ਐਸਡੀਐਮ ਸ੍ਰੀਮਤੀ ਬਰਾੜ ਨੇ ਪਿੰਡਾਂ ਵਿੱਚ ਕੀਤੀ ਪੋਲਟਰੀ ਫਾਰਮਾਂ ਦੀ ਜਾਂਚ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 2 ਮਈ
ਖਰੜ ਦੀ ਐਸ.ਡੀ.ਐਮ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਇੱਥੋਂ ਦੇ ਨੇੜਲੇ ਪਿੰਡ ਮੁੰਧੋਂ ਭਾਗ ਸਿੰਘ ਅਤੇ ਸਲੇਮਪੁਰ ਕਲਾਂ ਦੇ ਪੋਲਟਰੀ ਫਾਰਮਾਂ ਦਾ ਐਸ.ਡੀ.ਓ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰਨਾਂ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਨਾਲ ਲੈਕੇ ਦੌਰਾ ਕੀਤਾ ਅਤੇ ਦੋਨੋਂ ਪੋਲਟਰੀ ਫਾਰਮਾਂ ਵਿਚ ਕੁਝ ਕਮੀਆਂ ਪਾਈਆਂ ਗਈਆਂ। ਜਿਨ੍ਹਾਂ ਨੂੰ ਦੂਰ ਕਰਨ ਲਈ ਪ੍ਰਬੰਧਕਾਂ ਨੂੰ 15 ਦਿਨ ਦਾ ਸਮਾਂ ਦਿੱਤਾ ਗਿਆ। ਇਸ ਮੌਕੇ ਗਲਬਾਤ ਕਰਦਿਆਂ ਐਸ.ਡੀ.ਐਮ ਬਰਾੜ ਨੇ ਦੱਸਿਆ ਕਿ ਬੀਤੇ ਰੋਜ਼ ਲੋਕਾਂ ਵੱਲੋਂ ਲਗਾਏ ਧਰਨੇ ਅਤੇ ਮਿਲੀਆਂ ਸ਼ਿਕਾਇਤਾਂ ਉਪਰੰਤ ਉਨ੍ਹਾਂ ਵੱਲੋਂ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸਲੇਮਪੁਰ ਕਲਾਂ ਦੇ ਪੋਲਟਰੀ ਫਾਰਮ ਅਤੇ ਮੁੰਧੋਂ ਭਾਗ ਸਿੰਘ ਦੇ ਪੋਲਟਰੀ ਫਾਰਮ ਵਿਚ ਪਹੁੰਚ ਕੇ ਉਥੇ ਜਾਂਚ ਕੀਤੀ ਜਿਸ ਦੌਰਾਨ ਦੋਨਂੋ ਪੋਲਟਰੀ ਫਾਰਮਾਂ ਵਿਚ ਕੁਝ ਕਮੀਆਂ ਪਾਈਆਂ ਗਈਆਂ।
ਉਨ੍ਹਾਂ ਦੱਸਿਆ ਕਿ ਪੋਲਟਰੀ ਫਾਰਮਾਂ ਵਿਚ ਪਾਈਆਂ ਕਮੀਆਂ ਦੀ ਜਾਂਚ ਲਈ ਸਾਂਝੀ ਕਮੇਟੀ ਬਣਾਈ ਜਾਵੇਗੀ। ਜਿਸ ਵਿਚ ਸਿਹਤ ਵਿਭਾਗ ਤੋਂ ਐਸ.ਐਮ.ਓ, ਐਨੀਮਲ ਵਿਭਾਗ ਤੋਂ ਨੁਮਾਇੰਦਾ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ, ਈ.ਟੀ.ਓ ਤੇ ਹੋਰਨਾਂ ਅਧਿਕਾਰੀਆਂ ਵੱਲੋਂ ਇਲਾਕੇ ਦੇ ਪਿੰਡਾਂ ਵਿਚ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ, ਅਗਰ ਜਾਂਚ ਵਿਚ ਇਲਾਕੇ ਅੰਦਰ ਕਿਸੇ ਤਰ੍ਹਾਂ ਦੀ ਬਿਮਾਰੀ ਪਾਈ ਗਈ ਤਾਂ ਪੋਲਟਰੀ ਫਾਰਮਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਐਸ.ਡੀ.ਐਮ ਅਮਨਿੰਦਰ ਕੌਰ ਬਰਾੜ ਨੇ ਪੋਲਟਰੀ ਫਾਰਮਾਂ ਦੀਆਂ ਕਮੀਆਂ ਦੂਰ ਕਰਨ ਲਈ ਪ੍ਰਬੰਧਕਾਂ ਨੂੰ 15 ਦਿਨ ਦਾ ਸਮਾਂ ਦਿੰਦੇ ਹੋਏ ਉਸ ਤੋਂ ਬਾਅਦ ਕਮੀਆਂ ਹੋਣ ਤੇ ਪੋਲਟਰੀ ਫਾਰਮ ਖਿਲਾਫ ਸਖਤ ਕਾਰਵਾਈ ਕਰਨ ਦਾ ਦਾਅਵਾ ਕੀਤਾ। ਇਸ ਦੌਰਾਨ ਇਕੱਤਰ ਲੋਕਾਂ ਨੇ ਪੋਲਟਰੀ ਫਾਰਮਾਂ ਕਾਰਨ ਆ ਰਹੀਆਂ ਸਮਸਿਆਵਾਂ ਬਾਰੇ ਐਸ.ਡੀ.ਐਮ ਨੂੰ ਵਿਸਥਾਰ ਨਾਲ ਜਾਣੂੰ ਕਰਵਾਉਂਦੇ ਹੋਏ ਇਸਦੇ ਪੁਖਤਾ ਹੱਲ ਦੀ ਮੰਗ ਕੀਤੀ। ਇਸ ਦੌਰਾਨ ਮੁੰਧਂੋ ਭਾਗ ਸਿੰਘ ਦੇ ਪੋਲਟਰੀ ਫਾਰਮ ਤੋਂ ਜਿਆਦਾ ਖਰਾਬ ਹਾਲਤ ਸਲੇਮਪੁਰ ਕਲਾਂ ਦੇ ਪੋਲਟਰੀ ਫਾਰਮ ਦੀ ਵੇਖੀ ਗਈ ਜਿਥੇ ਗੰਦਗੀ ਕਾਰਨ ਐਸ.ਡੀ.ਐਮ ਨੇ ਮੌਕੇ ਤੇ ਅਧਿਕਾਰੀਆਂ ਦੀ ਝਾੜ ਝੰਬ ਵੀ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੁੱਤ, ਅਰਸ਼ਦੀਪ ਸਿੰਘ ਐਸ.ਡੀ.ਓ ਪ੍ਰਦੂਸ਼ਣ ਕੰਟਰੋਲ ਬੋਰਡ, ਰਾਜਵਿੰਦਰ ਸਿੰਘ ਗੁੱਡੂ ਸਲੇਮਪੁਰ, ਨਰਦੇਵ ਸਿੰਘ ਬਿੱਟੂ, ਜਸਪਾਲ ਸਿੰਘ ਬਰਸਾਲਪੁਰ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ ਵੈੱਲਫੇਅਰ ਐਸੋਸੀਏਸ਼ਨ …