ਸਰਚ ਅਪਰੇਸ਼ਨ: ਡੀਆਈਜੀ ਭੁੱਲਰ ਦੀ ਅਗਵਾਈ ਹੇਠ ਮੁਹਾਲੀ ਵਿੱਚ ਇੰਟਰਸਟੇਟ ਬੱਸਾਂ ਦੀ ਚੈਕਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ:
ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੁੱਧਵਾਰ ਨੂੰ ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਮੁਹਾਲੀ ਸਮੇਤ ਆਸਪਾਸ ਇਲਾਕੇ ਵਿੱਚ ਇੰਟਰਸਟੇਟ ਬੱਸਾਂ ਨੂੰ ਕਾਰਡਨ ਆਫ਼ ਕਰਕੇ ਸਰਚ ਅਪਰੇਸ਼ਨ ਚਲਾਇਆ ਗਿਆ। ਇਸ ਮੌਕੇ ਮੁਹਾਲੀ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਅਤੇ ਹੋਰ ਉੱਚ ਪੁਲੀਸ ਅਧਿਕਾਰੀ ਅਤੇ ਕਰਮਚਾਰੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਇਸ ਦੌਰਾਨ ਵੱਖ-ਵੱਖ ਇੰਟਰਸਟੇਟ ਬੱਸਾਂ ਨੂੰ ਰਾਉਂਡਅੱਪ ਕੀਤਾ ਗਿਆ।
ਇੱਥੇ ਦੇਰ ਸ਼ਾਮ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਰੂਪਨਗਰ ਰੇਂਜ ਅਧੀਨ ਆਉਂਦੇ ਮੁਹਾਲੀ ਜ਼ਿਲ੍ਹਾ ਸਮੇਤ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਡਰੱਗ, ਗੈਂਗਸਟਰ ਅਤੇ ਕਰਾਇਮ ਨੂੰ ਠੱਲ੍ਹ ਪਾਉਣ ਲਈ ਪੁਲੀਸ ਵੱਲੋਂ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 15 ਅਗਸਤ ਦੇ ਮੱਦੇਨਜ਼ਰ ਮੁਹਾਲੀ ਜ਼ਿਲ੍ਹੇ ਦੀ ਪੁਲੀਸ ਫੋਰਸ ਨਾਲ ਇਹ ਸਪੈਸ਼ਲ ਸਰਚ ਅਪਰੇਸ਼ਨ ਪਲਾਨ ਕੀਤਾ ਗਿਆ ਸੀ। ਇਸ ਦੌਰਾਨ ਇੰਟਰਸਟੇਟ ਬੱਸਾਂ ਦੀ ਚੈਕਿੰਗ ਲਈ ਸਪੈਸ਼ਲ ਨਾਰਕੋਟਿਕ ਟਰੇਡ ਡੋਗਜ਼ ਦੀ ਮਦਦ ਨਾਲ ਕਾਰਡਨ ਆਫ਼ ਕਰਕੇ ਸਰਚ ਅਪਰੇਸ਼ਨ ਦਾ ਕੰਮ ਨੇਪਰੇ ਚਾੜ੍ਹਿਆ ਗਿਆ।

ਡੀਆਈਜੀ ਭੁੱਲਰ ਨੇ ਦੱਸਿਆ ਕਿ ਲੋਕਾਂ ਵਿੱਚ ਇਹ ਆਮ ਤੌਰ ’ਤੇ ਇਹ ਧਾਰਨਾ ਹੈ ਕਿ ਕਾਰਾਂ ਦੀ ਚੈਕਿੰਗ ਤਾਂ ਪੁਲੀਸ ਨਾਕਿਆਂ ’ਤੇ ਹੁੰਦੀ ਰਹਿੰਦੀ ਪ੍ਰੰਤੂ ਬੱਸਾਂ ਦੀ ਚੈਕਿੰਗ ਬਹੁਤ ਘੱਟ ਹੁੰਦੀ ਹੈ। ਇਸ ਤਰ੍ਹਾਂ ਅੱਜ ਇੰਟਰਸਟੇਟ ਬੱਸਾਂ ਦੀ ਚੈਕਿੰਗ ਲਈ ਸਪੈਸ਼ਲ ਸਰਚ ਅਪਰੇਸ਼ਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਅਤੇ ਭੈਅ ਮੁਕਤ ਮਾਹੌਲ ਪੈਦਾ ਕਰਨ ਲਈ ਅਜਿਹੇ ਸਰਚ ਅਪਰੇਸ਼ਨ ਭਵਿੱਖ ਵਿੱਚ ਵੀ ਕੀਤੇ ਜਾਂਦੇ ਰਹਿਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਰੇਲਵੇ ਸਟੇਸ਼ਨਾਂ ਦੀ ਚੈਕਿੰਗ ਸਮੇਤ ਪੀਜੀ ਅਤੇ ਰਿਹਾਇਸ਼ੀ ਸੁਸਾਇਟੀਆਂ ਦੀ ਮੁੜ ਚੈਕਿੰਗ ਕੀਤੀ ਜਾਵੇਗੀ।

Load More Related Articles

Check Also

ਦਸਵੀਂ ਜਮਾਤ: ਸਰਕਾਰੀ ਗਰਲਜ਼ ਸਕੂਲ ਸੋਹਾਣਾ ਦੀਆਂ ਵਿਦਿਆਰਥਣਾਂ ਦਾ ਸਨਮਾਨ

ਦਸਵੀਂ ਜਮਾਤ: ਸਰਕਾਰੀ ਗਰਲਜ਼ ਸਕੂਲ ਸੋਹਾਣਾ ਦੀਆਂ ਵਿਦਿਆਰਥਣਾਂ ਦਾ ਸਨਮਾਨ ਨਬਜ਼-ਏ-ਪੰਜਾਬ, ਮੁਹਾਲੀ, 17 ਮਈ: ਸ…