Share on Facebook Share on Twitter Share on Google+ Share on Pinterest Share on Linkedin ਪੰਜਾਬ ਸਟੇਟ ਕਰਮਚਾਰੀ ਦਲ ਦੀ ਮੀਟਿੰਗ ਵਿੱਚ ਨਵੇਂ ਅਹੁਦੇਦਾਰਾਂ ਦੀ ਚੋਣ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ: ਪੰਜਾਬ ਸਟੇਟ ਕਰਮਚਾਰੀ ਦਲ ਦੀ ਮੀਟਿੰਗ ਅੱਜ ਇੱਥੇ ਪ੍ਰਧਾਨ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਖੁੱਲ੍ਹ ਕੇ ਵਿਚਾਰ ਚਰਚਾ ਕਰਦਿਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ। ਮੀਟਿੰਗ ਵਿੱਚ ਸਰਬਜੀਤ ਸਿੰਘ, ਸੁਰਜੀਤ ਸਿੰਘ ਅਤੇ ਸੁਤੰਤਰ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਨੂੰ ਅਲਵਿਦਾ ਕਹਿ ਕੇ ਦੋ ਦਰਜਨ ਸਾਥੀ ਪੰਜਾਬ ਸਟੇਟ ਕਰਮਚਾਰੀ ਦਲ ਵਿੱਚ ਸ਼ਾਮਲ ਹੋਏ। ਜਿਨ੍ਹਾਂ ਦਾ ਸੀਨੀਅਰ ਆਗੂਆਂ ਵੱਲੋਂ ਜਥੇਬੰਦੀ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਰਣਧੀਰ ਸਿੰਘ ਨੂੰ ਕਰਮਚਾਰੀ ਦਲ ਦਾ ਮੀਤ ਪ੍ਰਧਾਨ ਅਤੇ ਸਰਬਜੀਤ ਸਿੰਘ ਨੂੰ ਸੰਯੁਕਤ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ। ਜਦੋਂਕਿ ਜਸਵਿੰਦਰ ਸਿੰਘ ਨੂੰ ਪ੍ਰਧਾਨ, ਹਰਕੇਸ਼ ਸਿੰਘ ਨੂੰ ਪ੍ਰਧਾਨ ਪੁੱਡਾ, ਦਲਬੀਰ ਸਿੰਘ ਨੂੰ ਪ੍ਰਧਾਨ ਬੀ.ਐੱਡ.ਆਰ., ਦਵਿੰਦਰ ਸਿੰਘ, ਰਾਜਿੰਦਰ ਸਿੰਘ ਖਰੜ, ਕੁਰਵਿੰਦਰ ਸਿੰਘ, ਭਗਵੰਤ ਸਿੰਘ, ਕੁਲਦੀਪ ਸਿੰਘ, ਮਨਮੀਤ ਕੁਮਾਰ, ਸਾਲਿਗ ਰਾਮ ਨੇ ਭਾਗ ਲਿਆ। ਮੀਡੀਆ ਨੂੰ ਇਹ ਜਾਣਕਾਰੀ ਮੁਲਾਜ਼ਮ ਆਗੂ ਸੁਖਚੈਨ ਸਿੰਘ ਮੁਹਾਲੀ ਨੇ ਦਿੱਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ