Share on Facebook Share on Twitter Share on Google+ Share on Pinterest Share on Linkedin ਕਿਸਾਨਾਂ ਦੇ ਹੱਕ ਵਿੱਚ 20 ਦਸੰਬਰ ਨੂੰ ਰੈਲੀ ਕਰਨਗੇ ਸੈਕਟਰ-76 ਤੋਂ 80 ਦੇ ਅਲਾਟੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਦਸੰਬਰ: ਇੱਥੋਂ ਦੇ ਸੈਕਟਰ-76 ਤੋਂ 80 ਪਲਾਟ ਅਲਾਟਮੈਂਟ ਐਂਡ ਡਿਵੈਲਪਮੈਂਟ ਵੈਲਫੇਅਰ ਕਮੇਟੀ ਦੀ ਮੀਟਿੰਗ ਪ੍ਰਧਾਨ ਸੁੱਚਾ ਸਿੰਘ ਕਲੌੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਵਿਰੋਧੀ ਤਿੰਨੇ ਕਾਨੂੰਨ ਰੱਦ ਕੀਤੇ ਜਾਣ। ਮੀਟਿੰਗ ਵਿੱਚ ਦਿੱਲੀ ਵਿਖੇ ਕਿਸਾਨੀ ਸੰਘਰਸ਼ ਵਿੱਚ ਹਿੱਸਾ ਲੈਣ ਅਤੇ ਅਤੇ 20 ਦਸੰਬਰ ਨੂੰ ਰੋਸ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ। ਜਿਸ ਦੀ ਸ਼ੁਰੂਆਤ ਸੈਕਟਰ-80 ਦੀ ਮਾਰਕੀਟ ਦੀ ਪਾਰਕਿੰਗ ਤੋਂ ਕੀਤੀ ਜਾਵੇਗੀ ਜੋ ਕਿ ਸੈਕਟਰ-79, ਸੈਕਟਰ-78, ਸੈਕਟਰ-77 ਅਤੇ ਸੈਕਟਰ-76 ਸਮੇਤ ਇਤਿਹਾਸਕ ਨਗਰ ਸੋਹਾਣਾ ਤੋਂ ਹੁੰਦੇ ਹੋਏ ਵਾਪਸ ਸੈਕਟਰ-78 ਵਿੱਚ ਪਹੁੰਚ ਕੇ ਸਮਾਪਤ ਕੀਤੀ ਜਾਵੇਗੀ। ਇਸ ਮੌਕੇ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਭੋਲੂ, ਹਰਮੇਸ਼ ਲਾਲ, ਅਮਰੀਕ ਸਿੰਘ, ਅਧਿਆਤਮ ਪ੍ਰਕਾਸ਼, ਦਿਆਲ ਚੰਦ ਪ੍ਰਧਾਨ ਸੈਕਟਰ-77, ਹਰਦਿਆਲ ਚੰਦ ਪ੍ਰਧਾਨ ਸੈਕਟਰ-79, ਸਰਦੂਲ ਸਿੰਘ ਪੂਨੀਆ ਪ੍ਰੈਸ ਸਕੱਤਰ ਤੇ ਪ੍ਰਧਾਨ ਸੈਕਟਰ-80, ਪੀਐਨ ਡੋਗਰਾ, ਰਘਬੀਰ ਸਿੰਘ ਭੁੱਲਰ, ਸੁਦਰਸ਼ਨ ਸਿੰਘ, ਬਲਜੀਤ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ