Nabaz-e-punjab.com

ਜ਼ਿਲ੍ਹਾ ਰੁਜ਼ਗਾਰ ਬਿਊਰੋ ਦੇ ਪਲੇਸਮੈਂਟ ਕੈਂਪ ਵਿੱਚ 24 ਨੌਜਵਾਨਾਂ ਦੀ ਰੁਜ਼ਗਾਰ ਲਈ ਚੋਣ

ਉਦਯੋਗਪਤੀਆਂ ਤੇ ਬੇਰੁਜ਼ਗਾਰ ਨੌਜਵਾਨਾਂ ਵਿੱਚ ਕੜੀ ਦਾ ਕੰਮ ਕਰਦੇ ਹਨ ਪਲੇਸਮੈਂਟ ਕੈਂਪ: ਸ੍ਰੀਮਤੀ ਬਰਾੜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ:
ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਇੱਥੋਂ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਸਥਿਤ ਰੁਜ਼ਗਾਰ ਬਿਊਰੋ ਦੇ ਦਫ਼ਤਰ ਵਿੱਚ ਪਲੇਸਮੈਂਟ ਕੈਂਪ ਲਗਾਇਆ ਗਿਆ। ਜਿਸ ਵਿੱਚ 38 ਉਮੀਦਵਾਰਾਂ ਨੇ ਭਾਗ ਲਿਆ। ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ ਨੇ ਪਲੇਸਮੈਂਟ ਕੈਂਪ ਵਿੱਚ ਪੁੱਜੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਘਰ ਘਰ ਰੁਜ਼ਗਾਰ ਯੋਜਨਾ ਦਾ ਮੁੱਖ ਮੰਤਵ ਵੱਧ ਤੋਂ ਵੱਧ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣਾ ਹੈ। ਜਿਸ ਤਹਿਤ ਜ਼ਿਲ੍ਹਾ ਪੱਧਰ ’ਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਲੇਸਮੈਂਟ ਕੈਂਪ ਉਦਯੋਗਪਤੀਆਂ ਤੇ ਬੇਰੁਜ਼ਗਾਰ ਨੌਜਵਾਨਾਂ ਵਿੱਚ ਕੜੀ ਦਾ ਕੰਮ ਕਰਦੇ ਹਨ। ਇਨ੍ਹਾਂ ਰਾਹੀਂ ਜਿੱਥੇ ਸਨਅਤੀ ਘਰਾਣਿਆਂ ਨੂੰ ਆਪਣੀ ਕੰਪਨੀ ਵਿੱਚ ਕੰਮ ਕਰਨ ਲਈ ਯੋਗ ਉਮੀਦਵਾਰ ਮਿਲ ਜਾਂਦੇ ਹਨ। ਉੱਥੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਾਮੀ ਕੰਪਨੀਆਂ ਵਿੱਚ ਕੰਮ ਕਰਨ ਦੇ ਮੌਕੇ ਮਿਲਦੇ ਹਨ।
ਸ੍ਰੀਮਤੀ ਬਰਾੜ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਯੁਰੇਕਾ ਫੋਰਬਜ਼ ਅਤੇ ਸ਼ਾਰਪ ਇੰਜੀਨੀਅਰਜ਼ ਵਰਗੀਆਂ ਨਾਮੀ ਕੰਪਨੀਆਂ ਨੇ ਭਾਗ ਲਿਆ ਅਤੇ 24 ਉਮੀਦਵਾਰਾਂ ਦੀ ਰੁਜ਼ਗਾਰ ਲਈ ਚੋਣ ਕੀਤੀ ਗਈ। ਇਸ ਮੌਕੇ ਡਿਪਟੀ ਸੀਈਓ ਮਨਜੇਸ਼ ਕੁਮਾਰ, ਪਲੇਸਮੈਂਟ ਅਫ਼ਸਰ ਇੰਦਰਜੀਤ ਸੈਣੀ ਅਤੇ ਕੌਂਸਲਰ ਨਬੀਹਾ ਖਾਨ ਸਮੇਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਸਮੁੱਚਾ ਸਟਾਫ਼ ਮੌਜੂਦ ਸੀ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਬਿਊਰੋ ਦੇ ਮੋਬਾਈਲ ਨੰਬਰ 98151-62064 ਅਤੇ ਯੂ ਟਿਊਬ ਚੈਨਲ ਡੀਬੀਈਈ ਐਸਏਐਸ ਨਗਰ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…