Share on Facebook Share on Twitter Share on Google+ Share on Pinterest Share on Linkedin ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਐਸਡੀਐਮ ਨੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 14 ਜੁਲਾਈ ਖਰੜ ਦੀ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਕਿਹਾ ਕਿ ਸੁੰਤਤਰਤਾ ਦਿਵਸ ਅਨਾਜ ਮੰਡੀ ਖਰੜ ਵਿੱਚ ਵੱਡੇ ਪੱਧਰ ’ਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਉਹ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਿਭਾਗਾਂ ਦੇ ਮੁੱਖੀਆਂ ਆਪਸੀ ਤਾਲਮੇਲ ਕਰਕੇ ਲੋੜੀਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਮੌਕੇ ਵੱਖ ਵੱਖ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਵਿਰਸੇ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਮੌਕੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਤਹਿਸੀਲਦਾਰ ਖਰੜ ਤਰਸੇਮ ਸਿੰਘ ਮਿੱਤਲ, ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ,ਬੀ.ਡੀ.ਪੀ.ਓ.ਖਰੜ ਜਤਿੰਦਰ ਸਿੰਘ ਢਿੱਲੋਂ, ਮਲਕੀਅਤ ਸਿੰੰਘ ਕੁਰਾਲੀ, ਮਲਕੀਤ ਸਿੰਘ ਸਕੱਤਰ ਮਾਰਕੀਟ ਕਮੇਟੀ ਕੁਰਾਲੀ, ਖਰੜ, ਈ.ਓ.ਖਰੜ੍ਹ ਸੰਦੀਪ ਤਿਵਾੜੀ,ਡੀ.ਐਫ.ਐਸ.ਓ.ਸਿਫਾਲੀ ਚੋਪੜਾ, ਐਸ.ਡੀ.ਓ.ਪਾਵਰਕਾਮ ਸਤਪ੍ਰੀਤ ਸਿੰਘ ਬਾਜਵਾ, ਟਰੈਫਿਕ ਪੁਲੀਸ ਖਰੜ ਦੇ ਇੰਚਾਰਜ਼ ਸੰਜੀਵ ਕੁਮਾਰ ਭੱਟ ਸਮੇਤ ਵੱਖ ਵੱਖ ਵਿਭਾਗਾਂ ਦੇ ਮੁੱਖੀ, ਨੁਮਾਇੰਦੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ