Share on Facebook Share on Twitter Share on Google+ Share on Pinterest Share on Linkedin ਸਹਿਜਧਾਰੀ ਸਿੱਖ ਪਾਰਟੀ ਵੱਲੋਂ ਕਿਸਾਨ ਵਿੰਗ ਪੰਜਾਬ ਤੇ ਵੱਖ ਵੱਖ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਜਗਜੀਤ ਸਿੰਘ ਸਮਾਉ ਨੂੰ ਕਿਸਾਨ ਵਿੰਗ ਪੰਜਾਬ ਦਾ ਪ੍ਰਧਾਨ ਥਾਪਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ: ਸਹਿਜਧਾਰੀ ਸਿੱਖ ਪਾਰਟੀ ਨੇ ਪੰਜਾਬ ਵਿੱਚ ਆਪਣਾ ਆਧਾਰ ਹੋਰ ਵਧੇਰੇ ਮਜ਼ਬੂਤ ਬਣਾਉਣ ਲਈ ਕਿਸਾਨ ਵਿੰਗ ਅਤੇ ਵੱਖ ਵੱਖ ਜ਼ਿਲ੍ਹਾ ਪ੍ਰਧਾਨਾਂ ਸਮੇਤ ਹੋਰਨਾਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਇੱਥੋਂ ਦੇ ਫੇਜ਼-1 ਸਥਿਤ ਮੁੱਖ ਦਫ਼ਤਰ ਵਿੱਚ ਪਾਰਟੀ ਦੇ ਕੌਮੀ ਪ੍ਰਧਾਨ ਡਾ. ਪਰਮਜੀਤ ਸਿੰਘ ਰਾਣੂ ਨੇ ਸੀਨੀਅਰ ਆਗੂਆਂ ਅਤੇ ਸਰਗਰਮ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਨਵੇਂ ਅਹੁਦੇਦਾਰਾਂ ਦੇ ਨਾਵਾਂ ਨੂੰ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਿਸਾਨ ਆਗੂ ਜਗਜੀਤ ਸਿੰਘ ਸਮਾਓ ਨੂੰ ਸਹਿਜਧਾਰੀ ਸਿੱਖ ਪਾਰਟੀ ਦੇ ਕਿਸਾਨ ਵਿੰਗ ਪੰਜਾਬ ਦਾ ਸੂਬਾਈ ਪ੍ਰਧਾਨ ਨਿਯੁਕਤ ਕੀਤਾ ਗਿਆ। ਜਗਜੀਤ ਸਮਾਓ ਅਗਾਂਹਵਧੂ ਕਿਸਾਨ ਅਤੇ ਕਿਸਾਨਾਂ ਦੇ ਆਗੂ ਹਨ ਜੋ ਆਰਗੈਨਿਕ ਖੇਤੀਬਾੜੀ ਨੂੰ ਉਤਸ਼ਾਹਿਤ ਕਰ ਰਹੇ ਹਨ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਪਰਾਲੀ ਨੂੰ ਖੇਤਾਂ ਵਿੱਚ ਨਾ ਸਾੜਨ ਲਈ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਉਦਮ ਕਰਦੇ ਆ ਰਹੇ ਹਨ। ਡਾ. ਰਾਣੂ ਨੇ ਦੱਸਿਆ ਕਿ ਮੀਟਿੰਗ ਵਿੱਚ ਕਈ ਹੋਰ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀ ਗਈਆਂ ਹਨ। ਜਿਨ੍ਹਾਂ ਵਿੱਚ ਕੁਲਜੀਤ ਸਿੰਘ ਢਿੱਲੋਂ ਭੀਖੀ ਨੂੰ ਪੰਜਾਬ ਦਾ ਮੀਡੀਆ ਸਲਾਹਕਾਰ, ਨੌਜਵਾਨ ਆਗੂ ਪ੍ਰਗਟ ਸਿੰਘ ਚੁਰਾਲ ਖ਼ੁਰਦ ਲਹਿਰਾ ਨੂੰ ਯੂਥ ਵਿੰਗ ਪੰਜਾਬ ਦਾ ਮੀਤ ਪ੍ਰਧਾਨ, ਜੱਗਾ ਸਿੰਘ ਜਟਾਣਾ ਖ਼ੁਰਦ ਨੂੰ ਪ੍ਰਧਾਨ ਜ਼ਿਲ੍ਹਾ ਮਾਨਸਾ, ਗੁਰਕੀਰਤ ਸਿੰਘ ਉਪਲੀ ਨੂੰ ਪ੍ਰਧਾਨ ਜ਼ਿਲ੍ਹਾ ਬਰਨਾਲਾ, ਬਲਵਿੰਦਰ ਕੁਮਾਰ ਭੀਖੀ ਨੂੰ ਮੀਤ ਪ੍ਰਧਾਨ ਜ਼ਿਲ੍ਹਾ ਮਾਨਸਾ, ਦੇਸਰਾਜ ਮਘਾਣੀਆ ਭੀਖੀ ਨੂੰ ਜ਼ਿਲ੍ਹਾ ਜਨਰਲ ਸਕੱਤਰ ਤੇ ਕੈਸ਼ੀਅਰ ਜ਼ਿਲ੍ਹਾ ਮਾਨਸਾ, ਧੰਨਜੀਤ ਸਿੰਘ ਹਮੀਰਗੜ੍ਹ ਨੂੰ ਜ਼ਿਲ੍ਹਾ ਜਨਰਲ ਸਕੱਤਰ ਮਾਨਸਾ, ਮੇਜਰ ਸਿੰਘ ਚੁਰਲ ਖ਼ੁਰਦ ਨੂੰ ਜ਼ਿਲ੍ਹਾ ਸਕੱਤਰ ਸੰਗਰੂਰ, ਹਰਪ੍ਰੀਤ ਸੰਧੂ ਟਿੱਬਾ ਨੂੰ ਮੀਤ ਪ੍ਰਧਾਨ ਜ਼ਿਲ੍ਹਾ ਸੰਗਰੂਰ, ਜਸਵੀਰ ਸਿੰਘ ਫਰਵਾਹੀ ਨੂੰ ਜਨਰਲ ਸਕੱਤਰ ਜ਼ਿਲ੍ਹਾ ਬਰਨਾਲਾ, ਬਲਵਿੰਦਰ ਸਿੰਘ ਸਮਾਓ ਨੂੰ ਜ਼ਿਲ੍ਹਾ ਜਨਰਲ ਸਕੱਤਰ ਮਾਨਸਾ, ਰਾਜ ਕੁਮਾਰ ਭੀਖੀ ਨੂੰ ਜ਼ਿਲ੍ਹਾ ਸਕੱਤਰ ਮਾਨਸਾ ਨਿਯੁਕਤ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ