ਮੁਹਾਲੀ ਨਗਰ ਨਿਗਮ ਦੀ ਹੱਦ ਵਧਾਉਣ ਦਾ ਦੂਜਾ ਪੜਾਅ ਪੂਰਾ: ਮੇਅਰ ਦੀ ਅਗਵਾਈ ਹੇਠ ਕੀਤਾ ਨਕਸ਼ਾ ਤਿਆਰ

ਮੇਅਰ ਜੀਤੀ ਸਿੱਧੂ ਨੇ ਕਿਹਾ: ਹਲਕਾ ਵਿਧਾਇਕ ਵੱਲੋਂ ਕੀਤਾ ਵਾਅਦਾ ਛੇਤੀ ਹੋਵੇਗਾ ਪੂਰਾ

ਸਥਾਨਕ ਸਰਕਾਰਾਂ ਵਿਭਾਗ ਤੋਂ ਮਤਾ ਪਾਸ ਹੋਣ ਮਗਰੋਂ ਲੋਕਾਂ ਤੋਂ ਮੰਗੇ ਜਾਣਗੇ ਇਤਰਾਜ਼: ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਨਵੰਬਰ:
ਮੁਹਾਲੀ ਨਗਰ ਨਿਗਮ ਦੀ ਹੱਦ ਵਧਾਉਣ ਦੇ ਦੂਜੇ ਪੜਾਅ ਦਾ ਕੰਮ ਅੱਜ ਮੁਕੰਮਲ ਕਰ ਲਿਆ ਗਿਆ ਹੈ। ਇਸ ਸਬੰਧੀ ਗਮਾਡਾ ਅਤੇ ਰੈਵੀਨਿਊ ਵਿਭਾਗ ਤੋਂ ਅਹਿਮ ਦਸਤਾਵੇਜ਼ ਹਾਸਲ ਕਰਕੇ ਨਕਸ਼ਾ ਨੇ ਤਿਆਰ ਕੀਤਾ ਗਿਆ ਹੈ। ਇਸ ਨਕਸ਼ੇ ਨੂੰ ਅੱਜ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਬਰੀਕੀ ਨਾਲ ਘੋਖਣ ਉਪਰੰਤ ਹਰੀ ਝੰਡੀ ਦੇ ਦਿੱਤੀ ਹੈ। ਇਹ ਨਕਸ਼ਾ ਸਥਾਨਕ ਸਰਕਾਰਾਂ ਵਿਭਾਗ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਹੈ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਮੌਜੂਦ ਸਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਦੀ ਮੰਗ ਅਨੁਸਾਰ ਪਹਿਲੇ ਪੜਾਅ ਤਹਿਤ ਇੱਥੋਂ ਦੇ ਸੈਕਟਰ-82, ਸੈਕਟਰ-66ਏ, ਸੈਕਟਰ-91, 92, 116, 117, ਬਲੌਂਗੀ, ਬਰਿਆਲੀ, ਬੜਮਾਜਰਾ, ਟੀਡੀਆਈ ਸੈਕਟਰ ਨੂੰ ਨਗਰ ਨਿਗਮ ਵਿੱਚ ਸ਼ਾਮਲ ਕਰਨ ਦਾ ਮਤਾ ਪਾਸ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਿਗਮ ਨੂੰ ਉਕਤ ਮਤੇ ਸਬੰਧੀ ਨਕਸ਼ਾ ਤਿਆਰ ਕਰਕੇ ਭੇਜਣ ਲਈ ਕਿਹਾ ਗਿਆ ਸੀ। ਹੁਣ ਗਮਾਡਾ ਅਤੇ ਹੋਰਨਾਂ ਵਿਭਾਗਾਂ ਤੋਂ ਲੋੜੀਂਦੇ ਦਸਤਾਵੇਜ਼ ਹਾਸਲ ਕਰ ਕੇ ਨਵੀਂ ਹੱਦਬੰਦੀ ਦਾ ਨਕਸ਼ਾ ਤਿਆਰ ਕੀਤਾ ਗਿਆ ਹੈ। ਜਿਸ ਨੂੰ ਅੱਜ ਸਰਕਾਰ ਦੀ ਪ੍ਰਵਾਨਗੀ ਲਈ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜ ਦਿੱਤਾ ਹੈ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਹ ਛੇਤੀ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਵੇਂ ਸੈਕਟਰਾਂ ਅਤੇ ਨੇੜਲੇ ਪਿੰਡਾਂ ਨੂੰ ਨਿਗਮ ਵਿੱਚ ਸ਼ਾਮਲ ਕਰ ਕੇ ਇਸ ਖੇਤਰ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਵੀਂ ਹੱਦਬੰਦੀ ਦਾ ਨਕਸ਼ਾ ਅਤੇ ਮਤੇ ਨੂੰ ਪ੍ਰਵਾਨਗੀ ਮਿਲਣ ਤੋਂ ਬਾਅਦ ਲੋਕਾਂ ਦੇ ਇਤਰਾਜ਼ ਮੰਗੇ ਜਾਣਗੇ। ਇਸ ਮਗਰੋਂ ਉਕਤ ਖੇਤਰਫਲ ਨੂੰ ਨਗਰ ਨਿਗਮ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਮੌਕੇ ਨਗਰ ਨਿਗਮ ਦੇ ਐਸਈ ਸੰਜੇ ਕੰਵਰ, ਟਾਊਨ ਪਲਾਨਰ ਰਜਨੀਸ਼ ਵਧਵਾ, ਅੰਮ੍ਰਿਤਾ ਬਾਜਵਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…