਦਾ ਹੈ।
ਸ੍ਰੀਮਤੀ ਬਰਾੜ ਨੇ ਕਿਹਾ ਕਿ ਅਗਲੇ ਪੰਜ ਸਾਲਾਂ ਵਿੱਚ ਸਬ ਡਿਵੀਜ਼ਨ ਖਰੜ ਨੂੰ ਵਿਕਾਸ ਦੇ ਮਾਡਲ ਵਜੋਂ ਪੇਸ਼ ਕਰਨ ਲਈ ਵਿਸੇਸ਼ ਯੋਜਨਾ ਉਲੀਕੀ ਜਾਵੇਗੀ। ਜਿਸ ਵਿਚ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਹੋਰਨਾਂ ਵੱਖ ਵੱਖ ਧਿਰਾਂ ਦੀ ਭਾਗੀਦਾਰੀ ਨੂੰ ਯਕੀਨੀ ਕਰਕੇ ਯੋਜਨਾਬੱਧ ਤਰੀਕੇ ਨਾਲ ਜ਼ਿਲ੍ਹੇ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਅਭਿਆਨ ਤਹਿਤ 2 ਅਕਤੁਬੂਰ 2017 ਤੱਕ ਸ਼ਹਿਰੀ ਖੇਤਰ ਅਤੇ ਸ਼ਹਿਰਾਂ ਦੀ ਹੱਦ ਤੇ ਪੈਂਦੇ ਪਿੰਡਾਂ ਨੂੰ ਵੀ ਖੁੱਲੇ ਵਿਚ ਸੌਚ ਜਾਣ ਤੋਂ ਮੁਕਤ ਕਰ ਦਿੱਤਾ ਜਾਵੇਗਾ। ਜਿਸ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ।
ਆਜ਼ਾਦੀ ਦਿਵਸ ਮੌਕੇ ਹੋਏ ਮਾਰਚ ਪਾਸਟ ਵਿੱਚ ਪੰਜਾਬ ਪੁਲੀਸ, ਮਹਿਲਾ ਪੰਜਾਬ ਪੁਲੀਸ, ਐਨ.ਸੀ.ਸੀ. ਦੇ ਲੜਕੇ ਅਤੇ ਲੜਕੀਆਂ, ਮਾਈ ਭਾਗੋ ਆਰਮਡ ਫੋਰਸ਼ਿਜ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਜਵਾਹਰ ਨਵੋਦਿਆ ਵਿਦਿਆਲਾ ਰਕੌਲੀ, ਐਕਸ ਸਰਵਿਸ ਮੈਨ, ਸਕਾਉਟ ਐੱਡ ਗਾਇਡਜ਼ ਅਤੇ ਸਕਿਊਰਟੀ ਦੀਆਂ ਟੁਕੜੀਆਂ ਨੇ ਹਿੱਸਾ ਲਿਆ। ਉਪ ਮੰਡਲ ਪ੍ਰਸ਼ਾਸ਼ਨ ਵੱਲੋਂ ਅਜ਼ਾਦੀ ਦਿਵਸ ਵਿੱਚ ਸ਼ਾਮਲ ਸਕੂਲਾਂ ਦੇ ਬੱਚਿਆਂ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਪਾਏ ਯੋਗਦਾਨ ਸਦਕਾ ਸਾਰਿਆਂ ਨੂੰ ਫਲਦਾਰ ਪੌਦੇ ਵੰਡੇ ਗਏ। ਲਾਇਨਜ਼ ਕਲੱਬ ਖਰੜ ਸਿਟੀ ਵੱਲੋਂ ਭਾਰਤ ਮਾਤਾ ਦੀ ਝਾਕੀ ਕੱਢੀ ਗਈ, ਰੋਟਰੀ ਕਲੱਬ ਖਰੜ ਵੱਲੋਂ ਬੂਟੇ ਵੰਡਣ, ਲਾਇਨਜ਼ ਕਲੱਬ ਖਰੜ ਵੱਲੋਂ ਪਾਣੀ ਦੀ ਸੇਵਾ ਕੀਤੀ ਗਈ। ਸਕੂਲਾਂ ਦੇ ਬੱਚਿਆਂ ਵੱਲੋਂ ਆਜ਼ਾਦੀ ਦਿਵਸ ਨਾਲ ਸਬੰਧਤ ਵੱਖ ਵੱਖ ਆਈਟਮਾਂ ਪੇਸ਼ ਕੀਤੀਆਂ ਗਈਆਂ। ਪ੍ਰਸ਼ਾਸਨ ਵੱਲੋਂ ਆਜ਼ਾਦੀ ਘੁਲਾਟੀਆਂ, ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਤਹਿਸੀਲਦਾਰ ਤਰਸੇਮ ਸਿੰਘ ਮਿੱਤਲ, ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਤੇ ਵਰਿੰਦਰਪਾਲ ਸਿੰਘ ਧੂਤ, ਸੀਡੀਪੀਓ ਹਰਮੀਤ ਕੌਰ, ਮਲਕੀਤ ਸਿੰਘ, ਮਲਕੀਅਤ ਸਿੰਘ ਦੋਵੇਂ ਸਕੱਤਰ ਮਾਰਕੀਟ ਕਮੇਟੀ, ਐਸਡੀਓ ਬਚਿੱਤਰ ਸਿੰਘ, ਐਸਡੀਓ ਅਜੈ ਸਿੰਗਲਾ, ਡੀਐਫਐਸਓ ਸਿਫਾਲੀ ਚੋਪੜਾ, ਪ੍ਰ੍ਰਿੰਸੀਪਲ ਭੁਪਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਮੁੱਖੀ, ਕਰਮਚਾਰੀ, ਸਕੂਲਾਂ ਦੇ ਪਿੰ੍ਰਸੀਪਲ, ਸਟਾਫ ਮੈਂਬਰ ਅਤੇ ਸ਼ਹਿਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…