ਦੋਧੀ ਦੀ ਮੌਤ: ਕਾਰ ਚਾਲਕ ਤੇ ਸਾਥੀ ਵੀ ਕਾਬੂ, ਮੁਲਜ਼ਮਾਂ ਵਿਰੁੱਧ ਧਾਰਾ 304 ਦੇ ਜੁਰਮ ਦਾ ਵਾਧਾ

ਮੁਹਾਲੀ ਅਦਾਲਤ ਵੱਲੋਂ ਕੋਵਿਡ-19 ਕਾਰਨ ਬਾਲ ਅਪਰਾਧੀ ਦੀ ਜ਼ਮਾਨਤ ਮਨਜ਼ੂਰ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ:
ਸੜਕ ਹਾਦਸੇ ਵਿੱਚ ਫੌਤ ਹੋਏ ਦੋਧੀ ਸੁਖਦੇਵ ਸਿੰਘ (60) ਵਾਸੀ ਪਿੰਡ ਕੰਬਾਲਾ ਦੀ ਮੌਤ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਅੱਜ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਨ੍ਹਾਂ ਵਿੱਚ ਹਾਦਸਾ ਗ੍ਰਸਤ ਕਾਰ ਦਾ ਚਾਲਕ ਰਮਨਦੀਪ ਸਿੰਘ ਅਤੇ ਸੁਖਦਰਸ਼ਨ ਸਿੰਘ ਦੋਵੇਂ ਵਾਸੀ ਲਹਿਰਾਗਾਗਾ (ਸੰਗਰੂਰ) ਸ਼ਾਮਲ ਹਨ। ਇਹ ਜਾਣਕਾਰੀ ਦਿੰਦਿਆਂ ਫੇਜ਼-11 ਥਾਣਾ ਦੇ ਐਸਐਚਓ ਜਗਦੀਪ ਸਿੰਘ ਬਰਾੜ ਨੇ ਦੱਸਿਆ ਕਿ ਮੁਲਜ਼ਮਾਂ ਦੇ ਖ਼ਿਲਾਫ਼ ਧਾਰਾ 304 ਦੇ ਜੁਰਮ ਦਾ ਵਾਧਾ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਅਤੇ ਕਰੋਨਾ ਟੈੱਸਟ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਬੀਤੇ ਕੱਲ੍ਹ ਗ੍ਰਿਫ਼ਤਾਰ ਕੀਤੇ ਇਕ ਹੋਰ ਬਾਲ ਅਪਰਾਧੀ ਨੂੰ ਅੱਜ ਮੁਹਾਲੀ ਅਦਾਲਤ ਨੇ ਕੋਵਿਡ-19 ਦੇ ਚੱਲਦਿਆਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ।
ਥਾਣਾ ਮੁਖੀ ਨੇ ਦੱਸਿਆ ਕਿ ਪਿਛਲੇ ਦਿਨੀਂ ਸੁਖਦੇਵ ਸਿੰਘ ਸ਼ਾਮ ਵੇਲੇ ਇੱਥੋਂ ਦੇ ਫੇਜ਼-11 ਵਿੱਚ ਦੁੱਧ ਸਪਲਾਈ ਕਰਕੇ ਵਾਪਸ ਸਾਈਕਲ ’ਤੇ ਆਪਣੇ ਘਰ ਜਾ ਰਿਹਾ ਸੀ। ਜਦੋਂ ਉਹ ਬੈਸਟੈਕ ਮਾਲ ਸੈਕਟਰ-66 ਨਜ਼ਦੀਕੀ ਪਹੁੰਚਿਆ ਤਾਂ ਇਕ ਤੇਜ਼ ਰਫ਼ਤਾਰ ਆ ਰਹੀ ਆਈ-20 ਕਾਰ ਨੇ ਪਿੱਛੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਧੀ ਸੜਕ ’ਤੇ ਡਿੱਗ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਕਾਰ ਕਾਫੀ ਦੂਰ ਤੱਕ ਧੂਹ ਕੇ ਲੈ ਗਈ। ਹਾਲਾਂਕਿ ਉਨ੍ਹਾਂ ਨੇ ਪਹਿਲਾਂ ਬਜ਼ੁਰਗ ਨੂੰ ਚੁੱਕ ਕੇ ਹਸਪਤਾਲ ਵਿੱਚ ਲਿਜਾਉਣ ਵੀ ਲੱਗੇ ਸੀ ਪ੍ਰੰਤੂ ਦੋਧੀ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਹ ਕਾਫੀ ਘਬਰਾ ਗਏ ਅਤੇ ਉਨ੍ਹਾਂ ਨੇ ਜ਼ਖ਼ਮੀ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਦੀ ਬਜਾਏ ਸੈਕਟਰ-88 ਨੇੜੇ ਦੋਧੀ ਦੀ ਲਾਸ਼ ਖੇਤਾਂ ’ਚ ਸੁੱਟ ਕੇ ਫਰਾਰ ਹੋ ਗਏ ਸੀ।

Load More Related Articles

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …