Nabaz-e-punjab.com

ਐਸਡੀਐਮ ਨੇ ਆਗਾਮੀ ਲੋਕ ਸਭਾ ਚੋਣਾਂ ਸਬੰਧੀ ਪੋਲਿੰਗ ਬੂਥਾਂ ’ਤੇ ਲਗਾਏ ਕੈਂਪਾਂ ਦਾ ਲਿਆ ਜਾਇਜ਼ਾ

ਆਮ ਲੋਕਾਂ ਤੇ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਲਈ ਪ੍ਰੇਰਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਾਰਚ:
ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਵੋਟਰ ਰਜਿਸਟਰ ਕਰਨ ਅਤੇ ਵੋਟਰ ਸੂਚੀ ਵਿੱਚ ਦਰੁੱਸਤੀ ਲਈ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਅਤੇ ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ ਦੀਆਂ ਹਦਾਇਤਾਂ ’ਤੇ ਅੱਜ ਮੁਹਾਲੀ ਸਮੇਤ ਵੱਖ ਵੱਖ ਸ਼ਹਿਰਾਂ ਵਿੱਚ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਵੱਲੋਂ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾ ਕੇ ਨਵੀਆਂ ਵੋਟਾਂ ਬਣਾਉਣ ਲਈ ਨਵੇਂ ਸਿਰਿਓਂ ਫਾਰਮ ਗਏ। ਇਸ ਤੋਂ ਇਲਾਵਾ ਇਸ ਮੁਹਿੰਮ ਦੌਰਾਨ ਵੋਟਰ ਸੂਚੀਆਂ ’ਚੋਂ ਦੋਹਰੇ ਇੰਦਰਾਜ ਜਾਂ ਦੋ ਵਾਰ ਦਰਜ ਹੋਏ ਵੇਰਵਿਆਂ ਨੂੰ ਕੱਟਣ, ਪੱਕੇ ਤੌਰ ’ਤੇ ਰਿਹਾਇਸ਼ ਬਦਲਣ ਵਾਲੇ ਅਤੇ ਮ੍ਰਿਤਕ ਲੋਕਾਂ ਦੀਆਂ ਵੋਟਾਂ ਕੱਟਣ ਦਾ ਕੰਮ ਕੀਤਾ ਗਿਆ।
ਇਸੇ ਦੌਰਾਨ ਅੱਜ ਮੁਹਾਲੀ ਦੇ ਐਸਡੀਐਮ-ਕਮ ਸਹਾਇਕ ਰਿਟਰਨਿੰਗ ਅਫ਼ਸਰ ਜਗਦੀਪ ਸਹਿਗਲ ਨੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਲਗਾਏ ਕੈਂਪਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਭਲਕੇ 3 ਮਾਰਚ ਨੂੰ ਵੀ ਸਮੁੱਚੇ ਜ਼ਿਲ੍ਹੇ ਅੰਦਰ ਵੱਖ ਵੱਖ ਥਾਵਾਂ ’ਤੇ ਅਜਿਹੇ ਕੈਂਪ ਲਗਾਏ ਜਾਣਗੇ ਤਾਂ ਜੋ ਕੋਈ ਵੀ ਵਿਅਕਤੀ ਆਪਣੀ ਵੋਟਰ ਬਣਾਉਣ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਬੂਥ ਲੈਵਲ ਅਫ਼ਸਰ ਐਤਵਾਰ ਨੂੰ ਵੀ ਸਾਰਾ ਦਿਨ ਆਪੋ-ਆਪਣੇ ਬੂਥ ’ਤੇ ਮੌਜੂਦ ਰਹਿਣਗੇ ਅਤੇ ਪੋਲਿੰਗ ਬੂਥ ਨਾਲ ਸਬੰਧਤ ਵੋਟਰ, ਜਿਨ੍ਹਾਂ ਦੀ ਉਮਰ 1 ਜਨਵਰੀ 2019 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੋਵੇ ਅਤੇ ਜਿਸ ਦੀ ਵੋਟ ਅਜੇ ਤੱਕ ਨਹੀਂ ਬਣੀ ਹੈ, ਉਹ ਆਪਣੀ ਵੋਟ ਬਣਾਉਣ ਲਈ ਫਾਰਮ ਭਰ ਕੇ ਬੂਥ ਲੈਵਲ ਅਫ਼ਸਰਾਂ ਨੂੰ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਵੋਟ ਬਣਾਉਣ ਤੋਂ ਵਾਂਝੇ ਰਹੇ ਲੋਕਾਂ ਲਈ ਇਹ ਸੁਨਹਿਰੀ ਮੌਕਾ ਹੈ। ਲਿਹਾਜ਼ਾ ਉਹ ਆਪਣੇ ਨੇੜਲੇ ਬੂਥ ’ਤੇ ਜਾ ਕੇ ਇਸ ਮੌਕੇ ਦਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਪੋਲਿੰਗ ਬੂਥਾਂ ’ਤੇ ਪਹੁੰਚ ਕੀਤੀ ਹੈ ਅਤੇ ਆਪਣੇ ਫਾਰਮ ਭਰੇ ਹਨ। ਐਸਡੀਐਮ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਵਿਅਕਤੀ ਪੋਲਿੰਗ ਬੂਥਾਂ ’ਤੇ ਵੋਟ ਬਣਾਉਣ ਲਈ ਫਾਰਮ ਨਹੀਂ ਭਰ ਸਕਦਾ ਹੈ ਜਾਂ ਉਸ ਨੇ ਫਾਰਮ ਨਹੀਂ ਭਰਿਆ ਹੈ। ਉਹ ਆਨਲਾਈਨ ਸਿਸਟਮ www.nvsp.in ’ਤੇ ਫਾਰਮ ਭਰ ਕੇ ਆਪਣੀ ਵੋਟ ਬਣਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…