Share on Facebook Share on Twitter Share on Google+ Share on Pinterest Share on Linkedin ਕੀ ਐਤਕੀਂ ਬਰਸਾਤ ਦੇ ਮੌਸਮ ਦੌਰਾਨ ਮੁਹਾਲੀ ਦੇ ਲੋਕਾਂ ਨੂੰ ਹੜ੍ਹ ਵਿੱਚ ਡੁੱਬਦਾ ਦੇਖਣਾ ਚਾਹੁੰਦਾ ਹੈ ਪ੍ਰਸ਼ਾਸਨ? ਪਟਿਆਲਾ ਕੀ ਰਾਓ, ਐਨ ਚੋਅ ਅਤੇ ਹੋਰ ਬਰਸਾਤੀ ਨਾਲਿਆਂ ਦੀ ਇੱਕ ਸਾਲ ਬਾਅਦ ਵੀ ਨਹੀਂ ਕਰਵਾਈ ਸਫ਼ਾਈ: ਬੇਦੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੂਨ: ਅਜਿਹਾ ਲੱਗਦਾ ਹੈ ਕਿ ਸਥਾਨਕ ਪ੍ਰਸ਼ਾਸ਼ਨ ਬਰਸਾਤ ਦੇ ਆਉਣ ਵਾਲੇ ਮੌਸਮ ਵਿੱਚ ਸ਼ਹਿਰ ਦੇ ਲੋਕਾਂ ਨੂੰ ਹੜ੍ਹ ਵਿੱਚ ਡੁੱਬਦਿਆਂ ਦੇਖਣਾ ਚਾਹੁੰਦਾ ਹੈ ਅਤੇ ਇਹੀ ਕਾਰਨ ਹੈ ਕਿ ਪ੍ਰਸ਼ਾਸ਼ਨ ਵੱਲੋਂ ਇੱਕ ਸਾਲ ਬੀਤ ਜਾਣ ਤੇ ਵੀ ਬਰਸਾਤੀ ਪਾਣੀ ਦੀ ਨਿਕਾਸੀ ਵਾਲੇ ਨਾਲੇ ਦੀ ਸਫਾਈ ਨਹੀਂ ਕਰਵਾਈ ਗਈ ਹੈ। ਇਹ ਗੱਲ ਮਿਉਂਸਪਲ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਅੱਜ ਇੱਥੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖੀ। ਉਹਨਾਂ ਦੱਸਿਆ ਕਿ ਇਸ ਸੰਬੰਧੀ ਉਹਨਾਂ ਨੇ ਡਿਪਟੀ ਕਮਿਸ਼ਨਰ ਮੁਹਾਲੀ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਪੱਤਰ ਵੀ ਲਿਖਿਆ ਹੈ ਜਿਸ ਵਿੱਚ ਇਸ ਸੰਬੰਧੀ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਸ੍ਰੀ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਇਸ ਦਾ ਪੁਖ਼ਤਾ ਅਤੇ ਜਿਉਂਦਾ ਜਾਗਦਾ ਸਬੂਤ ਦੇਖਣਾ ਚਾਹੁੰਦਾ ਹੈ ਤਾਂ ਪਿੰਡ ਲਖਨੌਰ ਵਿਖੇ ਜਾ ਕੇ ਦੇਖ ਸਕਦਾ ਹੈ। ਪਿੰਡ ਲਖਨੌਰ ਕੋਲੋਂ ਲੰਘਦੇ ਇਸ ਨਾਲੇ ਵਿੱਚ ਉੱਗੀ ਹੋਈ ਆਦਮ ਕੱਦ ਘਾਹ ਬੂਟੀ ਪ੍ਰਸ਼ਾਸਨ ਵੱਲੋਂ ਕੀਤੇ ਜਾਂਦੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਮੂੰਹ ਚਿੜਾਉਂਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਬਰਸਾਤ ਦੇ ਮੌਸਮ ਵਿੱਚ ਬਾਰਿਸ਼ ਦੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਸ਼ਹਿਰ ਵਿੱਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਸਨ। ਬਰਸਾਤ ਦੌਰਾਨ ਲੋਕਾਂ ਦੇ ਘਰ ਅੰਦਰ ਦਾਖਿਲ ਹੋਏ ਪਾਣੀ ਸ਼ਹਿਰ ਨਿਵਾਸੀਆਂ ਦਾ ਲੱਖਾਂ ਰੁਪਇਆਂ ਦਾ ਨੁਕਸਾਨ ਕੀਤਾ ਸੀ। ਉਹਨਾਂ ਕਿਹਾ ਕਿ ਉਸ ਸਮੇਂ ਪੈਦਾ ਹੋਏ ਹਾਲਾਤਾਂ ਉਪਰੰਤ ਮੁਹਾਲੀ ਪ੍ਰਸ਼ਾਸਨ ਨੇ ਇਹ ਸਬਕ ਲਿਆ ਸੀ ਕਿ ਬਾਰਿਸ਼ ਦੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਨਾਲ ਅਜਿਹੀ ਸਥਿਤੀ ਪੈਦਾ ਹੋਈ ਸੀ। ਉਹਨਾਂ ਕਿਹਾ ਕਿ ਪ੍ਰਸ਼ਾਸਨ ਨੇ ਇਸ ਪਾਸੇ ਵੱਲ ਥੋੜ੍ਹੀ ਬਹੁਤ ਸੰਜੀਦਗੀ ਦਿਖਾਈ ਸੀ ਅਤੇ ਸ਼ਹਿਰ ਵਿਚੋੱ ਬਾਰਿਸ਼ ਦਾ ਪਾਣੀ ਬਾਹਰ ਕੱਢਣ ਲਈ ਨਾਲੇ ਦੀ ਸਫ਼ਾਈ ਕੀਤੇ ਜਾਣ ਦੀ ਗੱਲ ਹੋਈ ਸੀ ਜਿਸ ਨਾਲ ਲਗਭਗ ਅੱਧੇ ਸ਼ਹਿਰ ’ਚੋਂ ਬਾਰਿਸ਼ ਦੇ ਪਾਣੀ ਦੀ ਸਮੱਸਿਆ ਹੱਲ ਕੀਤੀ ਜਾਣੀ ਸੀ। ਇਸ ਤੋੱ ਇਲਾਵਾ ਸ਼ਹਿਰ ਦੇ ਕੁਝ ਹਿੱਸੇ ਦਾ ਬਰਸਾਤੀ ਪਾਣੀ ਦਾ ਪਟਿਆਲਾ ਕੀ ਰਾਓ ਨਦੀ ਵਿੱਚ ਵੀ ਸੁੱਟਣ ਦੀ ਯੋਜਨਾ ਸੀ। ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਉਸ ਤੋਂ ਬਾਅਦ ਗਮਾਡਾ ਅਧਿਕਾਰੀਆਂ, ਨਗਰ ਨਿਗਮ ਅਧਿਕਾਰੀਆਂ, ਡਿਪਟੀ ਕਮਿਸ਼ਨਰ ਅਤੇ ਪਬਲਿਕ ਹੈਲਥ ਦੇ ਅਧਿਕਾਰੀਆਂ ਦੀਆਂ ਬੰਦ ਕਮਰਾ ਮੀਟਿੰਗਾਂ ਤਾਂ ਹੁੰਦੀਆਂ ਰਹੀਆਂ ਪ੍ਰੰਤੂ ਇਨ੍ਹਾਂ ਮੀਟਿੰਗਾਂ ਦੌਰਾਨ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹਲ ਲਈ ਕੋਈ ਸਾਰਥਕ ਹੱਲ ਨਹੀਂ ਕੱਢਿਆ ਗਿਆ। ਡਿਪਟੀ ਕਮਿਸ਼ਨਰ ਅਤੇ ਨਿਗਮ ਦੇ ਕਮਿਸ਼ਨਰ ਨੂੰ ਲਿਖੇ ਆਪਣੇ ਪੱਤਰ ਵਿੱਚ ਸ੍ਰੀ ਬੇਦੀ ਨੇ ਲਿਖਿਆ ਹੈ ਕਿ ਜੇਕਰ ਪ੍ਰਸ਼ਾਸਨ ਬਰਸਾਤ ਦੇ ਇਸ ਮੌਸਮ ਵਿਚ ਸ਼ਹਿਰ ਦੇ ਲੋਕਾਂ ਨੂੰ ਪਾਣੀ ਵਿੱਚ ਡੁੱਬਣ ਤੋੱ ਬਚਾਉਣਾ ਚਾਹੁੰਦਾ ਹੈ ਤਾਂ ਪਿੰਡ ਲਖਨੌਰ ਵਿੱਚ ਪਾਣੀ ਦੀ ਨਿਕਾਸੀ ਵਾਲੇ ਨਾਲ਼ੇ ਦੀ ਤੁਰੰਤ ਸਫਾਈ ਕਰਵਾਏ ਅਤੇ ਸ਼ਹਿਰ ਵਿੱਚ ਰੋਡ ਗਲੀਆਂ ਦੀ ਸਫ਼ਾਈ ਕਰਵਾਈ ਜਾਏ। ਜੇਕਰ ਪ੍ਰਸ਼ਾਸਨ ਨੇ ਅਜਿਹਾ ਨਾ ਕੀਤਾ ਤਾਂ ਇਸ ਬਰਸਾਤ ਵਿੱਚ ਵੀ ਸ਼ਹਿਰ ਦੇ ਲੋਕਾਂ ਦਾ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਜੇਕਰ ਸ਼ਹਿਰ ਦੇ ਲੋਕਾਂ ਦਾ ਬਰਸਾਤੀ ਪਾਣੀ ਦੇ ਨਾਲ ਆਏ ਹੜ੍ਹ ਵਿੱਚ ਨੁਕਸਾਨ ਹੁੰਦਾ ਹੈ ਤਾਂ ਇਸ ਦੇ ਲਈ ਨਗਰ ਨਿਗਮ, ਗਮਾਡਾ, ਪਬਲਿਕ ਹੈਲਥ ਸਿੱਧੇ ਤੌਰ ਤੇ ਜ਼ਿੰਮੇਵਾਰ ਹੋਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ