Nabaz-e-punjab.com

ਵਿਕਾਸ ਪੱਖੋਂ ਢਾਈ ਕਰੋੜ ਨਾਲ ਸੈਕਟਰ-67 ਦੀ ਨੁਹਾਰ ਬਦਲੀ: ਤਸਿੰਬਲੀ

ਅਕਾਲੀ ਕੌਂਸਲਰ ਨੇ ਵਾਰਡ ਨੰਬਰ-35 ਵਿੱਚ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ:
ਸ਼੍ਰੋਮਣੀ ਅਕਾਲੀ ਦਲ (ਬ) ਸੀਨੀਅਰ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਅਤੇ ਅਕਾਲੀ ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ ਨੇ ਅੱਜ ਇੱਥੋਂ ਦੇ ਸੈਕਟਰ-67 (ਵਾਰਡ ਨੰਬਰ-35) ਵਿੱਚ ਵਿਕਾਸ ਕਰਜਾਂ ਦੀ ਰਸਮੀ ਸ਼ੁਰੂਆਤ ਕੀਤੀ। ਅਕਾਲੀ ਆਗੂਆਂ ਨੇ ਮਾਰਕੀਟ ਵਿੱਚ ਫੁਟਪਾਥਾਂ ਅਤੇ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ ਨੇ ਇਸ ਪ੍ਰਾਜੈਕਟ ’ਤੇ 15 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਫੁੱਟਪਾਥਾਂ ’ਤੇ ਪੇਵਰ ਲਗਾਉਣ ਨਾਲ ਜਿੱਥੇ ਮਾਰਕੀਟ ਦੀ ਸੁੰਦਰਤਾ ਨੂੰ ਚਾਰ ਚੰਨ ਲੱਗਣਗੇ, ਉੱਥੇ ਇਸ ਇਲਾਕੇ ਵਾਹਨ ਪਾਰਕਿੰਗ ਦੀ ਸਮੱਸਿਆ ਵੀ ਹੱਲ ਹੋਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਸਮੁੱਚੇ ਸ਼ਹਿਰ ਦੇ ਵਿਕਾਸ ਲਈ ਯਤਨਸ਼ੀਲ ਹਨ ਅਤੇ ਮੌਜੂਦਾ ਸਮੇਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰੀ ਤਸਿੰਬਲੀ ਨੇ ਦੱਸਿਆ ਕਿ ਹੁਣ ਤੱਕ ਸੈਕਟਰ-67 ਦੇ ਸਰਬਪੱਖੀ ਵਿਕਾਸ ਕਾਰਜਾਂ ’ਤੇ ਢਾਈ ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਇਸ ਇਲਾਕੇ ਦੀਆਂ ਸੜਕਾਂ ’ਤੇ ਪ੍ਰੀਮਿਕਸ ਪਾਉਣ, ਪੇਵਰ ਲਗਾਉਣ, ਓਪਨ ਜਿਮ, ਪਾਰਕਾਂ ਦੀ ਗਰਿੱਲ ਅੰਦਰ ਕਰਕੇ ਪਾਰਕਿੰਗ ਲਈ ਲੋੜੀਂਦੇ ਥਾਂ ਛੱਡ ਕੇ ਟੇਪਰ ਪੇਵਰ ਬਲਾਕ ਲਗਾਏ ਗਏ ਹਨ। ਪਾਰਕਾਂ ਦੇ ਟਰੈਕ ਬਣਾਉਣ, ਮਲਟੀਪਰਪਜ ਝੂਲੇ, ਬੈਂਚ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸੈਕਟਰ-67 ਨੇੜਿਓਂ ਲੰਘਦੇ ਗੰਦੇ ਪਾਣ ਦੇ ਨਾਲੇ ਨੂੰ ਸਾਬਕਾ ਅਕਾਲੀ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਹਿਯੋਗ ਸਦਕਾ ਸਾਢੇ ਛੇ ਕਰੋੜ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਵਿਛਾਈ ਗਈ ਹੈ। ਇਸ ਮੌਕੇ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਕਰਮ ਸਿੰਘ, ਗੁਰਮੇਲ ਸਿੰਘ ਜਸੋਵਾਲ, ਰਣਜੀਤ ਸਿੰਘ, ਮੋਹਰ ਸਿੰਘ, ਮਹਾਂ ਸਿੰਘ, ਮਸਤਾਨ ਸਿੰਘ, ਸੰਗਤ ਸਿੰਘ, ਸੁਖਦੇਵ ਸਿੰਘ, ਕੁਲਦੀਪ ਸਿੰਘ, ਡਾ. ਹਰਪਰੀਤ ਸਿੰਘ, ਪਰਮਪ੍ਰੀਤ ਸਿੰਘ, ਰਘਵੀਰ ਸਿੰਘ, ਅਮਰਜੀਤ ਸਿੰਘ, ਅਜੈਬ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…