Share on Facebook Share on Twitter Share on Google+ Share on Pinterest Share on Linkedin ਇਸ ਸੀਜ਼ਨ ਦੌਰਾਨ ਮੁਹਾਲੀ ਦੀਆਂ ਮੰਡੀਆਂ ਵਿੱਚ 1 ਲੱਖ 77 ਹਜ਼ਾਰ 275 ਮੀਟਰਿਕ ਟਨ ਝੋਨਾ ਪੁੱਜਣ ਦੀ ਆਸ: ਡੀਸੀ ਜ਼ਿਲ੍ਹਾ ਮੁਹਾਲੀ ਵਿੱਚ ਹੁਣ ਤੱਕ 25 ਹਜ਼ਾਰ 531 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਡੀਸੀ ਵੱਲੋਂ ਕਿਸਾਨਾਂ ਨੂੰ ਪਰਾਲੀ ਅਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ 1 ਲੱਖ 77 ਹਜ਼ਾਰ 275 ਮੀਟਰਿਕ ਟਨ ਝੋਨਾ ਮੰਡੀਆਂ ਵਿਚ ਪੁੱਜਣ ਦੀ ਆਸ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਮੁਹਾਲੀ ਦੀਆਂ ਮੰਡੀਆਂ ’ਚੋਂ 25 ਹਜ਼ਾਰ 531 ਮੀਟਰਿਕ ਟਨ ਝੋਨਾ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖ਼ਰੀਦਿਆਂ ਜਾ ਚੁੱਕਾ ਹੈ। ਸ੍ਰੀਮਤੀ ਸਪਰਾ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਖੱਜਲ-ਖੁਆਰੀ ਤੋਂ ਬਚਣ ਲਈ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਲਈ ਆਖਦਿਆਂ ਕਿਹਾ ਕਿ ਉਹ ਰਾਤ ਵੇਲੇ ਕੰਬਾਈਨਾਂ ਰਾਹੀਂ ਝੋਨਾ ਨਾ ਕੱਟਣ ਕਿਉਂਕਿ ਝੋਨੇ ਵਿੱਚ ਵੱਧ ਨਮੀਂ ਕਾਰਨ ਸਰਕਾਰੀ ਏਜੰਸੀਆਂ ਨੂੰ ਝੋਨਾ ਖ਼ਰੀਦਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਡੀਸੀ ਨੇ ਕਿਸਾਨਾਂ ਨੂੰ ਵਾਤਾਵਰਨ ਦੀ ਸਵੱਛਤਾ, ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਕਾਇਮ ਰੱਖਣ ਅਤੇ ਮਿੱਤਰ ਕੀੜਿਆਂ ਨੂੰ ਨਸ਼ਟ ਹੋਣ ਤੋਂ ਬਚਾਉਣ ਲਈ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀ ਪਨਗਰੇਨ ਵੱਲੋਂ ਹੁਣ ਤੱਕ 6877 ਮੀਟਰਿਕ ਟਨ, ਮਾਰਕਫੈਡ ਵੱਲੋਂ 12 ਹਜ਼ਾਰ 154 , ਪਨਸਪ ਵੱਲੋਂ 2737, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 1967, ਪੰਜਾਬ ਐਗਰੋ ਵੱਲੋਂ 1560 ਅਤੇ ਐਫ.ਸੀ.ਆਈ. ਵੱਲੋਂ 236 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚੋਂ 11 ਹਜ਼ਾਰ 810 ਮੀਟਰਿਕ ਟਨ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 16 ਕਰੋੜ 33 ਲੱਖ ਰੁਪਏ ਦੀ ਅਦਾਇਗੀ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖਰੀਦ ਏਜੰਸੀਆਂ ਨੂੰ ਮੰਡੀਆਂ ’ਚੋਂ ਝੋਨੇ ਦੀ ਚੁਕਾਈ ਨਾਲ-ਨਾਲ ਕਰਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਨਾ ਲੱਗਣ ਅਤੇ ਕਿਸਾਨਾਂ ਨੂੰ ਥਾਂ ਦੀ ਘਾਟ ਨਾ ਆਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ