nabaz-e-punjab.com

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਦਫ਼ਾ 144 ਲਾਗੂ

ਰੋਸ ਵਿਖਾਵੇ ਕਰਨ, ਨਾਅਰੇ ਲਗਾਉਣ, 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (ਐਕਟ ਨੰਬਰ 2 ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੁਹਾਲੀ ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਰੋਸ ਵਿਖਾਵੇ ਕਰਨ, ਨਾਅਰੇ ਲਗਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕਈ ਵਾਰ ਸਿਆਸੀ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਰੋਸ ਧਰਨੇ ਤੇ ਪ੍ਰਦਰਸ਼ਨ ਆਦਿ ਕੀਤੇ ਜਾਂਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਲੋਕਾਂ ਦੀ ਜਾਨ ਮਾਲ ਅਤੇ ਪਬਲਿਕ ਪ੍ਰਾਪਰਟੀ ਨੂੰ ਵੀ ਨੁਕਸਾਨ ਹੋ ਸਕਦਾ ਹੈ। ਇਸ ਲਈ ਸਮੁੱਚੇ ਜ਼ਿਲ੍ਹੇ ਅੰਦਰ ਪੰਜ ਜਾ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਕਿਸੇ ਕਿਸਮ ਦੇ ਰੋਸ ਵਿਖਾਵੇ, ਨਾਅਰੇ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ।
ਸ੍ਰੀ ਤਲਵਾੜ ਨੇ ਦੱਸਿਆ ਕਿ ਇਹ ਤਾਜ਼ਾ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ’ਤੇ ਤਾਇਨਾਤ ਅਧਿਕਾਰੀਆਂ, ਕਰਮਚਾਰੀਆਂ, ਵਿਆਹ ਸ਼ਾਦੀਆਂ, ਧਾਰਮਿਕ ਰਸਮਾਂ, ਸਰਕਾਰੀ ਪ੍ਰੋਗਰਾਮਾਂ ਅਤੇ ਮ੍ਰਿਤਕਾਂ ਦੇ ਅੰਤਿਮ ਸਸਕਾਰ ’ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ 27 ਫਰਵਰੀ 2023 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…