Nabaz-e-punjab.com

ਸੁਰੱਖਿਅਤ ਸਕੂਲ ਬੱਸ: ਹਾਈ ਕੋਰਟ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ: ਸਹਿਗਲ

ਮੁਹਾਲੀ ਨਿਗਮ ਨੂੰ ਸੜਕਾਂ ਤੇ ਆਧੁਨਿਕ ਤਰੀਕੇ ਦੇ ਜ਼ੈਬਰਾ ਕਰਾਸਿੰਗ ਦਾ ਕੰਮ ਛੇਤੀ ਨੇਪਰੇ ਚਾੜ੍ਹਨ ਦੇ ਹੁਕਮ

ਸ਼ਹਿਰ ਦੇ ਮੁੱਖ ਚੌਕਾਂ ਵਿੱਚ ਟਰੈਫ਼ਿਕ ਪੁਲੀਸ ਜਵਾਨਾਂ ਦੀ ਸਮਾਂਬੱਧ ਤਾਇਨਾਤੀ ਨੂੰ ਯਕੀਨੀ ਬਣਾਉਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਪ੍ਰਬੰਧਕਾਂ ਅਤੇ ਪ੍ਰਿੰਸੀਪਲਾਂ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਹਨ ਕਿ ਸੁਰੱਖਿਅਤ ਸਕੂਲ ਬੱਸ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਪੱਧਰੀ ਸੇਫ ਵਾਹਨ ਸਕੂਲ ਸਕੀਮ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸਡੀਐਮ ਜਗਦੀਪ ਸਹਿਗਲ ਨੇ ਹਾਈ ਕੋਰਟ ਤੇ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ।
ਇਸ ਮੌਕੇ ਸ੍ਰੀ ਸਹਿਗਲ ਨੇ ਨਗਰ ਨਿਗਮ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਟਰੈਫ਼ਿਕ ਲਾਈਟ ਪੁਆਇੰਟਾਂ ਨੇੜੇ ਸੜਕਾਂ ਉੱਤੇ ਆਧੁਨਿਕ ਤਰੀਕੇ ਦੇ ਜ਼ੈਬਰਾ ਕਰਾਸਿੰਗ ਦਾ ਕੰਮ ਜਲਦੀ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਜ਼ਿਲ੍ਹਾ ਟਰੈਫ਼ਿਕ ਪੁਲੀਸ ਦੇ ਇੰਸਪੈਕਟਰ ਸਰਬਜੀਤ ਸਿੰਘ ਚੀਮਾ ਨੂੰ ਹਦਾਇਤ ਕੀਤੀ ਕਿ ਮੁਹਾਲੀ ਦੇ ਵੱਖ-ਵੱਖ ਮੁੱਖ ਚੌਕਾਂ ਵਿੱਚ ਟਰੈਫ਼ਿਕ ਪੁਲੀਸ ਜਵਾਨਾਂ ਦੀ ਸਮਾਂਬੱਧ ਤਾਇਨਾਤੀ ਨੂੰ ਯਕੀਨੀ ਬਣਾਇਆ ਜਾਵੇ।
ਮੀਟਿੰਗ ਵਿੱਚ ਰਿਜਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਮੁਹਾਲੀ ਦੇ ਸਕੱਤਰ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਵਿੱਚ ਪਿਛਲੇ ਮਹੀਨੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿੱਚ ਸਕੂਲ ਬੱਸਾਂ ਅਤੇ ਹੋਰ ਸਕੂਲੀ ਵਾਹਨਾਂ ਦੇ 46 ਚਲਾਨ ਕੀਤੇ ਗਏ ਹਨ ਅਤੇ 3 ਲੱਖ 78 ਹਜ਼ਾਰ ਸਮਝੌਤਾ ਫੀਸ ਵਸੂਲੀ ਗਈ।ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਸਕੂਲ ਬੱਸਾਂ ਦੀ ਚੈਕਿੰਗ ਵਿੱਚ ਹੋਰ ਸੁਧਾਰ ਲਿਆਂਦਾ ਜਾਵੇਗਾ ਅਤੇ ਸਖ਼ਤੀ ਵਰਤੀ ਜਾਵੇਗੀ। ਮੀਟਿੰਗ ਵਿੱਚ ਪਿਛਲੇ ਦਿਨੀਂ ਰਾਸ਼ਟਰੀ ਪੱਧਰ ’ਤੇ ਮਨਾਏ ਗਏ 30ਵੇਂ ਸੜਕ ਸੁਰੱਖਿਆ ਹਫ਼ਤੇ ਸਬੰਧੀ ਆਰਟੀਏ ਵੱਲੋਂ ਕੀਤੀ ਗਈ ਕਾਰਵਾਈ ਦੀ ਵਿਸਥਾਰ ਪੂਰਵਕ ਰਿਪੋਰਟ ਵੀ ਪੜ੍ਹ ਕੇ ਸੁਣਾਈ ਗਈ ਅਤੇ ਨਾਲ ਹੀ ਮੀਟਿੰਗ ਵਿੱਚ ਸਿੱਖਿਆ ਵਿਭਾਗ ਅਤੇ ਟਰੈਫ਼ਿਕ ਐਜੂਕੇਸ਼ਨ ਸੈੱਲ ਮੁਹਾਲੀ ਵੱਲੋਂ ਕੀਤੇ ਕੰਮਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਐਮਵੀਏ ਰਣਪ੍ਰੀਤ ਸਿੰਘ ਭਿਉਰਾ, ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਥਾਣੇਦਾਰ ਜਨਕ ਰਾਜ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਪ੍ਰੀਤ ਕੌਰ ਆਦਿ ਸਮੇਤ ਕਈ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…