Nabaz-e-punjab.com

ਸੀਜੀਸੀ ਝੰਜੇੜੀ ਦੀ ਦੂਜੀ ਕਨਵੋਕੇਸ਼ਨ ਮੌਕੇ 883 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

107 ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ, 21ਵੀਂ ਸਦੀ ਤਕਨੀਕੀ ਵਿਕਾਸ ਦੀ ਸਦੀ ਕਰਾਰ

ਮਿਆਰੀ ਸਿੱਖਿਆ ਦੀ ਦ੍ਰਿਸ਼ਟੀ ਤੋਂ ਸੀਜੀਸੀ ਝੰਜੇੜੀ ਦਾ ਯੋਗਦਾਨ ਸਲਾਹੁਣਯੋਗ: ਸੁਨੀਲ ਦੁੱਗਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਕਤੂਬਰ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਵੱਲੋਂ 2017, 2018 ਅਤੇ 2019 ਬੈਚ ਦੇ 883 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ ਦੂਜੀ ਕਨਵੋਕੇਸ਼ਨ ਆਯੋਜਿਤ ਕੀਤੀ ਗਈ। ਇਸ ਡਿਗਰੀ ਵੰਡ ਸਮਾਰੋਹ ਵਿੱਚ ਹਿੰਦੋਸਤਾਨ ਜ਼ਿੰਕ ਲਿਮਟਿਡ ਦੇ ਸੀਈੳ ਸੁਨੀਲ ਦੁੱਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਜਦੋਂਕਿ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਚਾਂਸਲਰ ਅਤੇ ਸੀਜੀਸੀ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਇਸ ਸਮਾਰੋਹ ਵਿਚ ਖ਼ਾਸ ਤੌਰ ਤੇ ਹਾਜ਼ਰ ਹੋਏ। ਇਸ ਡਿਗਰੀ ਵੰਡ ਸਮਾਰੋਹ ਵਿਚ ਹਿੱਸਾ ਲੈਣ ਲਈ ਬੈਗਲੂਰੂ, ਪੁਣੇ, ਮੁੰਬਈ, ਹੈਦਰਾਬਾਦ, ਗੁਰੂਗ੍ਰਾਮ ਵਿਖੇ ਕੌਮਾਂਤਰੀ ਕੰਪਨੀਆਂ ਵਿਚ ਕੰਮ ਕਰ ਰਹੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਸੀਜੀਸੀ ਝੰਜੇੜੀ ਕਾਲਜ ਦੇ ਪਹਿਲੇ ਬੈਚ ਦੇ 803 ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਸੁਨੀਲ ਦੁੱਗਲ, ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਵੱਲੋਂ ਡਿਗਰੀਆਂ ਵੰਡੀਆਂ ਗਈਆਂ। ਜਿਸ ਵਿੱਚ ਐਮਬੀਏ ਦੇ 115, ਸਿਵਲ ਵਿਭਾਗ ਦੇ 152, ਕੰਪਿਊਟਰ ਸਾਇੰਸ ਦੇ 114, ਮਕੈਨੀਕਲ ਇੰਜੀਨੀਅਰਿੰਗ ਦੇ 76, ਇਲੈਕਟ੍ਰੋਨਿਕ ਇੰਜੀਨੀਅਰਿੰਗ ਦੇ 38, ਬੀ, ਕਾਮ ਦੇ 97, ਬੀਸੀਏ 63, ਬੀਬੀਏ ਦੇ 58, ਬੀ ਐੱਸ ਸੀ 45, ਬੀ ਐੱਸ ਐਗਰੀਕਲਚਰਲ 45 ਵਿਦਿਆਰਥੀ ਸ਼ਾਮਿਲ ਸਨ। ਇਸ ਦੇ ਨਾਲ ਹੀ ਮੈਰਿਟ ਵਿਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ 107 ਵਿਦਿਆਰਥੀਆਂ ਨੂੰ ਮੈਡਲ ਪ੍ਰਦਾਨ ਕੀਤੇ ਗਏ।
ਮੁੱਖ ਮਹਿਮਾਨ ਸੁਨੀਲ ਦੁੱਗਲ ਨੇ ਕਨਵੋਕੇਸ਼ਨ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 21ਵੀਂ ਸਦੀ ਤਕਨੀਕੀ ਵਿਕਾਸ ਦੀ ਸਦੀ ਹੈ, ਪਰ ਡਿਗਰੀਆਂ ਪ੍ਰਾਪਤ ਕਰਨ ’ਚ ਮੋਹਰੀ ਲੜਕੀਆਂ ਦੀ ਵੱਡੀ ਗਿਣਤੀ ਵੇਖ ਕੇ ਲੱਗਦਾ ਹੈ ਕਿ 21ਵੀਂ ਸਦੀ ਅੌਰਤਾਂ ਦੇ ਵਿਕਾਸ ਦੀ ਸਦੀ ਹੈ। ਉਨ੍ਹਾਂ ਸੰਸਥਾ ਵੱਲੋਂ ਮਿਆਰੀ ਸਿੱਖਿਆ, ਪਲੇਸਮੈਂਟ ਅਤੇ ਇੰਡਸਟਰੀ ਗੱਠਜੋੜ ਦੇ ਖੇਤਰ ’ਚ ਪਾਏ ਅਹਿਮ ਯੋਗਦਾਨ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਵਿਵਹਾਰਿਕ ਸਿੱਖਿਆ ਦੇਣ ’ਤੇ ਜ਼ੋਰ ਦਿੱਤਾ। ਸੁਨੀਲ ਦੁੱਗਲ ਨੇ ਸੀਜੀਸੀ ਗਰੁੱਪ ਵੱਲੋਂ ਸਿੱਖਿਆਂ ਦੇ ਖੇਤਰ ਦਿੱਤੇ ਜਾ ਰਹੇ ਅਹਿਮ ਯੋਗਦਾਨ ਲਈ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸੀਜੀਸੀ ਵਰਗੀਆਂ ਖੋਜ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਨੌਜਵਾਨ ਵਿਦਿਆਰਥੀ ਭਾਰਤ ਨੂੰ ਦੁਨੀਆਂ ਦਾ ਸਿਰਮੌਰ ਦੇਸ਼ ਬਣਾਉਣ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ ਕਿਉਂਕਿ ਸਿੱਖਿਆ ਸੰਸਥਾਵਾਂ ਹੀ ਕਿਸੇ ਵੀ ਦੇਸ਼ ਦੀ ਉੱਨਤੀ ਦਾ ਮੁੱਖ ਧੁਰਾ ਹੁੰਦੀਆਂ ਹਨ।
ਸੀਯੂ ਦੇ ਚਾਂਸਲਰ ਅਤੇ ਸੀਜੀਸੀ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਇਸ ਮੌਕੇ ਤੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਇਹ ਵਿਦਿਆਰਥੀਆਂ ਅੱਜ ਦੇਸ਼-ਵਿਦੇਸ਼ ਵਿਚ ਰੁਜ਼ਗਾਰ ਹਾਸਿਲ ਕਰਕੇ ਚੰਗੇ ਤਨਖ਼ਾਹ ਪੈਕੇਜਾਂ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅੱਜ ਸਿੱਖਿਆ ਸੰਸਥਾਵਾਂ ਦੀ ਜ਼ਿੰਮੇਵਾਰੀ ਨੂੰ ਕੇਵਲ ਡਿਗਰੀਆਂ ਵੰਡਣ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ, ਬਲਕਿ ਅੱਜ ਵਿਦਿਆਰਥੀਆਂ ਨੂੰ ਸਫਲ ਕੈਰੀਅਰ ਲਈ ਸਹੀ ਸੇਧ ਪ੍ਰਦਾਨ ਕਰਨਾ ਵੀ ਸਿੱਖਿਆ ਸੰਸਥਾਵਾਂ ਦੀ ਅਹਿਮ ਜ਼ਿੰਮੇਵਾਰੀ ਹੈ। ਸੀ ਜੀ ਸੀ ਦੇ ਡਾਇਰੈਕਟਰ ਡਾ. ਜੀ ਡੀ ਬਾਂਸਲ ਨੇ ਕਿਹਾ ਕਿ ਸਾਨੂੰ ਇਸ ਗੱਲ ਦੀ ਵੀ ਤਸੱਲੀ ਹੈ ਕਿ ਸਾਡੇ ਵਿਦਿਆਰਥੀ ਨਾ ਕੇਵਲ ਪਲੇਸਮੈਂਟ ਸਗੋਂ ਮਿਆਰੀ ਪ੍ਰੋਫੈਸ਼ਨਲ ਵਿੱਦਿਆ ਦੇ ਖੇਤਰ ’ਚ ਕੌਮੀ ਅਤੇ ਕੌਮਾਂਤਰੀ ਉਪਲਬਧੀਆਂ ਹਾਸਲ ਕਰ ਰਹੇ ਹਨ। ਇਸ ਦੌਰਾਨ ਡਿਗਰੀ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਉਤਸ਼ਾਹ ਵੀ ਵੇਖਦੇ ਹੀ ਬਣ ਰਿਹਾ ਸੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…