nabaz-e-punjab.com

ਕੁਰਾਲੀ ਚਕਵਾਲ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ, ਬਿੱਟੂ ਖੁੱਲਰ ਬਣੇ ਮੈਨੇਜਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 6 ਸਤੰਬਰ:
ਸਥਾਨਕ ਸ਼ਹਿਰ ਦੇ ਚਕਵਾਲ ਸੀਨੀਅਰ ਸੈਕੰਡਰੀ ਸਕੂਲ ਦੀ ਮੈਨੇਜਿੰਗ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਜਿਸ ਵਿਚ ਬਿੱਟੂ ਖੁੱਲਰ ਨੂੰ ਕਮੇਟੀ ਦਾ ਅਗਲੇ ਤਿੰਨ ਸਾਲਾਂ ਲਈ ਮੈਨੇਜਰ ਚੁਣਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਿੱਟੂ ਖੁੱਲਰ ਨੇ ਦੱਸਿਆ ਕਿ ਕਮੇਟੀ ਚੋਣ ਵਿਚ ਹੋਰਨਾਂ ਅਹੁਦੇਦਾਰਾਂ ਵਿਚ ਚੇਅਰਮੈਨ ਰਵਿੰਦਰ ਤਲਵਾੜ ਅਤੇ ਵਾਈਸ ਚੇਅਰਮੈਨ ਡਾ.ਸੇਠੀ ਨੂੰ ਬਣਾਇਆ ਗਿਆ। ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੰਦਿਆਂ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗਲਬਾਤ ਕਰਦਿਆਂ ਮੈਨੇਜਰ ਬਿੱਟੂ ਖੁੱਲਰ ਨੇ ਕਿਹਾ ਕਿ ਸਕੂਲ ਵਿਚ ਸਿੱਖਿਆ ਸੁਧਾਰਾਂ ਨੂੰ ਲੈਕੇ ਉਚਿੱਤ ਕਦਮ ਉਠਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਦਾ ਭਵਿੱਖ ਉਜਵਲ ਬਣਾਇਆ ਜਾ ਸਕੇ। ਉਨ੍ਹਾਂ ਸਮੁੱਚੇ ਸਟਾਫ ਅਤੇ ਪ੍ਰਬੰਧਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਸ਼ਹਿਰ ਵਾਸੀਆਂ ਨੂੰ ਵੀ ਸਕੂਲ ਮਨੇਜਮੈਂਟ ਕਮੇਟੀ ਦਾ ਸਾਥ ਦੇਣ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…