ਸਰਚ ਅਭਿਆਨ: ਸ਼ੱਕ ਦੇ ਆਧਾਰ ’ਤੇ ਢਾਈ ਦਰਜਨ ਨੌਜਵਾਨਾਂ ਨੂੰ ਹਿਰਾਸਤ ’ਚ ਲਿਆ

ਡਾਲਫਿਨ ਟਾਵਰ, ਅਗਰਸੇਨ ਸੁਸਾਇਟੀ ਤੇ ਪੁਰਬ ਅਪਾਰਟਮੈਂਟ ਵਿੱਚ ਫਲੈਟਾਂ ਦੀ ਕੀਤੀ ਚੈਕਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ:
ਮੁਹਾਲੀ ਪੁਲੀਸ ਵੱਲੋਂ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਅੱਜ ਐਸਪੀ (ਸਿਟੀ) ਅਕਾਸ਼ਦੀਪ ਸਿੰਘ ਅੌਲਖ ਦੀ ਅਗਵਾਈ ਹੇਠ ਸਰਚ ਅਭਿਆਨ ਚਲਾਇਆ ਗਿਆ। ਜਿਸ ਦੌਰਾਨ ਡਾਲਫਿਨ ਟਾਵਰ ਸੈਕਟਰ-77, ਅਗਰਸੇਨ ਸੁਸਾਇਟੀ ਸੈਕਟਰ-76 ਅਤੇ ਪੁਰਬ ਅਪਾਰਟਮੈਂਟ ਸੈਕਟਰ-88 ਵਿੱਚ ਫਲੈਟਾਂ ਦੀ ਚੈਕਿੰਗ ਕੀਤੀ ਗਈ ਅਤੇ ਜਾਂਚ ਦੌਰਾਨ ਇਨ੍ਹਾਂ ਇਲਾਕਿਆਂ ਵਿੱਚ ਇਕੱਲੇ ਰਹਿੰਦੇ ਨੌਜਵਾਨਾਂ, ਪੀਜੀ ਕੇਂਦਰਾਂ ਅਤੇ ਸ਼ੱਕੀ ਕਿਰਾਏਦਾਰਾਂ ਤੋਂ ਪੁੱਛ ਪੜਤਾਲ ਕੀਤੀ ਗਈ।
ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਚੈਕਿੰਗ ਦੌਰਾਨ ਕਰੀਬ ਢਾਈ ਦਰਜਨ ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ। ਇਨ੍ਹਾਂ ਨੌਜਵਾਨਾਂ ਦੀ ਪੁਲੀਸ ਵੈਰੀਫਿਕੇਸ਼ਨ ਤੋਂ ਬਾਅਦ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਚ ਅਭਿਆਨ ਦੌਰਾਨ ਸ਼ਹਿਰ ਵਾਸੀਆਂ ਨੂੰ ਪੀਜੀ ਕਿਰਾਏਦਾਰਾਂ ਅਤੇ ਨੌਕਰਾਂ ਦੀ ਸੂਚਨਾ ਥਾਣੇ ਵਿੱਚ ਦੇਣ ਅਤੇ ਵੈਰੀਫਿਕੇਸ਼ਨ ਕਰਵਾਉਣ ਲਈ ਪ੍ਰੇਰਿਆ ਗਿਆ। ਇਸ ਮੌਕੇ ਵਸਨੀਕਾਂ ਨੇ ਪੁਲੀਸ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਦੱਸਿਆ ਅਤੇ ਲੋਕਾਂ ਦੀ ਸੁਰੱਖਿਆ ਸਬੰਧੀ ਸਖ਼ਤ ਪ੍ਰਬੰਧ ਕਰਨ ਦੀ ਜ਼ੋਰਦਾਰ ਅਪੀਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…