Share on Facebook Share on Twitter Share on Google+ Share on Pinterest Share on Linkedin ਐਸਡੀਐਮ ਸ੍ਰੀਮਤੀ ਬਰਾੜ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 2 ਅਕਤੂਬਰ: ਖਰੜ ਦੇ ਐਸ.ਡੀ.ਐਮ. ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਕਿਸਾਨ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਕਿ ਮੰਡੀਆਂ ਵਿਚ ਝੋਨੇ ਦੀ ਲਿਫਟਿੰਗ ਦਾ ਸਮੇਂ ਸਿਰ ਹੋ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪਹਿਲਾਂ ਹੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਿਜਲੀ, ਪਾਣੀ ਅਤੇ ਝੋਨੇ ਦੀ ਖਰੀਦ ਕਰਨ ਲਈ ਢੁਕਵੇਂ ਪ੍ਰਬੰਧ ਪਹਿਲਾਂ ਹੀ ਮੁਕੰਮਲ ਕੀਤੇ ਜਾ ਚੁੱਕੇ ਹਨ। ਐਸ.ਡੀ.ਐਮ.ਖਰੜ ਨੇ ਦੱਸਿਆ ਕਿ ਖਰੜ ਅਨਾਜ ਮੰਡੀ ਵਿਚ ਪਨਗਰੇਨ, ਪਨਸਪ, ਪੰਜਾਬ ਐਗਰੋ, ਦਾਊਮਾਜਰਾ ਯਾਰਡ ਵਿਚ ਪੰਜਾਬ ਐਗਰੋ ਸਰਕਾਰੀ ਖਰੀਦ ਏਜੰਸੀਆਂ ਝੋਨੇ ਦੀ ਖਰੀਦ ਕਰਨਗੀਆਂ। ਇਸੇ ਤਰ੍ਹਾਂ ਅਨਾਜ ਮੰਡੀ ਕੁਰਾਲੀ ਵਿਚ ਪਨਸਪ, ਪਨਗਰੇਨ, ਮਾਰਕਫੈਡ, ਖਿਜਰਾਬਾਦ ਮੰਡੀ ਵਿਚ ਪੰਜਾਬ ਐਗੋਰ, ਐਫ.ਸੀ.ਆਈ. ਸਰਕਾਰੀ ਖਰੀਦ ਏਜੰਸੀਆਂ ਝੋਨੇ ਦੀ ਖਰੀਦ ਕਰਨਗੀਆਂ। ਉਨ੍ਹਾਂ ਦੱਸਿਆ ਕਿ ਮੰਡੀਆਂ ਦੀ ਰੋਜ਼ਾਨਾਂ ਰਿਪੋਰਟ ਸਬੰਧੀ ਤਹਿਸੀਲਦਾਰ, ਨਾਇਬ ਤਹਿਸੀਲਦਾਰ ਸਮੇਤ ਹੋਰ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ ਜੋ ਕਿ ਚੈਕਿੰਗ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਕਰਨਗੇ। ਉਨ੍ਹਾਂ ਦੱਸਿਆ ਕਿ ਪਹਿਲੀ ਅਕਤੂਬਰ ਤੋਂ ਮੰਡੀਆਂ ਵਿਚ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਅਤੇ ਅਨਾਜ ਮੰਡੀ ਖਰੜ ਵਿਚ ਅੱਜ ਤੱਕ 8 ਹਜ਼ਾਰ ਕੁਇੰਟਲ ਦੇ ਕਰੀਬ ਝੋਨਾ ਮੰਡੀਆਂ ਵਿਚ ਪੁੱਜ ਚੁੱਕਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ ਅਗਰ ਗਿੱਲਾ ਝੋਨਾ ਮੰਡੀ ਵਿਚ ਆਵੇਗਾ ਤਾਂ ਉਸਨੂੰ ਵੇਚਣ ਲਈ ਇੰਤਯਾਰ ਕਰਨਾ ਪੈ ਸਕਦਾ ਹੈ। ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਾਉਣ ਕਿਉਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਪਹਿਲਾਂ ਹੀ ਇਸ ਤੇ ਰੋਕ ਲਗਾਈ ਹੋਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ