ਬੀਬੀ ਮਨਜੀਤ ਕੌਰ ਨੂੰ ਸਮਰਪਿਤ ਦੂਜਾ ਖੂਨਦਾਨ ਤੇ ਮੈਡੀਕਲ ਕੈਂਪ ਲਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਨਵੰਬਰ:
ਫਰੈਂਡਜ਼ ਸਪੋਰਟਸ ਅਤੇ ਵੈਲਫੇਅਰ ਸੁਸਾਇਟੀ ਮੁਹਾਲੀ ਵੱਲੋਂ ਜੀਓ-ਸਟਾਰ ਇੰਸਟੀਚਿਊਟ ਦੇ ਸਹਿਯੋਗ ਨਾਲ ਬੀਬੀ ਮਨਜੀਤ ਕੌਰ ਦੀ ਨਿੱਘੀ ਯਾਦ ਵਿੱਚ ਦੂਜਾ ਖੂਨਦਾਨ ਅਤੇ ਮੈਡੀਕਲ ਕੈਂਪ ਲਗਾਇਆ ਗਿਆ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਵਾਈਸ ਚਾਂਸਲਰ ਡਾ. ਕੇ.ਐਨ. ਪਾਠਕ ਮੁੱਖ ਮਹਿਮਾਨ ਸਨ ਜਦੋਂਕਿ ਪ੍ਰਧਾਨਗੀ ਸਾਬਕਾ ਡੀਪੀਆਈ ਡਾ. ਜਗਤਾਰ ਸਿੰਘ ਖੱਟੜਾ ਨੇ ਕੀਤੀ। ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ 65 ਵਿਅਕਤੀਆਂ ਨੇ ਖੂਨਦਾਨ ਕੀਤਾ ਅਤੇ ਸੈਂਕੜੇ ਲੋਕਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ।
ਅਮਰਜੀਤ ਸਿੰਘ ਨੇ ਸੁਸਾਇਟੀ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਅਤੇ ਡਾ. ਐਨ.ਕੇ. ਪਾਠਕ ਨੇ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕੀਤੇ। ਡਾ. ਜਗਤਾਰ ਸਿੰਘ ਨੇ ਵਾਤਾਵਰਨ ਦੀ ਸੰਭਾਲ ਲਈ ਪੌਦੇ ਲਾਉਣ ਬਾਰੇ ਦੱਸਿਆ। ਸੁਸਾਇਟੀ ਨੇ ਸਿੰਗਲ ਯੂਜ਼ ਪਲਾਸਟਿਕ ਬੰਦ ਕਰਨ ਅਤੇ ਜੂਟ ਨੂੰ ਪ੍ਰਮੋਟ ਕਰਨ ਲਈ ਅੱਜ ਇੱਕ ਨਿਵੇਕਲੀ ਮੁਹਿੰਮ ਦਾ ਆਗਾਜ਼ ਕਰਦਿਆਂ ਜੂਟ ਦੇ ਥੈਲੇ ਬਣਾ ਕੇ ਵੰਡੇ। ਕੈਂਪ ਨੂੰ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਬੇਟੀ ਗੁਰਨੂਰ, ਜੁਗਵਿੰਦਰ ਸਿੰਘਤੇ ਜਗਦੀਪ ਸਿੰਘ ਸਮੇਤ ਸਾਰੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ। ਸਾਬਕਾ ਕੌਂਸਲਰ ਅਮਰੀਕ ਸਿੰਘ ਤਹਿਸੀਲਦਾਰ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਅਜਿਹੇ ਕੈਂਪ ਲਗਾਉਣ ਅਤੇ ਸਮਾਜ ਸੇਵਾ ਲਈ ਗਤੀਵਿਧੀਆਂ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਵੀ.ਕੇ. ਮਹਾਜਨ, ਜਗਦੀਪ ਸਿੰਘ ਸਰਾਓ, ਭੁਪਿੰਦਰ ਸਿੰਘ ਸਭਰਵਾਲ, ਪਰਮਜੀਤ ਸਿੰਘ ਕਾਹਲੋਂ, ਦਵਿੰਦਰ ਸਿੰਘ, ਜਸਪ੍ਰੀਤ ਸਿੰਘ, ਅਰਵਿੰਦਰ ਸਿੰਘ, ਹਰਵਿੰਦਰ ਸਿੰਘ ਸਿੱਧੂ, ਸਤਿੰਦਰਪਾਲ ਸਿੰਘ, ਸਤਨਾਮ ਸਿੰਘ, ਤਾਰਾ ਸਿੰਘ, ਜਰਨੈਲ ਸਿੰਘ ਕਲੇਰ, ਨਿਰੰਜਨ ਸਿੰਘ, ਜੁਗਿਦਰ ਸਿੰਘ, ਭਗਵੰਤ ਸਿੰਘ ਬੇਦੀ, ਜਸਪਾਲ ਰੋਣੀ, ਤਜਿੰਦਰ ਕੌਰ, ਡਾ. ਵੰਦਨਾ ਚੌਹਾਨ, ਡਾ. ਸ਼ਿਵਾਨੀ, ਹਰਦੀਪ ਸਿੰਘ, ਬਲਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…