ਖਰੜ ਵਿੱਚ ਐਸਡੀਐਮ ਸ੍ਰੀਮਤੀ ਬਰਾੜ ਨੇ ਲਹਿਰਾਇਆ ਤਿਰੰਗਾ ਝੰਡਾ

ਸਮਾਜ ਸੇਵੀ ਕੰਮਾਂ ਲਈ ਲਾਇਨਜ਼ ਕਲੱਬ ਖਰੜ ਸਿਟੀ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ ਦਾ ਵਿਸ਼ੇਸ਼ ਸਨਮਾਨ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 27 ਜਨਵਰੀ:
ਸਥਾਨਕ ਅਨਾਜ ਮੰਡੀ ਖਰੜ ਵਿੱਚ ਸਬ ਡਵੀਜ਼ਨ ਪੱਧਰ ਖਰੜ ਦਾ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਖਰੜ ਦੀ ਐਸ.ਡੀ.ਐਮ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਕੌਮੀ ਝੰਡਾ ਲਹਿਰਾਇਆ ਅਤੇ ਪੁਲੀਸ, ਐਨ.ਸੀ.ਸੀ ਦੀਆਂ ਟੁਕੜੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਪਰੇਡ ਦਾ ਮੁਆਇਨਾ ਕੀਤਾ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਦੁਨੀਆਂ ਦੇ ਪ੍ਰਮੁੱਖ ਦੇਸ਼ਾਂ ਵਿਚੋ ਇੱਕ ਹੈ ਅਸੀ ਕਈ ਖੇਤਰਾਂ ਵਿਚ ਅੱਗੇ ਵਧੇ ਹਾਂ ਤੇ ਸਾਡੀ ਆਰਥਿਕਤਾ ਵਿਚ ਕ੍ਰਾਂਤੀਕਾਰੀ ਤਬਦੀਲੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਬ ਡਵੀਜ਼ਨ ਵਿਚ 173 ਪਿੰਡਾਂ ਵਿਚ ਕੈਂਪ ਲਗਾਏ ਗਏ। ਸਬ ਡਵੀਜ਼ਨ ਖਰੜ ਤਹਿਤ ਪੈਦੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੀ.ਟੀ., ਭੰਗੜਾ, ਗਿੱਧਾ, ਦੇਸ਼ ਭਗਤੀ ਦੀਆਂ ਝਲਕੀਆਂ ਪੇਸ਼ ਕੀਤੀਆਂ। ਉਨ੍ਹਾਂ ਲਾਇਨਜ਼ ਕਲੱਬ ਖਰੜ ਸਿਟੀ, ਰੋਟਰੀ ਕਲੱਬ ਖਰੜ ਵੱਲੋਂ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ, ਪਰਾਲੀ ਨਾ ਸਾੜਨ ਵਾਲੇ ਕਿਸਾਨਾਂ,ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ।
ਇਸ ਮੌਕੇ ਤਹਿਸੀਲਦਾਰ ਖਰੜ ਤਰਸੇਮ ਸਿੰਘ ਮਿੱਤਲ, ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ, ਈਓ ਸੰਦੀਪ ਤਿਵਾੜੀ, ਐਸਐਮਓ ਡਾ.ਸੁਰਿੰਦਰ ਸਿੰਘ, ਬੀਡੀਪੀਓ ਮਾਜਰੀ ਦਿਲਾਵਰ ਕੌਰ, ਬੀਡੀਪੀਓ ਖਰੜ ਰਾਣਾ ਪ੍ਰਤਾਪ ਸਿੰਘ, ਡੀਐਫਐਸਓ ਸਿਫਾਲੀ ਚੋਪੜਾ, ਨਗਰ ਕੌਸਲ ਖਰੜ ਦੀ ਪ੍ਰਧਾਨ ਅੰਜੂ ਚੰਦਰ, ਹਰਮੀਤ ਕੌਰ ਤੇ ਅੰਬਰ ਵਾਲੀਆਂ ਦੋਵੇ ਸੀ.ਡੀ.ਪੀ.ਓ., ਮਲਕੀਅਤ ਸਿੰਘ ਖਰੜ, ਮਲਕੀਤ ਸਿੰਘ ਕੁਰਾਲੀ ਦੋਵੇ ਸਕੱਤਰ ਮਾਰਕੀਟ ਕਮੇਟੀ, ਖੇਤੀਬਾੜੀ ਵਿਕਾਸ ਅਫਸਰ ਪਰਦੀਪ ਕੁਮਾਰ ਸ਼ਰਮਾ, ਏ.ਐਸ.ਐਫ.ਓ.ਹਰਦੀਪ ਸਿੰਘ,ਭਵਨਜੀਤ ਸਿੰਘ, ਪਿੰ੍ਰਸੀਪਲ ਭੁਪਿੰਦਰ ਸਿੰਘ, ਸਰਬਜੀਤ ਕੌਰ, ਰਣਵਿੰਦਰ ਸਿੰਘ, ਨਵਦੀਪ ਚੌਧਰੀ, ਸੰਜੀਵ ਕੁਮਾਰ, ਪਿਆਰਾ ਸਿੰਘ, ਰਣਵਿੰਦਰ ਸਿੰਘ, ਦਵਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਮੁੱਖੀ, ਸਕੂਲਾਂ ਦੇ ਪਿੰ੍ਰਸੀਪਲ, ਸਟਾਫ਼ ਮੈਂਬਰ, ਸਿਆਸੀ ਪਾਰਟੀਆਂ, ਸਮਾਜ ਸੇਵੀ ਸੰਸਥਾਵਾਂ ਦੇ ਆਗੂ ਤੇ ਸ਼ਹਿਰ ਨਿਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…