ਐਸਡੀਐਮ ਦੀ ਪ੍ਰੇਰਣਾ ਨਾਲ ਪੰਚਾਇਤਾਂ ਤੇ ਸਮਾਜ ਸੇਵੀ ਸੰਸਥਾਵਾਂ ਨੇ ਹੱਥਾਂ ਵਿੱਚ ਚੁੱਕਿਆ ਝਾੜੂ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 18 ਸਤੰਬਰ:
ਭਾਰਤ ਸਰਕਾਰ ਵੱਲੋਂ ਚਲਾਈ ਗਈ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਖਰੜ ਦੀ ਉਪ ਮੰਡਲ ਮੈਜਿਸਟਰੇਟ (ਐਡੀਐਮ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਦੀ ਪ੍ਰੇਰਣਾ ਸਦਕਾ ਪਿੰਡਾਂ ਦੀਆਂ ਪੰਚਾਇਤਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਪੂਰਨ ਸਹਿਯੋਗ ਦੇ ਕੇ ਸਫ਼ਾਈ ਕਾਰਜਾਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਜਾ ਰਿਹਾ ਹੈ। ਸ੍ਰੀਮਤੀ ਬਰਾੜ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸਾਫ਼ ਸੁਥਰਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਅਗਵਾਈ ਲੀਹਾਂ ਦੇ ਚੱਲਦਿਆਂ ਸਬ ਡਿਵੀਜ਼ਨ ਵਿੱਚ ਸਫ਼ਾਈ ਅਭਿਆਨ ਜ਼ੋਰਾਂ ਸ਼ੋਰਾਂ ਨਾਲ ਚਲ ਰਿਹਾ ਹੈ ਅਤੇ ਲੋਕ ਆਪ ਮੁਹਾਰੇ ਆਪਣੇ ਹੱਥਾਂ ਵਿੱਚ ਝਾੜੂ ਚੁੱਕ ਕੇ ਸਫ਼ਾਈ ਕਾਰਜਾਂ ਵਿੱਚ ਜੁੱਟ ਗਏ ਹਨ। ਜਿਸ ਦੇ ਆਉਣ ਵਾਲੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ।
ਲਾਇਨਜ਼ ਕਲੱਬ ਖਰੜ ਸਿਟੀ ਅਤੇ ਗਰਾਮ ਪੰਚਾਇਤ ਪਿੰਡ ਬਜਹੇੜੀ ਵੱਲੋਂ ਸਾਂਝੇ ਤੌਰ ’ਤੇ ਪਿੰਡ ਦੀਆਂ ਗਲੀਆਂ ਵਿੱਚ ਝਾੜੂ ਲਗਾ ਕੇ ਸਫ਼ਾਈ ਕੀਤੀ। ਪੰਚਾਇਤ ਵਿਭਾਗ ਪੰਚਾਇਤ ਸਕੱਤਰ ਹਰਦੀਪ ਸਿੰਘ ਨੇ ਸਾਰਿਆਂ ਨੂੰ ਸਵੱਛਤਾ ਬਾਰੇ ਸਹੁੰ ਚੁਕਾਈ ਗਈ ਅਤੇ ਸਭ ਨੂੰ ਆਪਣੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕਲੱਬ ਦੇ ਪ੍ਰੋਜੈਕਟ ਚੇਅਰਮੈਨ ਕੁਲਵਿੰਦਰ ਸਿੰਘ ਸਰਪੰਚ ਰਕੌਲੀ, ਪਿੰਡ ਬਜਹੇੜੀ ਦੇ ਸਰਪੰਚ ਨੇਤਰ ਸਿੰਘ ਨੇ ਦੱਸਿਆ ਕਿ ਕਲੱਬ ਅਤੇ ਗਰਾਮ ਪੰਚਾਇਤ ਵੱਲੋਂ ਪਹਿਲਾਂ ਵੀ ਸਮੇਂ ਸਮੇ ਸਿਰ ਸਮਾਜ ਸੇਵਾ ਦੇ ਕੰਮ ਕੀਤਾ ਜਾ ਰਹੇ ਹਨ। ਇਸ ਮੌਕੇ ਲਾਇਨਜ ਕਲੱਬ ਖਰੜ ਸਿਟੀ ਦੇ ਪ੍ਰਧਾਨ ਤੇ ਸੀਨੀਅਰ ਪੱਤਰਕਾਰ ਗੁਰਮੁੱਖ ਸਿੰਘ ਮਾਨ, ਅਮਰੀਕ ਸਿੰਘ, ਮੇਜਰ ਸਿੰਘ, ਅਮਰੀਕ ਸਿੰਘ, ਦਰਸ਼ਨ ਕੁਮਾਰ ਮੈਬਰ ਪੰਚਾਇਤ, ਅਸ਼ੋਕ ਬਜਹੇੜੀ, ਨਿਰਮਲ ਖਾਂ, ਅਮਨਦੀਪ ਸਿੰਘ ਮਾਨ, ਗੁਰਬਿੰਦਰ ਸਿੰਘ, ਸੰਜੀਵ ਕੁਮਾਰ, ਵਿਨੋਦ ਕੁਮਾਰ, ਵਨੀਤ ਜੈਨ ਸਮੇਤ ਹੋਰ ਨੌਜਵਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…