Share on Facebook Share on Twitter Share on Google+ Share on Pinterest Share on Linkedin ਮੈਥਿਲੀ ਸੰਘ ਮੁਹਾਲੀ ਵੱਲੋਂ ਦੂਜਾ ਹੋਲੀ ਮਿਲਨ ਸਮਾਗਮ, ਉੱਘੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ: ਮੈਥਿਲੀ ਸੰਘ ਮੁਹਾਲੀ ਵੱਲੋਂ ਫੇਜ਼-5 ਦੇ ਕਮਿਊਨਿਟੀ ਸੈਂਟਰ ਵਿੱਚ ਦੂਜਾ ਹੋਲੀ ਮਿਲਨ ਸਮਾਗਮ ਕਰਵਾਇਆ ਗਿਆ। ਸੰਘ ਦੇ ਚੇਅਰਮੈਨ ਅਤੇ ਕੌਂਸਲਰ ਅਸ਼ੋਕ ਝਾਅ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਮੁਹਾਲੀ ਦੇ ਵੱਖ ਵੱਖ ਵਰਗਾਂ ਨਾਲ ਸਬੰਧਿਤ ਆਗੂਆਂ ਨੇ ਹਿੱਸਾ ਲਿਆ। ਇਸ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੰਸਕ੍ਰਿਤ ਦੇ ਪ੍ਰੋਫੈਸਰ ਸ਼ੰਕਰ ਜੀ ਝਾਅ ਨੇ ਹੋਲੀ ਮਿਲਨ ਸਮਾਗਮ ਬਾਰੇ ਸੰਖੇਪ ਜਾਣਕਾਰੀ ਦਿੱਤੀ। ਇਸ ਮੌਕੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਨੇ ਸਾਬਕਾ ਪ੍ਰਧਾਨ ਸ੍ਰੀ ਸੰਜੀਵ ਵਸਿਸਟ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੰਘ ਦੇ ਪ੍ਰਧਾਨ ਸ੍ਰੀ ਸ਼ਸ਼ੀ ਭੂਸਣ ਝਾਅ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਮੈਥਿਲੀ ਸੰਘ ਵੱਲੋਂ ਸੰਸਥਾ ਦਾ ਕੈਲੰਡਰ ਵੀ ਰਿਲੀਜ਼ ਕੀਤਾ ਗਿਆ। ਇਸ ਮੌਕੇ ਬ੍ਰਾਹਮਣ ਸਭਾ ਮੁਹਾਲੀ ਦੇ ਪ੍ਰਧਾਨ ਸ੍ਰੀ ਵੀ ਕੇ ਵੈਦ, ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਯੂਥ ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਅਕਾਲੀ ਦਲ ਦੇ ਕੌਂਸਲਰ ਗੁਰਮੁਖ ਸਿੰਘ ਸੋਹਲ, ਹਰਪਾਲ ਸਿੰਘ ਚੰਨਾ, ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ, ਸ਼ਿਵ ਸੈਨਾ ਹਿੰਦ ਦੇ ਰਾਸਟਰੀ ਪ੍ਰਧਾਨ ਸ੍ਰੀ ਨਿਸ਼ਾਂਤ ਸ਼ਰਮਾ, ਚੰਡੀਗੜ੍ਹ ਕਾਂਗਰਸ ਦੇ ਆਗੂ ਸ੍ਰੀ ਸ਼ਸ਼ੀ ਤਿਵਾੜੀ, ਮਹਿੰਦਰਾ ਐਂਡ ਮਹਿੰਦਰਾ ਦੇ ਸਾਬਕਾ ਸੀਈਓ ਸ੍ਰੀ ਬਿਸੰਵਰ ਮਿਸ਼ਰਾ ਵਿਸ਼ੇਸ਼ ਮਹਿਮਾਨ ਸਨ। ਅਖੀਰ ਵਿੱਚ ਸੰਘ ਦੇ ਜਨਰਲ ਸਕੱਤਰ ਸ੍ਰੀ ਸੰਜੀਵ ਮਿਸ਼ਰਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ